Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

22-23 ਜੂਨ ਨੂੰ ਹੋਣ ਵਾਲੀ ਵਿਸ਼ਵ ਪੰਜਾਬੀ ਕਾਨਫ਼ਰੰਸ ਦੀਆਂ ਤਿਆਰੀਆਂ ਮੁਕੰਮਲ

June 12, 2019 09:32 AM

ਬਰੈਂਪਟਨ, (ਡਾ. ਝੰਡ) ਬਰੈਂਪਟਨ ਵਿਚ 22 ਅਤੇ 23 ਜੂਨ ਨੂੰ ਆਯੋਜਿਤ ਕੀਤੀ ਜਾ ਰਹੀ 'ਵਿਸ਼ਵ ਪੰਜਾਬੀ ਕਾਨਫ਼ਰੰਸ' ਦੀਆਂ ਤਿਆਰੀਆਂ ਪ੍ਰਬੰਧਕਾਂ ਅਨੁਸਾਰ ਮੁਕੰਮਲ ਹੋ ਚੁੱਕੀਆਂ ਹਨ। ਇਸ ਸਬੰਧੀ ਬਣਾਈਆਂ ਗਈਆਂ ਵੱਖ-ਵੱਖ ਕਮੇਟੀਆਂ ਆਪੋ-ਆਪਣੀਆਂ ਡਿਊਟੀਆਂ ਪੂਰੀ ਜਿ਼ਮੇਂਵਾਰੀ ਨਾਲ ਸੰਭਾਲ ਰਹੀਆਂ ਹਨ।
ਇਸ ਕਾਨਫ਼ਰੰਸ ਵਿਚ ਭਾਰਤ ਤੋਂ ਇਲਾਵਾ ਅਮਰੀਕਾ ਅਤੇ ਆਸਟ੍ਰੇਲੀਆ ਤੋਂ ਵੀ ਵਿਦਵਾਨ ਸਿ਼ਰਕਤ ਕਰ ਰਹੇ ਹਨ ਜੋ ਆਪਣੇ ਖੋਜ-ਪੇਪਰਾਂ ਰਾਹੀਂ ਗੁਰੂ ਨਾਨਕ ਦੇਵ ਜੀ ਦੇ ਜੀਵਨ, ਰਚਨਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਬੰਧੀ ਜਾਣਕਾਰੀ ਹਾਜ਼ਰੀਨ ਨਾਲ ਸਾਂਝੀ ਕਰਨਗੇ। ਇਸ ਦੇ ਨਾਲ ਹੀ ਗਰੇਟਰ ਟੋਰਾਂਟੋ ਏਰੀਏ ਅਤੇ ਵੈਨਕੂਵਰ ਦੇ ਲੇਖਕਾਂ ਅਤੇ ਉੱਘੀਆਂ ਪੰਜਾਬੀ ਸ਼ਖ਼ਸੀਅਤਾਂ ਤੇ ਸੰਸਥਾਵਾਂ ਵੱਲੋਂ ਵੀ ਕਾਨਫ਼ਰੰਸ ਲਈ ਭਰਵਾਂ ਹੁੰਗਾਰਾ ਪ੍ਰਾਪਤ ਹੋ ਰਿਹਾ ਹੈ। ਇੱਥੇ ਇਹ ਵੀ ਖਿਆਲ ਰੱਖਿਆ ਗਿਆ ਹੈ ਕਿ ਕੈਨੇਡਾ ਅਤੇ ਖ਼ਾਸ ਕਰਕੇ ਟੋਰਾਂਟੋ ਦੇ ਇਲਾਕੇ ਵਿਚ ਵੱਸਣ ਵਾਲੇ ਲੇਖਕਾਂ ਤੇ ਵਿਦਵਾਨਾਂ ਦੀ ਇਸ ਵਿਚ ਭਰਵੀਂ ਸ਼ਮੂਲੀਅਤ ਹੋਵੇ। ਇਸ ਲਈ ਉਨ੍ਹਾਂ ਵਿਚੋਂ ਕਈਆਂ ਕੋਲੋਂਂ ਉਚੇਚੇ ਤੌਰ ‘ਤੇ ਪੇਪਰ ਲਿਖਵਾਏ ਗਏ ਹਨ ਜੋ ਉਨ੍ਹਾਂ ਦੁਆਰਾ ਇਸ ਕਾਨਫ਼ਰੰਸ ਵਿਚ ਪੇਸ਼ ਕੀਤੇ ਜਾਣਗੇ।
ਇਸ ਦੌਰਾਨ ਕਾਨਫ਼ਰੰਸ ਦੇ ਸਰਪ੍ਰਸਤ ਡਾ ਸੋਲੋਮਨ ਨਾਜ਼ ਅਤੇ ਵਾਈਸ ਪ੍ਰਧਾਨ ਸ਼੍ਰੀਮਤੀ ਸੁਰਜੀਤ ਕੌਰ ਨੇ ਦੱਸਿਆ ਕਿ ਬਹੁਤ ਸਾਰੇ ਵਿਦਵਾਨਾਂ ਦੇ ਖੋਜ-ਪੱਤਰ ਉਨ੍ਹਾਂ ਨੂੰ ਪ੍ਰਾਪਤ ਹੋ ਚੁੱਕੇ ਹਨ। ਇਨ੍ਹਾਂ ਪੇਪਰਾਂ ਨੂੰ ਸੰਪਾਦਿਤ ਕਰਕੇ ਖ਼ੂਬਸੂਰਤ ਪੁਸਤਕ-ਰੂਪ ਵਿਚ ਛਾਪਿਆ ਜਾਏਗਾ ਜੋ ਕਿ ਗੁਰੂ ਨਾਨਕ ਦੇਵ ਜੀ ਦੇ 550’ਵੇਂ ਪ੍ਰਕਾਸ਼ ਦਿਹਾੜੇ ‘ਤੇ ਲੋਕ-ਅਰਪਿਤ ਕੀਤੀ ਜਾਏਗੀ। ਕਾਨਫ਼ਰੰਸ ਦੇ ਚੇਅਰਪਰਸਨ ਗਿਆਨ ਸਿੰਘ ਕੰਗ ਨੇ ਕਿਹਾ ਕਿ ਕਾਨਫ਼ਰੰਸ ਵਿਚ ਸ. ਬੀਰ ਦਵਿੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ, ਪੰਜਾਬੀ ਯੁਨੀਵਰਸਿਟੀ ਪਟਿਆਲਾ ਦੇ ਰਜਿਸਟਰਾਰ ਡਾ. ਮਨਜੀਤ ਸਿੰਘ ਨਿੱਝਰ, ਉੱਘੇ ਅਰਥ-ਸ਼ਾਸਤਰੀ ਤੇ ਚਿੰਤਕ ਪ੍ਰੋ ਸੁੱਚਾ ਸਿੰਘ ਗਿੱਲ, ਡਾ. ਭੀਮ ਇੰਦਰ ਸਿੰਘ, ਡਾ. ਮੋਹਨ ਤਿਆਗੀ, ਡਾ. ਮੁਹੰਮਦ ਇੰਦਰੀਸ ਮੁਖੀ ਇਤਿਹਾਸ ਵਿਭਾਗ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਡਾ. ਸੁਖਜਿੰਦਰ ਸਿੰਘ ਗਿੱਲ, ਕੁਰੂਕਸ਼ੇਤਰਾ ਯੁਨੀਵਰਸਿਟੀ ਦੇ ਸਾਬਕਾ ਡੀਨ ਡਾ. ਨਰਵਿੰਦਰ ਸਿੰਘ ਕੌਸ਼ਲ, ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਮੀਤ ਪ੍ਰਧਾਨ ਸਹਿਜਪ੍ਰੀਤ ਸਿੰਘ ਮਾਂਗਟ, ਮੋਦੀ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਖੁਸ਼ਵਿੰਦਰ ਕੁਮਾਰਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਦੇ ਡਾ.ਕੰਵਰ ਜਸਮਿੰਦਰਪਾਲ ਸਿੰਘ, ਪ੍ਰੋ. ਵਰਦੇਵ ਸਿੰਘ ਤੇ ਪ੍ਰੋ ਰੁਪਿੰਦਰ ਸਿੰਘ ਅਤੇ ਹੋਰ ਬਹੁਤ ਸਾਰੇ ਵਿਦਵਾਨ ਸਿ਼ਰਕਤ ਕਰ ਰਹੇ ਹਨ। ਅਮਰੀਕਾ ਤੋਂ ਡਾ.ਗੁਰਬਖ਼ਸ਼ ਸਿੰਘ ਭੰਡਾਲ, ਡਾ. ਸੁਖਦੇਵ ਸਿੰਘ ਸ਼ਾਂਤ, ਦਲਵੀਰ ਸਿੰਘ ਨਿੱਜਰ ਤੇ ਮਨਜੀਤ ਕੌਰ ਗਿੱਲ ਅਤੇ ਆਸਟ੍ਰੇਲੀਆ ਤੋਂ ਪ੍ਰਭਜੋਤ ਸਿੰਘ ਸੰਧੂ, ਬਲਦੇਵ ਸਿੰਘ ਨਿੱਝਰ, ਜਗਤਾਰ ਸਿੰਘ, ਪਰਮਜੀਤ ਸਿੰਘ ਬੇਨੀਪਾਲ, ਪ੍ਰੀਤਮ ਸਿੰਘ ਬੇਨੀਪਾਲ ਤੇ ਮੱਖਣ ਸਿੰਘ ਹੇਅਰ ਤਸ਼ਰੀਫ਼ ਲਿਆ ਰਹੇ ਹਨ। ਏਸੇ ਤਰ੍ਹਾਂ ਉਨ੍ਹਾਂ ਇੰਗਲੈਡ ਤੋਂ ਵੀ ਕਈ ਵਿਦਵਾਨਾਂ ਨੇ ਇੱਥੇ ਕਾਫ਼ਰੰਸ ਵਿਚ ਸ਼ਾਮਲ ਹੋਣ ਬਾਰੇ ਦੱਸਿਆ।ੈ।
ਕਾਨਫ਼ਰੰਸ ਦੇ ਪ੍ਰਧਾਨ ਕਮਲਜੀਤ ਲਾਲੀ ਕਿੰਗ ਨੇ ਦੱਸਿਆ ਕਿ ਕਾਨਫ਼ਰੰਸ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਹੁਣ ਉਨ੍ਹਾਂ ਨੂੰ ਵੱਖ-ਵੱਖ-ਦੇਸ਼ਾਂ ਤੋਂ ਆਉਣ ਵਾਲੇ ਵਿਦਵਾਨਾਂ ਦੀ ਹੀ ਉਡੀਕ ਹੈ ਜੋ ਇਸ ਹਫ਼ਤੇ ਅਤੇ ਅਗਲੇ ਹਫ਼ਤੇ ਦੌਰਾਨ ਇੱਥੇ ਪਹੁੰਚ ਰਹੇ ਹਨ। ਇਹ ਦੱੱਸਣਯੋਗ ਹੈੈ ਕਿ ਇਹ ਦੋ-ਦਿਨਾਂ ਵਿਸ਼ਵ ਕਾਨਫ਼ਰੰਸ 22 ਅਤੇ 23 ਜੂਨ 2019 ਨੂੰ ੰਅਪਰੲਨਡਅ ਭਅਨਤੁੲਟ ੍ਹਅਲਲ, 510 ਧੲੲਰਹੁਰਸਟ ਧਰ।, ਭਰਅਮਪਟੋਨ ਵਿਚ ਹੋ ਰਹੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਚੇਅਰਮੈਨ ਗਿਆਨ ਸਿੰਘ ਕੰਗ (416-427-9068), ਪ੍ਰਧਾਨ ਕਮਲਜੀਤ ਸਿੰਘ ਲਾਲੀ ਕਿੰਗ (416-816-6663), ਜਨਰਲ ਸਕੱਤਰ ਪ੍ਰੋ. ਜਗੀਰ ਸਿੰਘ ਕਾਹਲੋਂ (647-533-8297) ਅਤੇ ਮੀਡੀਆ-ਕੋਆਰਡੀਨੇਟਰ ਚਮਕੌਰ ਸਿੰਘ ਮਾਛੀਕੇ (416-880-8538) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ