Welcome to Canadian Punjabi Post
Follow us on

28

March 2024
 
ਭਾਰਤ

ਉੱਤਰ ਪ੍ਰਦੇਸ਼ ਬਾਰ ਕੌਂਸਲ ਦੀ ਪਹਿਲੀ ਮਹਿਲਾ ਪ੍ਰਧਾਨ ਦਾ ਕਤਲ

June 13, 2019 09:19 AM

* ਸਾਥੀ ਵਕੀਲ ਵੱਲੋਂ ਕਤਲ ਦੇ ਬਾਅਦ ਖੁਦਕੁਸ਼ੀ ਦੀ ਕੋਸਿ਼ਸ਼


ਆਗਰਾ, 12 ਜੂਨ, (ਪੋਸਟ ਬਿਊਰੋ)- ਉੱਤਰ ਪ੍ਰਦੇਸ਼ ਬਾਰ ਕੌਂਸਲਦੇ ਲਈ ਸਿਰਫਦੋ ਦਿਨ ਪਹਿਲਾਂ ਪ੍ਰਧਾਨ ਚੁਣੀ ਗਈ ਦਰਵੇਸ਼ ਯਾਦਵ ਨਾਂਅ ਦੀ ਵਕੀਲ ਬੀਬੀ ਨੂੰਅੱਜ ਬੁਧਵਾਰ ਨੂੰ ਇੱਕ ਸਾਥੀ ਵਕੀਲ ਨੇ ਗੋਲੀ ਮਾਰ ਕੇ ਮਾਰ ਦਿੱਤਾ। ਹਮਲਾ ਕਰਨ ਵਾਲੇ ਵਕੀਲ ਮਨੀਸ਼ ਬਾਬੂ ਸ਼ਰਮਾ ਨੇ ਦਰਵੇਸ਼ ਯਾਦਵ ਦੇ ਕਤਲ ਤੋਂ ਬਾਅਦ ਖ਼ੁਦ ਨੂੰ ਵੀ ਗੋਲੀ ਮਾਰ ਲਈ, ਜਿਸ ਦੇ ਬਾਅਦ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਵਰਨਣ ਯੋਗ ਹੈ ਕਿ ਉੱਤਰ ਪ੍ਰਦੇਸ਼ ਬਾਰ ਕੌਂਸਲ ਦੀ ਪਹਿਲੀ ਮਹਿਲਾ ਪ੍ਰਧਾਨ ਚੁਣੇ ਜਾਣ ਪਿੱਛੋਂ ਅੱਜ ਬੁਧਵਾਰ ਨੂੰ ਦੀਵਾਨੀ ਭਵਨ ਵਿੱਚ ਉਨ੍ਹਾਂ ਦਾ ਸਵਾਗਤੀ ਪ੍ਰੋਗਰਾਮ ਚੱਲ ਰਿਹਾ ਸੀ। ਦਰਵੇਸ਼ ਯਾਦਵ ਸੀਨੀਅਰ ਵਕੀਲ ਅਰਵਿੰਦ ਕੁਮਾਰ ਮਿਸ਼ਰਾ ਦੇ ਚੈਂਬਰ ਵਿੱਚ ਬੈਠੀ ਹੋਈ ਸੀ। ਮੌਕੇ ਦੇ ਗਵਾਹਾਂ ਮੁਤਾਬਕ ਐਡਵੋਕੇਟ ਮਨੀਸ਼ ਬਾਬੂ ਸ਼ਰਮਾ ਓਥੇ ਦਰਵੇਸ਼ ਕੋਲ ਆਇਆ ਅਤੇ ਆਪਣੀ ਲਾਈਸੈਂਸੀ ਪਿਸਤੌਲ ਨਾਲ ਉਸ ਉੱਤੇਇਕ ਤੋਂ ਬਾਅਦ ਇਕ ਤਿੰਨ ਗੋਲੀਆਂ ਦਾਗ ਦਿੱਤੀਆਂ ਅਤੇ ਫਿਰਉਸ ਨੇ ਖ਼ੁਦ ਨੂੰ ਵੀ ਗੋਲੀ ਮਾਰ ਲਈ। ਦਰਵੇਸ਼ ਯਾਦਵ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਦਰਵੇਸ਼ ਯਾਦਵ ਨੇ ਉੱਤਰ ਪ੍ਰਦੇਸ਼ ਬਾਰ ਕੌਂਸਲ ਦੇ ਪ੍ਰਧਾਨ ਦਾ ਅਹੁਦਾ ਜਿੱਤ ਕੇ ਇਸ ਰਾਜ ਦੇ ਅੰਦਰ ਵਕੀਲਾਂ ਦੀ ਰਾਜਨੀਤੀ ਵਿੱਚ ਵੱਡਾ ਰੁਤਬਾ ਕਾਇਮ ਕੀਤਾ ਸੀ। ਉਹ ਸਿਰਫ ਦੋ ਦਿਨ ਪਹਿਲਾਂ ਉੱਤਰ ਪ੍ਰਦੇਸ਼ ਬਾਰ ਕੌਂਸਲ ਦੀ ਪ੍ਰਧਾਨ ਚੁਣੀ ਗਈ ਸੀ ਅਤੇ ਯੂ ਪੀ ਬਾਰ ਕੌਂਸਲ ਦੇ ਇਤਿਹਾਸ ਦੀ ਉਹ ਪਹਿਲੀ ਮਹਿਲਾ ਪ੍ਰਧਾਨ ਬਣੀ ਸੀ।ਦਰਵੇਸ਼ ਯਾਦਵ ਮੂਲ ਰੂਪ ਵਿੱਚ ਇਸ ਰਾਜ ਦੇ ਏਟਾ ਜਿ਼ਲੇ ਦੀ ਰਹਿਣ ਵਾਲੀ ਸੀ। ਉਸ ਨੇ ਆਗਰਾ ਕਾਲਜ ਤੋਂ ਗ੍ਰੈਜੁਏਸ਼ਨ ਕੀਤੀ ਸੀ ਅਤੇ ਡਾ. ਭੀਮਰਾਓ ਅੰਬੇਦਕਰ ਯੂਨੀਵਰਸਿਟੀ ਆਗਰਾ ਤੋਂ ਐੱਲ ਐੱਲਐੱਮ ਕਰ ਕੇ 2004 ਵਿੱਚ ਵਕਾਲਤ ਸ਼ੁਰੂ ਕੀਤੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ