Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਕਰਤਾਰਪੁਰ ਲਾਂਘਾ: ਪਾਕਿਸਤਾਨ ਨੇ ਕੇਂਦਰੀ ਬਜਟ ਵਿੱਚ ਸੌ ਕਰੋੜ ਰੁਪਏ ਰੱਖੇ

June 13, 2019 09:02 AM

ਇਸਲਾਮਾਬਾਦ, 12 ਜੂਨ (ਪੋਸਟ ਬਿਊਰੋ)- ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਅਗਵਾਈ ਵਾਲੀ ਪਾਕਿਸਤਾਨ ਸਰਕਾਰ ਨੇ 2019-20 ਦੇ ਕੇਂਦਰੀ ਬਜਟ ਵਿੱਚ ਕਰਤਾਰਪੁਰ ਲਾਂਘੇ ਨੂੰ ਵਿਕਸਿਤ ਕਰਨ ਲਈ ਸੌ ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ। ਇਹ ਲਾਂਘਾ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਦੇ ਦਰਬਾਰ ਸਾਹਿਬ ਨੂੰ ਭਾਰਤ ਦੇ ਗੁਰਦਾਸਪੁਰ ਜ਼ਿਲੇ ਵਿੱਚ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜੇਗਾ। ਭਾਰਤੀ ਸਿੱਖਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਕਰਤਾਰਪੁਰ ਸਾਹਿਬ ਦੇ ਗੁਰਦੁਆਰੇ ਦੇ ਖੁੱਲ੍ਹੇ ਦਰਸ਼ਨਾਂ ਲਈ ਮਹਿਜ਼ ਇਕ ਪਰਮਿਟ ਹਾਸਲ ਕਰਨਾ ਹੋਵੇਗਾ।
ਜੀਓ ਟੀ ਵੀ ਦੀ ਰਿਪੋਰਟ ਦੇ ਮੁਤਾਬਕ ਅਗਲੇ ਵਿੱਤੀ ਸਾਲ 2019-20 ਦੇ ਕੇਂਦਰੀ ਬਜਟ ਵਿੱਚ ਰੱਖਿਆ ਇਹ ਪੈਸਾ ਪਬਲਿਕ ਸੈਕਟਰ ਡਿਵੈਲਪਮੈਂਟ ਪ੍ਰੋਗਰਾਮ (ਪੀ ਐਸ ਡੀ ਪੀ) ਹੇਠ ਕਰਤਾਰਪੁਰ ਸਾਹਿਬ ਵਿੱਚ ਜ਼ਮੀਨ ਗ੍ਰਹਿਣ ਅਤੇ ਬੁਨਿਆਦੀ ਢਾਂਚਾ ਵਿਕਸਤ ਕਰਨ 'ਤੇ ਖਰਚ ਹੋਵੇਗਾ। ਯੋਜਨਾ ਕਮਿਸ਼ਨ ਅਤੇ ਯੋਜਨਾ, ਵਿਕਾਸ ਤੇ ਸੁਧਾਰਾਂ ਬਾਰੇ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਧਾਰਮਿਕ ਮਾਮਲਿਆਂ ਤੇ ਵੱਖ-ਵੱਖ ਧਰਮਾਂ 'ਚ ਇਕਸੁਰਤਾ ਨਾਲ ਸਬੰਧਤ ਮੰਤਰਾਲੇ ਲਈ ਪ੍ਰਾਜੈਕਟ ਦੀ ਅਨੁਮਾਨਤ ਲਾਗਤ 300 ਕਰੋੜ ਰੁਪਏ ਹੈ। ਅਧਿਕਾਰੀਆਂ ਮੁਤਾਬਕ ਲਾਂਘੇ ਬਾਰੇ ਪਾਕਿਸਤਾਨ ਵੱਲੋਂ ਬਣਾਏ ਜਾਣ ਵਾਲੇ ਚਾਰ ਕਿਲੋਮੀਟਰ ਟੁਕੜੇ ਦਾ 50 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ। ਸਮਝੌਤੇ ਮੁਤਾਬਕ ਦੋਵੇਂ ਦੇਸ਼ ਆਪੋ ਆਪਣੇ ਪਾਸੇ ਕੌਮਾਂਤਰੀ ਸਰਹੱਦ ਤੱਕ ਲਾਂਘਾ ਵਿਕਸਤ ਕਰਨਗੇ। ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਿਛਲੇ ਸਾਲ 28 ਨਵੰਬਰ ਨੂੰ ਚਾਰ ਕਿਲੋਮੀਟਰ ਲੰਮੇ ਇਸ ਲਾਂਘੇ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ