Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਜ਼ਿੰਦਗੀ ਦੀ ਜੰਗ ਦੋ ਦਿਨ ਪਹਿਲਾਂ ਹੀ ਹਾਰ ਚੁੱਕਾ ਸੀ ਫ਼ਤਹਿਵੀਰ

June 12, 2019 09:26 AM

* ਅੱਜ ਅੰਤਿਮ ਵਿਦਾਈ ਮੌਕੇ ਲੋਕਾਂ ਵਿੱਚ ਰੋਸ ਭੜਕਿਆ

ਸੰਗਰੂਰ, 11 ਜੂਨ, (ਪੋਸਟ ਬਿਊਰੋ)- ਇਸ ਜ਼ਿਲ੍ਹੇ ਦੇ ਕਸਬਾ ਸੁਨਾਮ ਨੇੜਲੇ ਪਿੰਡ ਭਗਵਾਨਪੁਰਾ ਵਿੱਚ 140 ਫੁੱਟ ਡੂੰਘੇ ਦਸ ਸਾਲ ਪੁਰਾਣੇ ਬੋਰ ਵੈੱਲ ਵਿੱਚ ਡਿੱਗੇ ਹੋਏ ਦੋ ਸਾਲਾ ਬੱਚੇ ਫ਼ਤਹਿਵੀਰ ਸਿੰਘ ਬਚਾਇਆ ਨਹੀਂ ਜਾ ਸਕਿਆ। ਉਸ ਨੂੰ ਮੰਗਲਵਾਰ ਤੜਕੇ ਕਰੀਬ 5.10 ਮਿੰਟ ਉੱਤੇਬੋਰ ਵੈੱਲਤੋਂ ਕੱਢਿਆ ਗਿਆ, ਪਰ ਉਦੋਂ ਤਕ ਉਸ ਦੀ ਮੌਤ ਹੋ ਚੁੱਕੀ ਸੀ। ਉਸ ਨੂੰ ਬੋਰ ਵੈੱਲਵਿੱਚੋਂ ਕੱਢਣ ਪਿੱਛੋਂ ਤੁਰੰਤ ਐਬੂਲੈਂਸ ਵਿੱਚ ਡੀ ਐੱਮਸੀ ਹਸਪਤਾਲ ਲੁਧਿਆਣਾ ਲਿਜਾਇਆ ਗਿਆ, ਜਿੱਥੋਂ ਉਸ ਨੂੰ ਚੰਡੀਗੜ੍ਹ ਪੀ ਜੀ ਆਈ ਰੈਫਰ ਕਰ ਦਿੱਤਾ ਗਿਆ ਅਤੇਪੀ ਜੀ ਆਈ ਵਿੱਚ ਬੱਚੇ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਪੀ ਜੀ ਆਈ ਦੇ 5 ਡਾਕਟਰਾਂ ਦੀ ਇੱਕ ਟੀਮ ਨੇ ਫ਼ਤਹਿਵੀਰ ਦਾ ਪੋਸਟਮਾਰਟਮ ਕੀਤਾ ਹੈ। ਇਸ ਰਿਪੋਰਟ ਦੇ ਮੁਤਾਬਕ ਫ਼ਤਹਿਵੀਰ ਦੀ ਮੌਤ ਕੁਝ ਦਿਨ ਪਹਿਲਾਂ ਹੋਈ ਦੱਸੀ ਗਈ ਹੈ।
ਸਾਰੇ ਹਾਲਾਤ ਤੋਂ ਸਪੱਸ਼ਟ ਹੈ ਕਿ ਸਰਕਾਰ ਦੀ ਢਿੱਲੀ ਕਾਰਵਾਈ ਕਾਰਨ ਦੋ ਸਾਲਾ ਬੱਚੇ ਫਤਹਿਵੀਰ ਨੂੰ ਬਚਾਇਆ ਨਹੀਂ ਜਾ ਸਕਿਆ। ਉਸ ਨੂੰ ਛੇਵੇਂ ਦਿਨਬੋਰ ਵੈੱਲਤੋਂ ਕੱਢਿਆ ਗਿਆ, ਜਦੋਂ ਤੱਕ ਬਚਣ ਦੀ ਆਸ ਨਹੀਂ ਸੀ ਰਹਿ ਗਈ ਜਾਪਦੀ। ਸਰਕਾਰ ਦੀ ਇਸ ਢਿੱਲੀ ਕਾਰਵਾਈਦੇ ਖਿਲਾਫ ਲੋਕਾਂ ਦਾ ਗੁੱਸਾ ਸਰਕਾਰ ਨਿਕਲ ਰਿਹਾ ਹੈ ਤੇ ਇਸ ਮੁੱਦੇ ਉੱਤੇਆਮ ਲੋਕ ਸਿਆਸੀ ਪਾਰਟੀਆਂ ਨੂੰ ਸਿਆਸਤ ਨਾ ਕਰਨ ਦੇਣ ਲਈ ਇੱਕ ਸੁਰ ਹਨ। ਇਸ ਦੇ ਨਾਲ ਸੋਸ਼ਲ ਮੀਡੀਆ ਉੱਤੇਵੀ ਸਰਕਾਰ ਦੇ ਖਿਲਾਫ ਰੋਸ ਕੱਢਿਆ ਜਾ ਰਿਹਾ ਹੈ।
ਵਰਨਣ ਯੋਗ ਹੈ ਕਿ 150 ਫੁੱਟ ਡੂੰਘੇ ਬੋਰ ਵੈੱਲ ਵਿੱਚ ਡਿੱਗੇ ਹੋਏ 2 ਸਾਲ ਦੇ ਮਾਸੂਮ ਫ਼ਤਹਿਵੀਰ ਸਿੰਘ ਨੂੰ ਅੱਜ ਮੰਗਲਵਾਰ ਸਵੇਰੇ 5.15 ਵਜੇ ਬਾਹਰ ਕੱਢਿਆ ਗਿਆ ਅਤੇ ਫਿਰ ਜਦੋਂ ਚੰਡੀਗੜ੍ਹ ਪੀ ਜੀ ਆਈ ਵਿੱਚ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਫ਼ਤਹਿਵੀਰ ਦੀ ਪੋਸਟਮਾਰਟਮ ਰਿਪੋਰਟ ਵਿਚ ਡਾਕਟਰਾਂ ਨੇ ਲਿਖਿਆ ਹੈ ਕਿ ਉਸ ਦੀ ਮੌਤ ਕੁਝ ਦਿਨ ਪਹਿਲਾਂ ਹੋ ਗਈ ਸੀ ਤੇ ਸਰੀਰ ਗਲਣ ਲੱਗਾ ਸੀ। ਰੇਤ ਵਿਚ ਹੋਣ ਕਾਰਨ ਸਰੀਰ ਗਲਣ ਤੋਂ ਕੁਝ ਬਚਾਅ ਹੋ ਗਿਆ, ਪਰ ਉਸ ਨੂੰ ਪੀ ਜੀ ਆਈ ਵਿੱਚ ਲਿਜਾਣ ਸਮੇਂ ਵੀ ਨਬਜ਼ ਅਤੇ ਸਾਹ ਨਹੀਂ ਚੱਲਦੇ ਸਨ, ਉਸ ਦੇ ਦਿਲ ਵਿਚ ਕੋਈ ਧੜਕਣ ਜਾਂ ਗਤੀਵਿਧੀ ਵੀ ਨਹੀਂ ਸੀ।
ਫਤਹਿਵੀਰ ਦੀ ਮੌਤ ਦੇ ਕਾਰਨ ਲੋਕਾਂ ਨੇ ਸੁਨਾਮ ਅਤੇ ਸੰਗਰੂਰ ਵਿੱਚ ਕਈ ਥਾਂ ਰੋਡ ਜਾਮ ਕਰਕੇ ਪ੍ਰਦਰਸ਼ਨ ਕੀਤਾ ਹੈ। ਸੁਨਾਮ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਬਾਜ਼ਾਰ ਬੰਦ ਹਨ। ਲੋਕਾਂ ਦਾ ਕਹਿਣਾ ਹੈ ਕਿਬੱਚੇ ਦੀ ਮੌਤ ਦੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਇਸਦੀ ਬਚਾਅ ਮੁਹਿੰਮ ਪ੍ਰਸਾਸ਼ਨ ਦੇ ਗਲਤ ਢੰਗਾਂ ਕਰਕੇ ਫੇਲ੍ਹ ਹੋਈ ਹੈ।
ਲੁਧਿਆਣਾ ਤੋਂ ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਬੈਂਸ ਨੇ ਕਿਹਾ ਹੈ ਕਿ ਇਸ ਮੌਤ ਲਈ ਡਿਪਟੀ ਕਮਿਸ਼ਨਰ ਅਤੇ ਐੱਸ ਡੀਐੱਮ ਜ਼ਿੰਮੇਵਾਰ ਹਨ, ਉਨ੍ਹਾਂ ਦੋਵਾਂ ਉੱਤੇਕੇਸ ਦਰਜ ਹੋਣਾ ਚਾਹੀਦਾ ਹੈ। ਪੀ ਜੀ ਆਈ ਵਿੱਚ ਅਕਾਲੀ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੇ ਆਗੂ ਹਰਪਾਲ ਸਿੰਘ ਚੀਮਾ ਵੀ ਪਹੁੰਚੇ, ਪਰ ਲੋਕਾਂ ਨੇ ਉਨ੍ਹਾਂ ਦਾ ਕਾਫ਼ੀ ਵਿਰੋਧ ਕੀਤਾ ਤੇ ਓਥੋਂ ਜਾਣ ਨੂੰ ਕਿਹਾ। ਲੋਕਾਂ ਨੇ ਚੀਮਾ ਦੇ ਖ਼ਿਲਾਫ਼ ਨਾਅਰੇ ਲਾਏ ਤੇ ਪੁੱਛਿਆ ਕਿ ਪਿਛਲੇ ਪੰਜ ਦਿਨਾਂ ਤੋਂਉਹ ਨਜ਼ਰ ਨਹੀਂ ਆਏ, ਅੱਜ ਰਾਜਨੀਤੀ ਕਰਨ ਆਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ