Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਅਫਗਾਨਿਸਤਾਨ ਵਿੱਚ ਅੱਤਵਾਦੀਆਂ ਵੱਲੋਂ 10 ਪੁਲਸ ਵਾਲਿਆਂ ਦੀ ਹੱਤਿਆ

October 09, 2018 07:36 AM

ਕਾਬੁਲ, 8 ਅਕਤੂਬਰ (ਪੋਸਟ ਬਿਊਰੋ)- ਕੇਂਦਰੀ ਅਫਗਾਨਿਸਤਾਨ ਦੇ ਵਰਦਕ ਸੂਬੇ ਵਿੱਚ ਤਾਲਿਬਾਨ ਨਾਲ ਮੁਕਾਬਲੇ 'ਚ 10 ਪੁਲਸ ਜਵਾਨਾਂ ਦੀ ਮੌਤ ਹੋ ਗਈ। ਇਹ ਮੁਕਾਬਲਾ ਤਾਲਿਬਾਨ ਵੱਲੋਂ ਕਈ ਪੁਲਾਂ ਨੂੰ ਉਡਾਉਣ ਤੋਂ ਇੱਕ ਦਿਨ ਬਾਅਦ ਹੋਇਆ। ਇੱਕ ਸੀਨੀਅਰ ਪੁਲਸ ਅਧਿਕਾਰੀ ਮੁਤਾਬਕ ਤਾਲਿਬਾਨ ਨੇ ਵਰਦਕ ਸਈਦ ਆਬਾਦ ਜ਼ਿਲ੍ਹੇ ਵਿੱਚ ਸਰਕਾਰੀ ਬਿਲਡਿੰਗ ਨੂੰ ਅੱਗ ਲਾ ਦਿੱਤੀ ਅਤੇ ਜ਼ਿਲ੍ਹਾ ਪੁਲਸ ਮੁਖੀ ਨਾਲ ਨੌਂ ਪੁਲਸ ਜਵਾਨਾਂ ਨੂੰ ਮਾਰ ਦਿੱਤਾ ਹੈ।
ਵਰਨਣ ਯੋਗ ਹੈ ਕਿ ਅਫਗਾਨਿਸਤਾਨ 'ਚ ਤਾਲਿਬਾਨ ਵੱਲੋਂ ਪਾਰਲੀਮੈਂਟਰੀ ਚੋਣ ਤੋਂ ਦੋ ਹਫਤੇ ਪਹਿਲਾਂ ਰਣਨੀਤਕ ਤੌਰ 'ਤੇ ਮਹੱਤਵ ਪੂਰਨ ਰਾਜਾਂ ਉੱਤੇ ਵਾਰ-ਵਾਰ ਹਮਲੇ ਕੀਤੇ ਜਾ ਰਹੇ ਹਨ। ਵਰਦਕ ਨੇੜੇ ਗਜ਼ਨੀ 'ਚ ਤਾਲਿਬਾਨ ਆਪਣੀ ਤਾਕਤ ਦਾ ਪ੍ਰਦਰਸ਼ਨ ਕਰ ਰਿਹਾ ਹੈ ਅਤੇ ਸਰਕਾਰੀ ਫੌਜਾਂ ਵੀ ਤਾਲਿਬਾਨ ਨੂੰ ਢੁਕਵਾਂ ਜਵਾਬ ਦੇ ਰਹੀਆਂ ਹਨ। ਤਾਲਿਬਾਨ ਦੇ ਬੁਲਾਰੇ ਜ਼ਬੀਉਲਾ ਮੁਜਾਹਿਦ ਨੇ ਕਿਹਾ ਕਿ ਤਾਲਿਬਾਨ ਨੇ ਸੱਯਦ ਅਬਾਦ ਦੇ ਕੇਂਦਰ 'ਤੇ ਕਬਜ਼ਾ ਕਰ ਲਿਆ ਹੈ ਤੇ ਨਾਲ ਲੱਗਦੀਆਂ ਸੁਰੱਖਿਆ ਪੋਸਟਾਂ 'ਤੇ ਹਮਲੇ ਕਰ ਕੇ ਕਈ ਜਵਾਨਾਂ ਦੀ ਹੱਤਿਆ ਕੀਤੀ ਤੇ ਹਥਿਆਰ ਖੋਹ ਲੈ ਲਏ। ਗਜ਼ਨੀ ਦੇ ਗਵਰਨਰ ਦੇ ਬੁਲਾਰੇ ਮੁਹੰਮਦ ਆਰਿਫ ਨੂਰੀ ਨੇ ਕਿਹਾ ਕਿ ਤਾਲਿਬਾਨ ਵੱਲੋਂ ਸ਼ਹਿਰ 'ਤੇ ਦੁਬਾਰਾ ਕਬਜ਼ੇ ਦੀ ਕੋਸ਼ਿਸ਼ ਦੌਰਾਨ ਇੱਕ ਜਵਾਨ ਮਾਰਿਆ ਗਿਆ, ਜਦ ਕਿ ਦੋ ਮਹੀਨੇ ਪਹਿਲਾਂ ਅਮਰੀਕੀ ਮਦਦ ਨਾਲ ਅਫਗਾਨ ਫੌਜਾਂ ਨੇ ਉਨ੍ਹਾਂ ਨੂੰ ਸ਼ਹਿਰ ਤੋਂ ਪਿੱਛੇ ਧੱਕ ਦਿੱਤਾ ਸੀ। ਅਗਸਤ 'ਚ ਤਾਲਿਬਾਨ ਨੇ ਗਜ਼ਨੀ 'ਤੇ ਹਮਲਾ ਕਰ ਕੇ ਰਣਨੀਤਕ ਕੇਂਦਰ ਤੇ ਕਾਬੁਲ ਨੂੰ ਦੱਖਣੀ ਅਫਗਾਨਿਸਤਾਨ ਨਾਲ ਜੋੜਨ ਵਾਲੀ ਮੁੱਖ ਸੜਕ ਨੂੰ ਵੀ ਘੇਰਿਆ ਸੀ। ਤਾਲਿਬਾਨ ਵੱਲੋਂ 2015 'ਚ ਉਤਰੀ ਸ਼ਹਿਰ ਕੁੰਦੂਜ 'ਤੇ ਕੀਤੇ ਹਮਲੇ ਪਿੱਛੋਂ ਇਹ ਹਮਲਾ ਬਹੁਤ ਵੱਡਾ ਤੇ ਖਤਰਨਾਕ ਸੀ। ਉਸ ਹਮਲੇ 'ਚ ਅਫਗਾਨ ਸੁਰੱਖਿਆ ਫੌਜਾਂ ਦੇ 150 ਜਵਾਨ, 95 ਨਾਗਰਿਕਾਂ ਦੇ ਨਾਲ-ਨਾਲ 100 ਤਾਲਿਬਾਨ ਬਾਗੀ ਵੀ ਮਾਰੇ ਗਏ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ