Welcome to Canadian Punjabi Post
Follow us on

28

March 2024
 
ਪੰਜਾਬ

ਲੌਂਗੋਵਾਲ ਨੇ ਕਿਹਾ: ਸ਼ਿਲਾਂਗ ਵਿੱਚ ਪੰਜਾਬੀਆਂ ਦਾ ਉਜਾੜਾ ਰੋਕਣ ਵਾਸਤੇ ਗ੍ਰਹਿ ਮੰਤਰੀ ਦਖਲ ਦੇਣ

June 13, 2019 09:06 AM

ਅੰਮ੍ਰਿਤਸਰ, 12 ਜੂਨ (ਪੋਸਟ ਬਿਊਰੋ)- ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਦੀ ਇੱਕ ਕਲੋਨੀ ਵਿੱਚ ਵੱਸਦੇ ਪੰਜਾਬੀਆਂ ਨੂੰ ਤੰਗ ਕਰਨ ਦਾ ਮੁੱਦਾ ਫਿਰ ਸੁਰਖੀਆਂ ਵਿੱਚ ਆਉਣ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਿਲਾਂਗ ਵਿਖੇ ਇੱਕ ਉੱਚ ਪੱਧਰੀ ਵਫਦ ਭੇਜਣ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਜਦੋਂ ਸ਼ਿਲਾਂਗ ਦੀ ਪੰਜਾਬੀ ਕਲੋਨੀ ਵਿੱਚ ਵਸਦੇ ਕੁਝ ਲੋਕਾਂ ਦੇ ਘਰਾਂ ਉੱਤੇ ਸਥਾਨਕ ਖਾਸੀ ਲੋਕਾਂ ਨੇ ਹਮਲਾ ਕੀਤਾ ਸੀ ਤਾਂ ਓਦੋਂ ਵੀ ਸ਼੍ਰੋਮਣੀ ਕਮੇਟੀ ਨੇ ਭੂਮਿਕਾ ਨਿਭਾਈ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉਸ ਸਮੇਂ ਸ਼੍ਰੋਮਣੀ ਕਮੇਟੀ ਦੀ ਇੱਕ ਟੀਮ ਮੇਘਾਲਿਆ ਭੇਜੀ ਸੀ, ਜਿਸ ਨੇ ਪੀੜਤ ਇਲਾਕਾ ਵਾਸੀਆਂ ਦੀ ਮਦਦ ਕੀਤੀ ਸੀ।
ਕੱਲ੍ਹ ਏਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦਰ ਸਿੰਘ ਲੌਂਗੋਵਾਲ ਨੇ ਇੱਕ ਬਿਆਨ ਰਾਹੀਂ ਸ਼ਿਲਾਂਗ 'ਚ ਪੰਜਾਬੀਆਂ ਅਤੇ ਖਾਸ ਕਰ ਕੇ ਸਿੱਖਾਂ ਨੂੰ ਤੰਗ ਕੀਤੇ ਜਾਣ ਦਾ ਗੰਭੀਰ ਨੋਟਿਸ ਲਿਆ ਅਤੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਗ੍ਰਹਿ ਸਕੱਤਰ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਹੈ। ਲੌਂਗੋਵਾਲ ਨੇ ਕਿਹਾ ਕਿ 200 ਸਾਲ ਤੋਂ ਸ਼ਿਲਾਂਗ 'ਚ ਵੱਸਦੇ ਪੰਜਾਬੀਆਂ ਨੂੰ ਜਾਣਬੁੱਝ ਕੇ ਉਜਾੜੇ ਵੱਲ ਧੱਕਿਆ ਜਾ ਰਿਹਾ ਹੈ, ਜਿਹੜਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਹਮੇਸ਼ਾ ਸ਼ਿਲਾਂਗ ਦੇ ਪੰਜਾਬੀਆਂ ਨਾਲ ਰਹੀ ਹੈ ਅਤੇ ਅੱਗੇੇ ਵੀ ਉਨ੍ਹਾਂ ਦੀ ਹਰ ਤਰ੍ਹਾਂ ਮਦਦ ਕੀਤੀ ਜਾਵੇਗੀ। ਸਥਾਨਕ ਲੋਕਾਂ ਨੂੰ ਮੇਘਾਲਿਆ ਦੀ ਪਾਬੰਦੀਸ਼ੁਦਾ ਜਥੇਬੰਦੀ ਐਚ ਐਨ ਐਲ ਸੀ ਵੱਲੋਂ ਦਿੱਤੀ ਗਈ ਧਮਕੀ ਨੂੰ ਵੀ ਲੌਂਗੋਵਾਲ ਨੇ ਮੰਦਭਾਗਾ ਕਰਾਰ ਦਿੱਤਾ ਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਮੇਘਾਲਿਆ ਵਿਖੇ ਭੇਜਿਆ ਜਾ ਰਿਹਾ ਹੈ, ਜੋ ਸ਼ਿਲਾਂਗ ਵਿੱਚ ਵਸਦੇ ਪੰਜਾਬੀਆਂ ਨਾਲ ਸੰਪਰਕ ਕਰੇਗਾ ਅਤੇ ਜਿਸ ਤਰ੍ਹਾਂ ਦੀ ਲੋੜ ਹੋਵੇਗੀ, ਸ਼੍ਰੋਮਣੀ ਕਮੇਟੀ ਉਨ੍ਹਾਂ ਦੀ ਮਦਦ ਕਰੇਗੀ। ਇਹ ਵਫਦ ਮੇਘਾਲਿਆ ਦੇ ਮੁੱਖ ਮੰਤਰੀ ਸੰਗਮਾ ਅਤੇ ਗ੍ਰਹਿ ਮੰਤਰੀ ਤੋਂ ਇਲਾਵਾ ਸਥਾਨਕ ਪ੍ਰਸ਼ਾਸਨ ਨਾਲ ਵੀ ਇਸ ਬਾਰੇ ਗੱਲਬਾਤ ਕਰੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ