Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਇਮਰਾਨ ਕਹਿੰਦੈ: ਚੀਨ ਨਾਲ ਸੰਬੰਧਤ ਸੀ ਪੀ ਈ ਸੀ ਪ੍ਰੋਜੈਕਟਾਂ ਦੀ ਸਮੀਖਿਆ ਹੁੰਦੀ ਪਈ ਹੈ

October 09, 2018 07:35 AM

ਕਰਾਚੀ, 8 ਅਕਤੂਬਰ (ਪੋਸਟ ਬਿਊਰੋ)- ਪਾਕਿਸਤਾਨ ਸਰਕਾਰ ਆਪਣੇ ਬਲੋਚਿਸਤਾਨ ਸੂਬੇ ਵਿਚਲੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਚੀਨ-ਪਾਕਿਸਤਾਨ ਇਕੋਨਾਮਿਕ ਕਾਰੀਡੋਰ (ਸੀ ਪੀ ਈ ਸੀ) ਦੇ ਪ੍ਰੋਜੈਕਟਾਂ ਦੀ ਸਮੀਖਿਆ ਕਰ ਰਹੀ ਹੈ। ਪ੍ਰਧਾਨ ਮੰਤਰੀ ਬਣਨ ਪਿੱਛੋਂ ਪਹਿਲੀ ਵਾਰ ਬਲੋਚਿਸਤਾਨ ਪੁੱਜੇ ਇਮਰਾਨ ਖਾਨ ਨੇ ਕੱਲ੍ਹ ਇਹ ਗੱਲ ਕਹੀ।
ਵਰਨਣ ਯੋਗ ਹੈ ਕਿ ਚੀਨ ਨੇ ਸਾਲ 2015 ਵਿੱਚ 5000 ਕਰੋੜ ਡਾਲਰ ਦਾ ਆਪਣਾ ਮਹੱਤਵ ਪੂਰਨ ਸੀ ਪੀ ਈ ਸੀ ਪ੍ਰੋਜੈਕਟ ਲਾਂਚ ਕੀਤਾ ਸੀ। ਇਸ ਦੇ ਨਾਲ ਚੀਨ ਦੇ ਸ਼ਿਨਜਿਆਂਗ ਸੂਬੇ ਨੂੰ ਪਾਕਿਸਤਾਨ ਦੀ ਗਵਾਦਰ ਬੰਦਰਗਾਹ ਤੱਕ ਸੜਕ ਅਤੇ ਰੇਲ ਮਾਰਗ ਨਾਲ ਜੋੜਿਆ ਜਾਣਾ ਹੈ। ਇਹ ਪ੍ਰੋਜੈਕਟ ਪਾਕਿਸਤਾਨੀ ਕਬਜ਼ੇ ਵਾਲੇ ਕਸ਼ਮੀਰ ਤੋਂ ਗੁਜ਼ਰਨਾ ਹੋਣ ਕਰ ਕੇ ਭਾਰਤ ਇਸ ਦਾ ਵਿਰੋਧ ਕਰਦਾ ਹੈ। ਬਲੋਚਿਸਤਾਨ ਇਸ ਪ੍ਰੋਜੈਕਟ ਦਾ ਅਹਿਮ ਕੇਂਦਰ ਹੈ ਜਿੱਥੇ ਸੁਰੱਖਿਆ ਬਲਾਂ ਤੇ ਅਧਿਕਾਰੀਆਂ ਨੂੰ ਲਗਾਤਾਰ ਹਿੰਸਕ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਲੋਚਿਸਤਾਨ ਦੇ ਲੋਕ ਇਸ ਪ੍ਰੋਜੈਕਟ ਨੂੰ ਆਪਣੇ ਲਈ ਲਾਹੇਵੰਦਾ ਨਹੀਂ ਮੰਨਦੇ। ਰਾਜ ਸਰਕਾਰ ਵੀ ਪ੍ਰੋਜੈਕਟ ਬਾਰੇ ਕਈ ਸਵਾਲ ਕਰ ਰਹੀ ਹੈ। ਬੀਤੇ ਦਿਨੀਂ ਕੁਏਟਾ 'ਚ ਰਾਜ ਸਰਕਾਰ ਦੀ ਮੀਟਿੰਗ ਵਿੱਚ ਇਮਰਾਨ ਖਾਨ ਨੇ ਕਿਹਾ ਕਿ ਉਹ ਬਲੂਚ ਲੋਕਾਂ ਨੂੰ ਉਨ੍ਹਾਂ ਦਾ ਹੱਕ ਦਿਵਾਉਣਗੇ। ਉਨ੍ਹਾਂ ਸੂਬੇ ਦੇ ਹਿੱਤਾਂ ਨੂੰ ਅਣਡਿੱਠ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਨਿੰਦਾ ਕੀਤੀ। ਇਮਰਾਨ ਪਹਿਲਾਂ ਸੀ ਪੀ ਈ ਸੀ ਪ੍ਰੋਜੈਕਟ ਵਿੱਚ ਪਾਰਦਰਸ਼ਿਤਾ ਤੇ ਭਿ੍ਰਸ਼ਟਾਚਾਰ ਬਾਰੇ ਪਿਛਲੀ ਸਰਕਾਰ ਦੀ ਪਹਿਲਾਂ ਵੀ ਆਲੋਚਨਾ ਕਰ ਚੁੱਕੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ