Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਕਾਂਗਰਸ ਵੱਲੋਂ ਭਾਜਪਾ ਉੱਤੇ ਅਰਾਵਲੀ ਦੇ ਹਜ਼ਾਰਾਂ ਏਕੜ ਪਹਾੜ ਘੋਟਾਲੇ ਦਾ ਦੋਸ਼

June 12, 2019 09:13 AM

ਫਰੀਦਾਬਾਦ, 11 ਜੂਨ (ਪੋਸਟ ਬਿਊਰੋ)- ਕਾਂਗਰਸ ਦੇ ਹਰਿਆਣਾ ਦੇ ਪ੍ਰਧਾਨ ਨੇ ਭਾਜਪਾ ਉੱਤੇ ਫਰੀਦਾਬਾਦ ਵਿੱਚਲੀਆਂ ਅਰਾਵਲੀ ਪਹਾੜੀਆਂ ਦੇ ਖੇਤਰ ਵਿੱਚ ਹਜ਼ਾਰਾਂ ਏਕੜ ਦੇ ਪਹਾੜ ਘੋਟਾਲੇ ਦਾ ਦੋਸ਼ ਲਾਇਆ ਹੈ। ਹਰਿਆਣਾ ਦੇ ਕਾਂਗਰਸ ਪ੍ਰਧਾਨ ਡਾ. ਅਸ਼ੋਕ ਤੰਵਰ ਨੇ ਫਰੀਦਾਬਾਦ ਦੇ ਅਰਾਵਲੀ ਦਾ ਦੌਰਾ ਵੀ ਕੀਤਾ ਹੈ।
ਤੰਵਰ ਕਾਂਗਰਸ ਦੇ ਪ੍ਰਦੇਸ਼ ਬੁਲਾਰੇ ਵਿਕਾਸ ਚੌਧਰੀ ਤੇ ਟੋਹਾਣਾ ਵਿਧਾਨ ਸਭਾ ਖੇਤਰ ਤੋਂ ਪਾਰਟੀ ਉਮੀਦਵਾਰ ਰਹੇ ਦਵਿੰਦਰ ਬਬਲੀ ਸਮੇਤ ਹੋਰ ਪਾਰਟੀ ਵਰਕਰਾਂ ਦੇ ਨਾਲ ਫਰੀਦਾਬਾਦ ਗੁਰੂਗ੍ਰਾਮ ਰੋਡ 'ਤੇ ਕੋਟਗਾਂਵ ਦੇ ਕੋਲ ਅਰਾਵਲੀ ਪਹਾੜੀ 'ਤੇ ਪਹੁੰਚੇ ਜਿਥੇ ਉਨ੍ਹਾਂ ਨੇ ਜੰਗਲ ਵਿਚ ਜਾ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਖੁੱਲ੍ਹ ਕੇ ਦੋਸ਼ ਲਾਏ ਕਿ ਇਹ ਉਹੀ ਪਹਾੜੀ ਜ਼ਮੀਨ ਹੈ, ਜਿਸ ਨੂੰ ਅਧਿਕਾਰੀਆਂ ਅਤੇ ਨੇਤਾਵਾਂ ਦੀ ਮਿਲੀਭੁਗਤ ਦੇ ਕਾਰਨ ਬਾਬਾ ਰਾਮਦੇਵ ਨੇ ਕੌਡੀਆਂ ਦੇ ਭਾਅ ਖਰੀਦਿਆ ਹੈ। ਤੰਵਰ ਨੇ ਸਿੱਧੇ-ਸਿੱਧੇ ਬਾਬਾ ਰਾਮਦੇਵ ਅਤੇ ਪਤੰਜਲੀ ਦੇ ਕਰਤਾ ਧਰਤਾ ਆਚਾਰੀਆ ਬਾਲਕ੍ਰਿਸ਼ਨ ਆਰੀਆ 'ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਪਹਾੜ 'ਤੇ ਹਜ਼ਾਰਾਂ ਏਕੜ ਜ਼ਮੀਨ ਪੰਜ ਲੱਖ ਰੁਪਏ ਏਕੜ ਵਿੱਚ ਖਰੀਦੀ ਹੋਈ ਹੈ, ਜਦ ਕਿ ਇਸ ਦੇ ਬਿਲਕੁਲ ਕੋਲ ਗੁਰੂਗ੍ਰਾਮ ਵਿੱਚ ਜ਼ਮੀਨ ਦਾ ਭਾਅ ਕਰੀਬ 10 ਕਰੋੜ ਰੁਪਏ ਏਕੜ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਤੇ ਸੱਤਾ ਵਿੱਚ ਬੈਠੇ ਰਾਜਨੇਤਾਵਾਂ ਦੀ ਮਿਲੀਭੁਗਤ ਨਾਲ ਸ਼ਾਮਲਾਤ ਤੇ ਜੰਗਲਾਤ ਦੀ ਹਜ਼ਾਰਾਂ ਏਕੜ ਪਹਾੜੀ ਜ਼ਮੀਨ ਬਾਬਾ ਰਾਮਦੇਵ ਨੇ ਵੱਖ-ਵੱਖ ਨਾਵਾਂ ਨਾਲ ਕੌਡੀਆਂ ਦੇ ਭਾਅ ਖਰੀਦੀ ਹੈ, ਜਿਸ ਨਾਲ ਭਾਜਪਾ ਸਰਕਾਰ ਨੇ ਬਾਬਾ ਰਾਮਦੇਵ ਦੇ ਨਾਲ ਮਿਲ ਕੇ ਹਜ਼ਾਰਾਂ ਕਰੋੜ ਰੁਪਏ ਦਾ ਵੱਡਾ ਘੋਟਾਲਾ ਕੀਤਾ ਹੈ, ਇਸ ਕਾਰਨ ਹਰਿਆਣਾ ਵਿਧਾਨ ਸਭਾ ਵਿੱਚ ਪੀ ਐਲ ਪੀ ਏ ਐਕਟ ਖਤਮ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼