Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪੈਟਰੋਲ ਪੰਪ ਦੇ ਪਾਰਟਨਰ ਦੀ ਪਤਨੀ ਉੱਤੇ ਜਾਨਲੇਵਾ ਹਮਲਾ

June 12, 2019 09:07 AM

ਜਲੰਧਰ, 11 ਜੂਨ (ਪੋਸਟ ਬਿਊਰੋ)- ਥਾਣਾ ਡਵੀਜ਼ਨ ਨੰਬਰ ਦੋ ਦੇ ਸਾਹਮਣੇ ਕਾਂਸੀ ਰਾਮ ਪੈਟਰੋਲ ਪੰਪ ਦੇ ਹਿੱਸੇਦਾਰ ਪ੍ਰਦੀਪ ਕੁਮਾਰ ਕਾਠਪਾਲ ਦੀ ਪਤਨੀ ਕੋਮਲ ਕਾਠਪਾਲ ਨੂੰ ਬਾਈਕ ਸਵਾਰ ਨੌਜਵਾਨਾਂ ਨੇ ਅਗਵਾ ਕਰਨ ਦੀ ਕੋਸ਼ਿਸ਼ ਕੀਤੀ। ਕੋਮਲ ਨੇ ਵਿਰੋਧ ਕੀਤਾ ਤਾਂ ਹਮਲਾਵਰਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਸਾਰੇ ਕੱਪੜੇ ਪਾੜ ਦਿੱਤੇ। ਹਸਪਤਾਲ ਵਿੱਚ ਦਾਖਲ ਕੋਮਲ ਨੇ ਦੱਸਿਆ ਕਿ ਹਮਲਾਵਰਾਂ ਨੇ ਉਸ ਨੂੰ ਆਪਣੇ ਪਤੀ ਦੇ ਖਿਲਾਫ ਦਰਜ ਕਰਵਾਏ ਮਾਮਲੇ ਅਤੇ ਸ਼ਿਕਾਇਤਾਂ ਰੱਦ ਕਰਾਉਣ ਨੂੰ ਕਿਹਾ ਅਤੇ ਅਜਿਹਾ ਨਾ ਕਰਨ 'ਤੇ ਮਾਰ ਦੇਣ ਦੀ ਧਮਕੀ ਦਿੱਤੀ।
ਥਾਣਾ ਡਵੀਜ਼ਨ ਨੰਬਰ ਦੋ ਦੀ ਪੁਲਸ ਨੂੰ ਕੋਮਲ ਨੇ ਦੱਸਿਆ ਕਿ ਉਸ ਦਾ ਵਿਆਹ ਕਰੀਬ ਵੀਹ ਸਾਲ ਪਹਿਲਾਂ ਪ੍ਰਦੀਪ ਕੁਮਾਰ ਨਾਲ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਹਨ। ਉਸ ਨੇ ਦੋਸ਼ ਲਾਇਆ ਕਿ ਉਸ ਦੇ ਪਤੀ ਦੇ ਹੋਰਨਾਂ ਔਰਤਾਂ ਨਾਲ ਨਾਜਾਇਜ਼ ਸੰਬੰਧ ਹਨ ਤੇ ਉਹ ਵਿਰੋਧ ਕਰਦੀ ਹੈ ਤਾਂ ਉਸ ਨਾਲ ਕੁੱਟਮਾਰ ਕੀਤੀ ਜਾਂਦੀ ਹੈ। ਕੁਝ ਦਿਨ ਪਹਿਲਾਂ ਉਸ ਦੇ ਪਤੀ ਨੇ ਅਦਾਲਤ ਵਿੱਚ ਉਸ ਦੇ ਖਿਲਾਫ ਤਲਾਕ ਦਾ ਕੇਸ ਕੀਤਾ ਤੇ ਉਸ ਨੇ ਵੀ ਥਾਣੇ ਵਿੱਚ ਆਪਣੇ ਪਤੀ ਦੇ ਖਿਲਾਫ ਸ਼ਿਕਾਇਤ ਦਿੱਤੀ ਹੈ, ਪਰ ਇਸ ਦੌਰਾਨ ਉਹ ਆਪਣੇ ਸਹੁਰੇ ਘਰ ਵਿੱਚ ਰਹਿ ਰਹੀ ਸੀ। ਕੱਲਹ ਉਹ ਕਿਸੇ ਕੰਮ ਦੁਪਹਿਰ ਦੇ ਸਮੇਂ ਘਰ ਤੋਂ ਨਿਕਲੀ ਤਾਂ ਦੋ ਨੌਜਵਾਨ ਬਾਈਕ 'ਤੇ ਆਏ ਅਤੇ ਉਸ ਨੂੰ ਜਬਰੀ ਬਾਈਕ 'ਤੇ ਬਿਠਾਉਣ ਦੀ ਕੋਸ਼ਿਸ਼ ਕੀਤੀ। ਉਹ ਵਿਰੋਧ ਕਰਨ ਲੱਗੀ ਅਤੇ ਰੌਲਾ ਪਾਉਣ ਲੱਗੀ ਤਾਂ ਬਾਈਕ ਸਵਾਰ ਨੌਜਵਾਨਾਂ ਨੇ ਉਸ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਹਮਲਾਵਰ ਕਹਿੰਦੇ ਸਨ ਕਿ ਜੇ ਪਤੀ ਦੇ ਖਿਲਾਫ ਸ਼ਿਕਾਇਤ ਵਾਪਸ ਨਾ ਲਈ ਤਾਂ ਜਾਨ ਤੋਂ ਮਾਰ ਦੇਣਗੇ। ਲੋਕਾਂ ਦੇ ਇਕੱਠਾ ਹੋਣ 'ਤੇ ਹਮਲਾਵਰ ਭੱਜ ਗਏ। ਇਸ ਬਾਰੇ ਕਾਂਸ਼ੀ ਰਾਮ ਪੈਟਰੋਲ ਪੰਪ ਦੇ ਹਿੱਸੇਦਾਰ ਅਤੇ ਐੱਸ ਵੀ ਫੋਮ ਫੈਕਟਰੀ ਦੇ ਮਾਲਕ ਪ੍ਰਦੀਪ ਕਾਠਪਾਲ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਝੂਠੇ ਦੋਸ਼ ਲਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਪਤਨੀ ਦੇ ਨਾਲ ਅਦਾਲਤ ਵਿੱਚ ਤਲਾਕ ਦਾ ਕੇਸ ਚੱਲ ਰਿਹਾ ਹੈ ਜਿਸ ਦੇ ਕਾਰਨ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ। ਪੁਲਸ ਜਾਂਚ ਕਰੇ ਤਾਂ ਸੱਚ ਸਾਹਮਣੇ ਆ ਜਾਏਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ