Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਪਿੰਡ ਵਾਸੀਆਂ ਦਾ ਫੈਸਲਾ: ਫ਼ਤਹਿਵੀਰ ਦੇ ਭੋਗ ਮੌਕੇ ਕੋਈ ਵੀ ਨੇਤਾ ਜਾਂ ਅਫਸਰ ਸ਼ਾਮਲ ਨਹੀਂ ਹੋਣ ਦਿੱਤਾ ਜਾਵੇਗਾ

June 13, 2019 09:16 AM

ਸੰਗਰੂਰ, 12 ਜੂਨ, (ਪੋਸਟ ਬਿਊਰੋ)- ਇਸ ਜਿ਼ਲੇ ਦੇ ਪਿੰਡਭਗਵਾਨਪੁਰਾ ਵਿੱਚ ਬੋਰ ਵੈੱਲ ਵਿੱਚ ਡਿੱਗਣ ਕਾਰਨ ਜਾਨ ਗਵਾ ਬੈਠੇ ਦੋ ਸਾਲਾ ਬੱਚੇ ਫ਼ਤਹਿਵੀਰ ਸਿੰਘ ਨੂੰ ਕੱਢਣ ਲਈ ਛੇ ਦਿਨਾ ਬਚਾਅ ਆਪ੍ਰੇਸ਼ਨ ਵਿੱਚ ਸਰਕਾਰ ਤੇ ਪ੍ਰਸ਼ਾਸਨ ਦੇ ਨਿਕੰਮੇਪਣ ਤੋਂ ਨਾਰਾਜ਼ ਹੋਏ ਇਸ ਪਿੰਡ ਦੇ ਲੋਕਾਂ ਨੇ ਫੈਸਲਾ ਕਰ ਲਿਆ ਹੈ ਕਿ ਬੱਚੇ ਦੇ ਭੋਗ ਵਾਲੇ ਦਿਨ ਕਿਸੇ ਵੀ ਲੀਡਰ ਜਾਂ ਕਿਸੇ ਵੀ ਅਫਸਰ ਨੂੰ ਸ਼ਾਮਲ ਨਹੀਂ ਹੋਣ ਦਿੱਤਾ ਜਾਵੇਗਾ।
ਵਰਨਣ ਯੋਗ ਹੈ ਕਿ ਬੀਤੇ ਮੰਗਲਵਾਰ ਨੂੰ ਫ਼ਤਹਿਵੀਰ ਦੇ ਅੰਤਮ ਸਸਕਾਰ ਦੌਰਾਨ ਜਿੱਥੇ ਪਿੰਡ ਦੇ ਲੋਕਾਂ ਤੇ ਨਾਲ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਸੀ, ਓਥੇ ਅੱਜ ਇਸ ਪਿੰਡ ਦੇ ਲੋਕਾਂ ਨੇ ਫ਼ਤਹਿਵੀਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦੇ ਭੋਗ ਅਤੇ ਅੰਤਮ ਅਰਦਾਸ ਪ੍ਰੋਗਰਾਮ ਵਿਚ ਕਿਸੇ ਵੀ ਸਿਆਸੀ ਨੇਤਾ ਅਤੇ ਪ੍ਰਸ਼ਾਸਨਿਕ ਅਧਿਕਾਰੀ ਨੂੰ ਸ਼ਾਮਲ ਨਾ ਹੋਣ ਦੇਣ ਦਾ ਐਲਾਨ ਕੀਤਾ ਹੈ। ਪਿੰਡ ਦੇ ਲੋਕਾਂ ਨੇ ਰੋਸ ਵਜੋਂ ਸਖ਼ਤ ਚਿਤਾਵਨੀ ਦੇਂਦੇ ਹੋਏ ਕਿਹਾ ਕਿ ਜੇ ਅੰਤਮ ਅਰਦਾਸ ਦੌਰਾਨ ਏਥੇਕੋਈ ਵੀ ਨੇਤਾ ਜਾਂ ਅਧਿਕਾਰੀ ਪੁੱਜਾ ਤਾਂ ਉਸ ਨੂੰ ਪਿੰਡ ਦੇ ਲੋਕਾਂ ਦੇ ਵਿਰੋਧ ਝੱਲਣਾ ਪਿਆ ਤਾਂ ਇਸ ਦੇ ਲਈ ਉਹ ਨੇਤਾ ਜਾਂ ਅਧਿਕਾਰੀ ਖ਼ੁਦ ਜ਼ਿੰਮੇਵਾਰ ਹੋਵੇਗਾ।ਉਨ੍ਹਾਂ ਨੇ ਸਿਆਸੀ ਪਾਰਟੀਆਂ ਦੇ ਨੇਤਾਵਾਂ ਤੇ ਪ੍ਰਸ਼ਾਸਨ ਬਾਰੇ ਕਿੰਤੂ ਕਰਦੇ ਹੋਏ ਕਿਹਾ ਕਿ ਫ਼ਤਹਿਵੀਰ ਸਿੰਘ ਦੀ ਜਾਨ ਬਚਾਉਣ ਦੇ ਲਈ ਕਿਸੇ ਨੇ ਵੀ ਗੰਭੀਰ ਕੋਸ਼ਿਸ਼ ਨਹੀਂ ਕੀਤੀ, ਸਭ ਇਕ ਪਿੱਛੋਂ ਦੂਜਾ ਨਾਕਾਮ ਕੋਸ਼ਿਸ਼ਾਂ ਨਾਲ ਫ਼ਤਹਿਵੀਰ ਉੱਤੇ ਤਜਰਬੇ ਹੀ ਕਰਦੇ ਰਹੇ ਅਤੇ ਸਿਆਸੀ ਨੇਤਾਵਾਂ ਨੇ ਸਿਰਫ਼ ਸਿਆਸੀ ਰੋਟੀਆਂ ਸੇਕੀਆਂ ਸਨ, ਪੰਜਾਬਤੋਂ ਲੈ ਕੇ ਕੇਂਦਰ ਤਕ ਕਿਸੇ ਨੇ ਵੀ ਬੱਚੇ ਨੂੰ ਬਚਾਉਣ ਦੇਲਈ ਠੋਸ ਕਦਮ ਨਹੀਂ ਚੁੱਕੇ। ਲੋਕਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਨੇ ਆਪਣੀ ਇੱਜ਼ਤ ਬਚਾਉਣ ਤੇ ਸਰਕਾਰ ਨੇ ਆਪਣਾ ਨਾਂ ਚਮਕਾਉਣ ਲਈ ਗ਼ੈਰ-ਜ਼ਿੰਮੇਵਾਰੀ ਵਿਖਾਉਂਦੇ ਹੋਏ ਇਸ ਆਪਰੇਸ਼ਨ ਵਿੱਚ ਲਾਪਰਵਾਹੀ ਵਰਤੀ ਹੈ, ਜਿਸ ਕਾਰਨ ਫ਼ਤਹਿਵੀਰ ਸਿੰਘ ਦੀ ਮੌਤ ਹੋਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ