Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਲਿੰਡਨ ਪਾਰਕ ਮਾਲ ਦੀ ਛੱਤ ਇੱਕ ਥਾਂ ਤੋਂ ਡਿੱਗੀ, ਜਾਂਚ ਜਾਰੀ

June 12, 2019 08:26 AM

ਓਨਟਾਰੀਓ, 11 ਜੂਨ (ਪੋਸਟ ਬਿਊਰੋ) : ਸਿਟੀ ਅਧਿਕਾਰੀ ਬਰੈਂਟਫੋਰਡ ਵਿੱਚ ਸ਼ਾਪਿੰਗ ਮਾਲ ਦੀ ਛੱਤ ਡਿੱਗ ਜਾਣ ਦੇ ਕਾਰਨਾਂ ਦਾ ਪਤਾ ਲਾਉਣ ਦੀ ਕੋਸਿ਼ਸ਼ ਕਰ ਰਹੇ ਹਨ। ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਖਬਰ ਨਹੀਂ ਹੈ।
ਬਰੈਂਟਫੋਰਡ ਫਾਇਰ ਡਿਪਾਰਟਮੈਂਟ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਇਸ ਸਬੰਧੀ ਸ਼ਾਮੀਂ 5:35 ਉੱਤੇ ਮਿਲੀ ਖਬਰ ਤੋਂ ਬਾਅਦ ਉਹ ਫੌਰਨ ਲਿੰਡਨ ਪਾਰਕ ਮਾਲ ਪਹੁੰਚੇ। ਇਸ ਮੌਕੇ ਘੱਟੋ ਘੱਟ 15 ਫਾਇਰਫਾਈਟਰਜ਼ ਘਟਨਾ ਵਾਲੀ ਥਾਂ ਉੱਤੇ ਮੌਜੂਦ ਸਨ। ਮੌਕੇ ਦੀਆਂ ਤਸਵੀਰਾਂ ਤੋਂ ਪਤਾ ਚੱਲਦਾ ਸੀ ਕਿ ਡਰਾਇਵਾਲ ਜ਼ਮੀਨ ਉੱਤੇ ਡਿੱਗੀ ਪਈ ਸੀ ਤੇ ਛੱਤ ਉੱਤੇ ਧਾਤ ਦਾ ਸਾਰਾ ਸਮਾਨ ਨਜ਼ਰ ਆ ਰਿਹਾ ਸੀ।
ਇਸ ਘਟਨਾ ਤੋਂ ਬਾਅਦ ਮਾਲ ਨੂੰ ਖਾਲੀ ਕਰਵਾ ਲਿਆ ਗਿਆ। ਇਸ ਘਟਨਾ ਵਿੱਚ ਕੋਈ ਵੀ ਜ਼ਖ਼ਮੀ ਨਹੀਂ ਹੋਇਆ। ਇਸ ਥਾਂ ਤੋਂ ਨੇੜਲੇ ਸਟੋਰ ਵਿੱਚ ਕੰਮ ਕਰਨ ਵਾਲੀ ਇੱਕ ਮਹਿਲਾ ਨੇ ਦੱਸਿਆ ਕਿ ਵੈਸੇ ਤਾਂ ਉਹ ਜਲਦੀ ਸਟੋਰ ਬੰਦ ਨਹੀਂ ਕਰਦੇ ਪਰ ਜਿਸ ਥਾਂ ਉੱਤੇ ਛੱਤ ਡਿੱਗੀ ਉਸ ਦੇ ਨੇੜਲੇ ਸਟੋਰਜ਼ ਜਲਦੀ ਬੰਦ ਕਰ ਦਿੱਤੇ ਗਏ।
ਪਹਿਲਾਂ ਮਿਲੀਆਂ ਅਪੁਸ਼ਟ ਖਬਰਾਂ ਅਨੁਸਾਰ ਮੀਂਹ ਕਾਰਨ ਛੱਤ ਨੂੰ ਸਹੀ ਢੰਗ ਨਾਲ ਨਹੀਂ ਸੀ ਬਣਾਇਆ ਗਿਆ ਪਰ ਇਸ ਗੱਲ ਦੀ ਕੋਈ ਪੁਸ਼ਟੀ ਨਹੀਂ ਹੋ ਸਕੀ। ਸਿਟੀ ਵੱਲੋਂ ਅਜੇ ਵੀ ਘਟਨਾ ਦੇ ਕਾਰਨਾਂ ਦਾ ਪਤਾ ਲਾਉਣ ਲਈ ਜਾਂਚ ਚੱਲ ਰਹੀ ਹੈ। ਭਾਵੇਂ ਮੰਗਲਵਾਰ ਨੂੰ ਮਾਲ ਆਮ ਵਾਂਗ ਹੀ ਖੁੱਲ੍ਹਿਆ ਪਰ ਘਟਨਾ ਵਾਲੀ ਥਾਂ ਦੇ ਨੇੜਲੇ ਸਟੋਰਜ਼ ਨੂੰ ਬੰਦ ਰੱਖਿਆ ਗਿਆ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ