Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਜੇਮਜ਼ ਪੌਟਰ ਸੀਨੀਅਰਜ਼ ਕਲੱਬ ਦੀ ਕਾਰਜਕਾਰਨੀ ਕਮੇਟੀ ਦੀ ਚੋਣ ਸਰਬ-ਸੰਮਤੀ ਨਾਲ ਹੋਈ

June 12, 2019 09:44 AM

ਬਰੈਂਪਟਨ, (ਡਾ.ਝੰਡ) -ਪ੍ਰਾਪਤ ਸੂਚਨਾ ਅਨੁਸਾਰ ਜੇਮਜ਼ ਪੌਟਰ ਸੀਨੀਅਰਜ਼ ਕਲੱਬ ਦੀ ਬੀਤੇ ਦਿਨੀਂ ਹੋਈ ਜਨਰਲ ਬਾਡੀ ਮੀਟਿੰਗ ਫ਼ਰਾਂਸਿਜ਼ ਐੱਚ. ਟੇਲਰ ਪਾਰਕ ਵਿਚ ਹੋਈ ਜਿਸ ਦਾ ਮੁੱਖ ਏਜੰਡਾ ਕਲੱਬ ਦੀ ਨਵੀਂ ਕਾਰਜਕਾਰਨੀ ਕਮੇਟੀ ਦੀ ਚੋਣ ਕਰਨਾ ਸੀ। ਮੀਟਿੰਗ ਦੀ ਕਾਰਵਾਈ ਮਹਿੰਦਰਪਾਲ ਸਿੰਘ ਪੰਨੂੰ ਵੱਲੋਂ ਸ਼ੁਰੂ ਕੀਤੀ ਗਈ। ਉਪਰੰਤ, ਕਲੱਬ ਦੇ ਪ੍ਰਧਾਨ ਪ੍ਰੀਤਮ ਸਿੰਘ ਸਰਾਂ ਵੱਲੋਂ ਕਲੱਬ ਦੀਆਂ ਪਿਛਲੇ ਦੋ ਸਾਲਾਂ ਦੀਆਂ ਗ਼ਤੀਵਿਧੀਆਂ ਦਾ ਲੇਖਾ-ਜੋਖਾ ਮੈਂਬਰਾਂ ਅੱਗੇ ਪੇਸ਼ ਕੀਤਾ ਗਿਆ ਅਤੇ ਸਲਾਨਾ ਖ਼ਰਚਾ ਰਿਪੋਰਟ ਪੜ੍ਹੀ ਗਈ ਜਿਸ ਨੂੰ ਹਾਊਸ ਵੱਲੋਂ ਸਰਬ-ਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
ਇਸ ਤੋਂ ਪਿੱਛੋਂ ਪ੍ਰਧਾਨ ਪ੍ਰੀਤਮ ਸਿੰਘ ਸਰਾਂ ਵੱਲੋਂ ਕਲੱਬ ਦੀ ਪਿਛਲੀ ਕਾਰਜਕਾਰਨੀ ਕਮੇਟੀ ਭੰਗ ਕਰਨ ਦਾ ਐਲਾਨ ਕੀਤਾ ਗਿਆ ਅਤੇ ਆਉਂਦੇ ਸਮੇਂ ਲਈ ਨਵੀਂ ਕਾਰਜਕਾਰਨੀ ਕਮੇਟੀ ਦਾ ਗਠਨ ਕਰਨ ਲਈ ਕਿਹਾ ਗਿਆ। ਕਲੱਬ ਦੇ ਸੂਝਵਾਨ ਮੈਂਬਰਾਂ ਵੱਲੋਂ ਆਏ ਹੋਏ ਸੁਝਾਆਂ ਨੂੰ ਮੁੱਖ ਰੱਖਦਿਆਂ ਹੋਇਆਂ ਪ੍ਰੀਤਮ ਸਿੰਘ ਸਰਾਂ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਵਿਖਾਈ ਗਈ ਸ਼ਾਨਦਾਰ ਕਾਗ਼ੁਜ਼ਾਰੀ ਨੂੰ ਵੇਖਦਿਆਂ ਹੋਇਆਂ ਉਨ੍ਹਾਂ ਨੂੰ ਤੀਸਰੀ ਵਾਰ ਮੁੜ ਸਰਬ-ਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਅਤੇ ਉਨ੍ਹਾਂ ਦੀ ਪ੍ਰਧਾਨਗੀ ਹੇਠ ਪ੍ਰੋ. ਲਾਲ ਸਿੰਘ ਬਰਾੜ ਮੀਤ-ਪ੍ਰਧਾਨ, ਮਹਿੰਦਰਪਾਲ ਸਿੰਘ ਸਿੱਧੂ ਸਕੱਤਰ, ਪਿਆਰੇ ਲਾਲ ਸ਼ਰਮਾ ਕੈਸ਼ੀਅਰ, ਸਿ਼ਵ ਕੁਮਾਰ ਅਭੀ ਪੈਟਰਨ, ਦਵਿੰਦਰ ਸਿੰਘ ਦਿਓਲ ਸਲਾਹਕਾਰ, ਵਿਸਾਖਾ ਸਿੰਘ ਤਾਤਲਾ ਕੋਆਰਡੀਨੇਟਰ ਅਤੇ ਡਾਇਰੈੱਕਟਰ ਸਾਹਿਬਾਨਾਂ ਦੀ ਚੋਣ ਸਰਬਸੰਮਤੀ ਨਾਲ ਹੋਈ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਕਿਹਾ ਜਾ ਸਕਦਾ ਹੈ।
ਅਖ਼ੀਰ ਵਿਚ ਪ੍ਰਧਾਨ ਪ੍ਰੀਤਮ ਸਿੰਘ ਸਰਾਂ ਵੱਲੋਂ ਸਮੂਹ-ਮੈਂਬਰਾਂ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਪੂਰਨ ਵਿਸ਼ਵਾਸ ਦਿਵਾਇਆ ਗਿਆ ਕਿ ਸਾਰੇ ਮੈਂਬਰਾਂ ਦੇ ਸਹਿਯੋਗ ਨਾਲ ਇਹ ਨਵੀਂ ਕਾਰਜਕਾਰਨੀ ਕਮੇਟੀ ਪਹਿਲਾਂ ਨਾਲੋਂ ਵੀ ਵਧੇਰੇ ਉਤਸ਼ਾਹ ਨਾਲ ਕੰਮ ਕਰੇਗੀ ਅਤੇ ਬਰੈਂਪਟਨ ਵਿਚ ਇਸ ਕਲੱਬ ਦਾ ਨਾਂ ਰੌਸ਼ਨ ਕਰੇਗੀ। ਅੰਤ ਵਿਚ ਸਾਰੇ ਮੈਂਬਰਾਂ ਨੇ ਮਿਲ ਕੇ ਮਠਿਆਈ, ਪਕੌੜਿਆਂ ਅਤੇ ਚਾਹ ਦਾ ਅਨੰਦ ਮਾਣਿਆਂ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ