Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

8000 ਰੁਪਏ ਰਿਸ਼ਵਤ ਲੈਂਦਾ ਏ ਐੱਸ ਆਈ ਕਾਬੂ

June 13, 2019 09:07 AM

ਫਿਰੋਜ਼ਪੁਰ, 12 ਜੂਨ (ਪੋਸਟ ਬਿਊਰੋ)- ਵਿਜੀਲੈਂਸ ਬਿਊਰੋ ਫਿਰੋਜ਼ਪੁਰ ਨੇ ਥਾਣਾ ਸਿਟੀ ਫਿਰੋਜ਼ਪੁਰ ਦੇ ਏ ਐੱਸ ਆਈ ਨੂੰ 8000 ਰੁਪਏ ਰਿਸ਼ਵਤ ਲੈਂਦੇ ਰੰਗੇ ਹੋਏ ਹੱਥੀਂ ਕਾਬੂ ਕਰ ਲਿਆ ਹੈ।
ਇਸ ਸੰਬੰਧ ਵਿੱਚ ਕੱਲ੍ਹ ਪੱਤਰਕਾਰਾਂ ਨੂੰ ਡੀ ਐੱਸ ਪੀ ਵਿਜੀਲੈਂਸ ਫਿਰੋਜ਼ਪੁਰ ਨੇ ਦੱਸਿਆ ਕਿ ਨਸੀਬ ਸਿੰਘ ਪੁੱਤਰ ਬਗੀਚਾ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਾਲ 2017 ਵਿੱਚ ਥਾਣਾ ਸਿਟੀ ਫਿਰੋਜ਼ਪੁਰ ਵਿੱਚ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਜਗਤਾਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਬਸਤੀ ਮੁਹੰਮਦ ਅਲੀ ਸ਼ਾਹ, ਕਰਤਾਰ ਕੌਰ ਵਿਧਵਾ ਜੋਰਾ ਸਿੰਘ ਵਾਸੀ ਮੱਲਾਂਵਾਲਾ ਅਤੇ ਅਮਰੀਕ ਸਿੰਘ ਕੈਸ਼ੀਅਰ ਗੋਲਡਨ ਕਰੀਅਰ ਇਨਵੈਸਟਮੈਂਟ ਕੰਪਨੀ, ਦਰਸ਼ਨ ਸਿੰਘ ਪੁੱਤਰ ਬਲਵਾਨ ਸਿੰਘ ਵਾਸੀ ਸੋਢੀ ਨਗਰ ਫਿਰੋਜ਼ਪੁਰ ਅਤੇ ਹੋਰਾਂ ਦੇ ਖਿਲਾਫ ਕੇਸ ਦਰਜ ਕਰਾਇਆ ਸੀ ਜਿਸ ਦੀ ਤਫਤੀਸ਼ ਏ ਐੱਸ ਆਈ ਮੇਜਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਇਸ ਕੇਸ ਦੇ ਦੋਸ਼ੀ ਅਮਰੀਕ ਸਿੰਘ ਅਤੇ ਦਰਸ਼ਨ ਸਿੰਘ ਦਾ ਚਲਾਨ ਅਦਾਲਤ ਵਿੱਚ ਪੇਸ਼ ਕਰਨ ਅਤੇ ਕੇਸ ਵਿੱਚ ਮੁਦੱਈ ਦਾ ਪੱਖ ਮਜ਼ਬੂਤ ਕਰਨ ਲਈ ਦੋਸ਼ੀ ਏ ਐੱਸ ਆਈ ਮੇਜਰ ਸਿੰਘ ਨੇ ਮੁਦੱਈ ਨਸੀਬ ਸਿੰਘ ਨੂੰ 10 ਜੂਨ ਨੂੰ ਥਾਣੇ ਵਿੱਚ ਬੁਲਾ ਕੇ 10 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ, ਜਿਸ ਦੇ ਬਾਅਦ ਸੌਦਾ ਅੱਠ ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ ਹੈ। ਨਸੀਬ ਸਿੰਘ ਨੇ ਇਸ ਦੀ ਜਾਣਕਾਰੀ ਵਿਜੀਲੈਂਸ ਵਿਭਾਗ ਨੂੰ ਦਿੱਤੀ, ਜਿਸ 'ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਟੀਮ ਡੀ ਐੱਸ ਪੀ ਹਰਿੰਦਰ ਸਿੰਘ ਡੋਡ ਦੀ ਅਗਵਾਈ ਹੇਠ ਬਣੀ ਤੇ ਦੋਸ਼ੀ ਏ ਐੱਸ ਆਈ ਮੇਜਰ ਸਿੰਘ ਨੂੰ ਨਸੀਬ ਸਿੰਘ ਤੋਂ ਅੱਠ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ