Welcome to Canadian Punjabi Post
Follow us on

03

July 2025
 
ਖੇਡਾਂ

ਕ੍ਰਿਕਟ ਵਿਸ਼ਵ ਕੱਪ 2019: ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ

June 10, 2019 12:06 AM

ਲੰਡਨ, 9 ਜੂਨ (ਪੋਸਟ ਬਿਊਰੋ)- ਭਾਰਤ ਤੇ ਆਸਟਰੇਲੀਆ ਵਿਚਾਲੇ ਵਿਸ਼ਵ ਕੱਪ 2019 ਦਾ 14ਵਾਂ ਮੁਕਾਬਲਾ ਲੰਡਨ ਦੇ ਓਵਲ ਮੈਦਾਨ 'ਤੇ ਖੇਡਿਆ ਗਿਆ। ਜਿਸ 'ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਨੇ 50 ਓਵਰਾਂ 'ਚ 5 ਵਿਕਟਾਂ 'ਤੇ ਆਸਟਰੇਲੀਆ ਨੂੰ 353 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਆਸਟਰੇਲੀਆ ਦੀ ਟੀਮ ਪੂਰੇ 50 ਓਵਰਾਂ ਵਿਚ 316 ਦੌੜਾਂ ਉਤੇ ਸਿਮਟ ਗਈ ਤੇ ਇਹ ਮੈਚ 36 ਦੌੜਾਂ ਨਾਲ ਹਾਰ ਗਈ। ਭਾਰਤ ਦੀ ਵਿਸ਼ਵ ਕੱਪ 'ਚ ਲਗਾਤਾਰ ਦੂਜੀ ਜਿੱਤ ਹੈ।
ਭਾਰਤੀ ਟੀਮ ਦੇ ਸਲਾਮੀ ਬੱਲੇਬਾਜ਼ਾਂ ਨੇ ਪਾਰੀ ਦੀ ਸ਼ੁਰੂਆਤ ਸ਼ਾਨਦਾਰ ਤਰੀਕੇ ਨਾਲ ਕੀਤੀ। ਦੋਵੇਂ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਅਤੇ ਸ਼ਿਖਰ ਧਵਨ ਨੇ ਬਿਨਾ ਵਿਕਟ ਗੁਆਏ 100 ਤੋਂ ਵੱਧ ਦੌਡ਼ਾਂ ਦੀ ਸਾਂਝੇਦਾਰੀ ਕੀਤੀ।ਸ਼ਿਖਰ ਧਵਨ ਨੇ ਇਸ ਮੈਚ ਵਿਚ ਸ਼ਾਨਦਾਰ ਖੇਡ ਦਿਖਾਇਆ ਅਤੇ ਆਪਣਾ ਸੈਂਕੜਾ ਪੂਰਾ ਕੀਤਾ। ਰੋਹਿਤ ਸ਼ਰਮਾ ਕੁਲਟਰ ਨਾਈਲ ਦੀ ਗੇਂਦ 'ਤੇ 57 ਦੌੜਾਂ ਬਣਾ ਕੇ ਐਲੇਕਸ ਕੈਰੀ ਨੂੰ ਕੈਚ ਦੇ ਬੈਠੇ।ਇਸ ਤੋਂ ਬਾਅਦ ਵੀ ਧਵਨ ਨੇ ਆਪਣਾ ਸ਼ਾਨਦਾਰ ਖੇਡ ਜਾਰੀ ਰੱਖਿਆ। ਆਸਟਰੇਲੀਆ ਨੂੰ ਦੂਜੀ ਸਫਲਤਾ ਮਿਚੇਲ ਸਟਾਰਕ ਨੇ ਸ਼ਿਖਰ ਧਵਨ ਦੇ ਰੂਪ 'ਚ ਦਿਵਾਈ। ਧਵਨ 109 ਗੇਂਦਾਂ ਵਿਚ 16 ਚੌਕਿਆਂ ਦੀ ਮਦਦ ਨਾਲ 117 ਦੌੜਾਂ ਬਣਾ ਕੇ ਆਊਟ ਹੋਏ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਕੈਨੇਡੀਅਨ ਸਪ੍ਰਿੰਟ ਕੈਨੋਇਸਟ ਕੇਟੀ ਵਿਨਸੈਂਟ ਨੇ ਰਾਸ਼ਟਰੀ ਟਰਾਇਲਾਂ ਵਿੱਚ ਬਣਾਇਆ ਵਿਸ਼ਵ ਰਿਕਾਰਡ ਕੈਨੇਡਾ ਨੇ ਦੂਜੀ ਵਾਰ ਟੀ-20 ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ ਫਲੋਰੀਡਾ ਪੈਂਥਰਜ਼ ਨੇ ਲਗਾਤਾਰ ਦੂਜੇ ਸਾਲ ਆਇਲਰਜ਼ ਨੂੰ ਹਰਾ ਕੇ ਸਟੈਨਲੀ ਕੱਪ ਜਿੱਤਿਆ ਤੈਰਾਕ ਮੈਕਿੰਟੋਸ਼ ਨੇ ਪੰਜ ਦਿਨਾਂ ਵਿੱਚ ਤੀਜਾ ਵਿਸ਼ਵ ਰਿਕਾਰਡ ਤੋੜਿਆ ਯੂਈਐੱਫਏ ਨੇਸ਼ਨਜ਼ ਲੀਗ ਦੇ ਫਾਈਨਲ `ਚ ਪੁਰਤਗਾਲ ਨੇ ਸਪੇਨ ਨੂੰ ਪੈਨਲਟੀ ਸ਼ੂਟਆਊਟ `ਚ ਹਰਾਇਆ ਇਰਾਨੀ ਤੇ ਪਾਓਲਿਨੀ ਨੇ ਫਰੈਂਚ ਓਪਨ ਦਾ ਮਹਿਲਾ ਡਬਲਜ਼ ਖਿਤਾਬ ਜਿੱਤਿਆ ਪੰਜ ਮੈਚਾਂ ਦੀ ਟੈਸਟ ਲੜੀ ਲਈ ਭਾਰਤੀ ਟੀਮ ਇੰਗਲੈਂਡ ਲਈ ਰਵਾਨਾ, ਪਹਿਲਾ ਮੈਚ 20 ਜੂਨ ਤੋਂ ਭਾਰਤ ਖ਼ਿਲਾਫ ਟੈਸਟ ਸੀਰੀਜ਼ ਲਈ ਇੰਗਲੈਂਡ ਟੀਮ ਦਾ ਹੋਇਆ ਐਲਾਨ ਅਲਕਾਰਾਜ਼, ਸਵਿਯਾਤੇਕ ਅਤੇ ਸਬਾਲੇਂਕਾ ਫ੍ਰੈਂਚ ਓਪਨ ਦੇ ਸੈਮੀਫਾਈਨਲ ’ਚ IPL: ਰਾਇਲ ਚੈਲੇਂਜਰਜ਼ ਬੰਗਲੂਰੂ ਨੇ ਪੰਜਾਬ ਕਿੰਗਜ਼ ਨੂੰ ਹਰਾਕੇ ਪਹਿਲਾ ਆਈਪੀਐੱਲ ਖਿਤਾਬ ਜਿੱਤਿਆ