Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਕੈਨੇਡੀਅਨਾਂ ਬਾਰੇ ਜਾਣਕਾਰੀ ਇੱਕਠੀ ਕਰਕੇ ਉਸ ਨੂੰ ਸਾਂਝੀ ਵੀ ਕਰ ਸਕਦੇ ਹਨ ਕੈਨੇਡਾ ਦੇ ਫੌਜੀ ਜਾਸੂਸ ?

June 10, 2019 10:24 AM

ਓਟਵਾ, 9 ਜੂਨ (ਪੋਸਟ ਬਿਊਰੋ) : ਨਵੇਂ ਫੈਡਰਲ ਆਦੇਸ਼ਾਂ ਮੁਤਾਬਕ ਕੈਨੇਡਾ ਦੇ ਫੌਜੀ ਜਾਸੂਸ ਕੈਨੇਡੀਅਨ ਨਾਗਰਿਕਾਂ ਬਾਰੇ ਜਾਣਕਾਰੀ ਇੱਕਠੀ ਕਰਨ ਦੇ ਨਾਲ ਨਾਲ ਉਸ ਨੂੰ ਸਾਂਝੀ ਵੀ ਕਰ ਸਕਦੇ ਹਨ। ਇਸ ਵਿੱਚ ਉਹ ਜਾਣਕਾਰੀ ਵੀ ਸ਼ਾਮਲ ਹੋਵੇਗੀ ਜਿਹੜੀ ਬਾਇਚਾਂਸ ਇੱਕਠੀ ਕੀਤੀ ਗਈ ਹੋਵੇਗੀ। ਫੈਡਰਲ ਸਰਕਾਰ ਦੇ ਇਸ ਆਦੇਸ਼ ਮੁਤਾਬਕ ਇਹ ਸੱਭ ਉਦੋਂ ਹੀ ਸੰਭਵ ਹੋਵੇਗਾ ਜੇ ਕਿਸੇ ਤਰ੍ਹਾਂ ਦੀ ਜਾਂਚ ਚੱਲ ਰਹੀ ਹੋਵੇ ਤੇ ਇੱਕਠੀ ਕੀਤੀ ਜਾਣ ਵਾਲੀ ਸਮੱਗਰੀ ਉਸ ਵਿੱਚ ਮਦਦਗਾਰ ਹੋਵੇ।
ਫੌਜ ਦੇ ਖੁਫੀਆ ਏਜੰਟਾਂ ਵੱਲੋਂ ਕੈਨੇਡੀਅਨਾਂ ਸਬੰਧੀ ਨਿਜੀ ਡਾਟਾ ਹਾਸਲ ਕਰਨ ਦੇ ਖਿਆਲ ਨਾਲ ਹੀ ਕੈਨੇਡਾ ਦੇ ਸਿਵਲ ਲਿਬਰਟੀਜ਼ ਪੈਰੋਕਾਰ ਚਿੰਤਾ ਵਿੱਚ ਪੈ ਗਏ ਹਨ ਕਿਉਂਕਿ ਇਹ ਸਪਸ਼ਟ ਨਹੀਂ ਕੀਤਾ ਗਿਆ ਹੈ ਕਿ ਸਾਈਬਰਸਪੇਸ ਰਾਹੀਂ ਕਿਸ ਹੱਦ ਤੱਕ ਅਜਿਹਾ ਡਾਟਾ ਇੱਕਠਾ ਕੀਤਾ ਜਾ ਸਕਦਾ ਹੈ। ਅਗਸਤ 2018 ਵਿੱਚ ਜਾਰੀ ਕੀਤੇ ਗਏ ਇਸ ਆਦੇਸ਼-“ਗਾਇਡੈਂਸ ਆਨ ਦ ਕੋਲੈਕਸ਼ਨ ਆਫ ਕੈਨੇਡੀਅਨ ਸਿਟੀਜ਼ਨ ਇਨਫਰਮੇਸ਼ਨ” ਤਹਿਤ ਨੈਸ਼ਨਲ ਡਿਫੈਂਸ ਇੰਪਲਾਈਜ਼ ਤੇ ਕੈਨੇਡੀਅਨ ਫੋਰਸਿਜ਼ ਨੂੰ ਇਹ ਹਦਾਇਤਾਂ ਹਨ ਕਿ ਕੈਨੇਡੀਅਨਾਂ ਬਾਰੇ ਇੱਕਠੀ ਕੀਤੀ ਗਈ ਜਾਣਕਾਰੀ ਦਾ ਮਿਲਟਰੀ ਦੇ ਆਪਰੇਸ਼ਨ ਜਾਂ ਗਤੀਵਿਧੀ ਨਾਲ ਕੋਈ ਸਿੱਧਾ ਤੇ ਫੌਰੀ ਸਬੰਧ ਹੋਣਾ ਚਾਹੀਦਾ ਹੈ।
ਪਰ ਇਹ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਤਕਨਾਲੋਜੀ ਤੇ ਵਿਕਾਸ ਤੇ ਸਮਰੱਥਾ ਵਿੱਚ ਹੋ ਰਹੇ ਵਾਧੇ ਕਾਰਨ ਇਹ ਸੰਭਾਵਨਾ ਵੀ ਪੈਦਾ ਹੋ ਗਈ ਹੈ ਕਿ ਅਜਿਹੀ ਕੈਨੇਡੀਅਨ ਜਾਣਕਾਰੀ ਸੋਸ਼ਲ ਮੀਡੀਆ ਆਦਿ ਵਰਗੇ ਸਰੋਤਾਂ ਤੋਂ ਵੀ ਫੜ੍ਹੀ ਜਾ ਸਕਦੀ ਹੈ। ਇੱਥੇ ਦੱਸਣਾ ਬਣਦਾ ਹੈ ਕਿ ਪਾਰਲੀਆਮੈਂਟੇਰੀਅਨਜ਼ ਦੀ ਨੈਸ਼ਨਲ ਸਕਿਊਰਿਟੀ ਅਤੇ ਇੰਟੈਲੀਜੈਂਸ ਕਮੇਟੀ ਇਸ ਆਦੇਸ਼ ਦੀ ਜਾਂਚ ਕਰ ਰਹੀ ਹੈ। ਇਹ ਜਾਂਚ ਇਸ ਅਧਿਐਨ ਲਈ ਕੀਤੀ ਜਾ ਰਹੀ ਹੈ ਕਿ ਨੈਸ਼ਨਲ ਡਿਫੈਂਸ ਤੇ ਕੈਨੇਡੀਅਨ ਫੋਰਸਿਜ਼ ਵੱਲੋਂ ਇੱਕਠੀ ਕੀਤੀ ਜਾਣ ਵਾਲੀ ਇਸ ਜਾਣਕਾਰੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾ ਸਕਦੀ ਹੈ। ਇਸ ਬਾਰੇ ਕਮੇਟੀ ਵੱਲੋਂ ਇੱਕ ਖਾਸ ਰਿਪੋਰਟ ਇਸ ਸਾਲ ਪ੍ਰਧਾਨ ਮੰਤਰੀ ਸਾਹਮਣੇ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼