Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਵਿਦਿਆਰਥੀਆਂ ਨੂੰ ਵਰਲਡ ਕਲਾਸ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਫੋਰਡ ਸਰਕਾਰ ਕਰ ਰਹੀ ਹੈ ਮਦਦ

June 13, 2019 09:24 AM

ਬਰੈਂਪਟਨ, 12 ਜੂਨ (ਪੋਸਟ ਬਿਊਰੋ) : ਜਿੰ਼ਦਗੀ ਵਿੱਚ ਸਫਲ ਹੋਣ ਲਈ ਜਿਸ ਤਰ੍ਹਾਂ ਦੇ ਹੁਨਰ ਦੀ ਲੋੜ ਹੈ ਉਹ ਯਕੀਨੀ ਬਣਾਉਣ ਲਈ ਸਾਡੇ ਵਿਦਿਆਰਥੀਆਂ ਨੂੰ ਵਰਲਡ ਕਲਾਸ ਐਜੂਕੇਸ਼ਨ ਸਿਸਟਮ ਮੁਹੱਈਆ ਕਰਵਾਉਣ ਵਾਸਤੇ ਓਨਟਾਰੀਓ ਸਰਕਾਰ ਨਵੇਂ ਲੋਕਲ ਸਕੂਲਜ਼ ਵਿੱਚ ਨਿਵੇਸ਼ ਕਰ ਰਹੀ ਹੈ।
ਪ੍ਰੋਵਿੰਸ ਵੱਲੋਂ ਹੋਲੀ ਨੇਮ ਆਫ ਮੈਰੀ ਕੈਥੋਲਿਕ ਸੈਕੰਡਰੀ ਸਕੂਲਾਂ ਨਾਲ ਹੋਰ ਵਿਦਿਆਰਥੀਆਂ ਨੂੰ ਜੋੜੇ ਜਾਣ ਲਈ ਮਨਜ਼ੂਰੀ ਦਿੱਤੀ ਗਈ ਹੈ। ਇਸ ਵਾਧੇ ਤੋਂ ਬਾਅਦ ਡਫਰਿਨ-ਪੀਲ ਕੈਥੋਲਿਕ ਡਿਸਟ੍ਰਿਕਟ ਸਕੂਲ ਬੋਰਡ 357 ਵਿਦਿਆਰਥੀਆਂ ਲਈ ਥਾਂ ਬਣਾਵੇਗਾ। ਬਰੈਂਪਟਨ ਸਾਊਥ ਤੋਂ ਐਮਪੀਪੀ ਪ੍ਰਭਮੀਤ ਸਰਕਾਰੀਆਂ ਦਾ ਕਹਿਣਾ ਹੈ ਕਿ ਇਹ ਵਾਧਾ ਸਾਡੀ ਕਮਿਊਨਿਟੀ ਲਈ ਬਹੁਤ ਹੀ ਚੰਗੀ ਖਬਰ ਹੈ। ਇਹ ਪ੍ਰੋਜੈਕਟ ਸੇਫ ਤੇ ਸਿੱਖਣ ਲਈ ਮਿਆਰੀ ਮਾਹੌਲ ਮੁਹੱਈਆ ਕਰਾਵੇਗਾ। ਸਰਕਾਰੀਆ ਨੇ ਆਖਿਆ ਕਿ ਸਾਡੀ ਸਰਕਾਰ ਵੱਲੋਂ ਬਰੈਂਪਟਨ ਲਈ ਕੀਤੇ ਜਾ ਰਹੇ ਕੰਮ ਦੀ ਇਹ ਇੱਕ ਹੋਰ ਵਧੀਆ ਉਦਾਹਰਣ ਹੈ।
ਹੋਲੀ ਨੇਮ ਆਫ ਮੈਰੀ ਕੈਥੋਲਿਕ ਸੈਕੰਡਰੀ ਸਕੂਲਾਂ ਲਈ ਕੀਤੇ ਜਾ ਰਹੇ ਕੰਮ ਤਹਿਤ 357 ਵਿਦਿਆਰਥੀਆਂ ਲਈ ਥਾਂ ਬਣਾਉਣ ਤੋਂ ਇਲਾਵਾ ਸਾਈਟ ਉੱਤੇ ਪੋਰਟੇਬਲਜ਼ ਦੀ ਲੋੜ ਨੂੰ ਘਟਾਉਣਾ ਸ਼ਾਮਲ ਹੈ। ਇਸ ਤੋਂ ਇਲਾਵਾ ਸਮਰੱਥਾ ਤੇ ਸੇਫਟੀ ਮੁਤਾਬਕ ਪਾਰਕਿੰਗ ਵਿੱਚ ਸੋਧ ਕਰਨ ਦਾ ਵੀ ਪ੍ਰਬੰਧ ਹੈ। ਓਨਟਾਰੀਓ ਵੱਲੋਂ ਪਿੱਛੇ ਜਿਹੇ ਅਜਿਹੀ ਸਿੱਖਿਆ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਗਿਆ ਜਿਹੜੀ ਸਭਨਾਂ ਦੇ ਕੰਮ ਆ ਸਕੇ। ਇਸ ਤਹਿਤ ਪਾਠਕ੍ਰਮ ਦੇ ਆਧੁਨਿਕੀਕਰਨ, ਕਲਾਸਾਂ ਦੇ ਆਧੁਨਿਕੀਕਰਨ ਲਈ ਨਵੀਂ ਯੋਜਨਾ ਲਿਆਉਣ ਦੇ ਨਾਲ ਨਾਲ ਆਧੁਨਿਕ ਯੁੱਗ ਦੀਆਂ ਤਲਖ਼ ਹਕੀਕਤਾਂ ਵਾਸਤੇ ਵਿਦਿਆਰਥੀਆਂ ਨੂੰ ਤਿਆਰ ਕਰਨ ਲਈ ਅਧਿਆਪਕਾਂ ਦੇ ਸਸ਼ਕਤੀਕਰਨ ਵੱਲ ਜ਼ੋਰ ਦਿੱਤਾ ਜਾ ਰਿਹਾ ਹੈ।
ਸਕੂਲ ਦੀਆਂ ਇਨਫਰਾਸਟ੍ਰਕਚਰ ਲੋੜਾਂ ਨੂੰ ਪੂਰਾ ਕਰਨ ਲਈ ਸਰਕਾਰ ਬਰੈਂਪਟਨ ਵਰਗੀਆਂ ਕਮਿਊਨਿਟੀਜ਼ ਲਈ ਸਿੱਖਿਆ ਦੇ ਖੇਤਰ ਵਿੱਚ ਮਦਦ ਕਰ ਰਹੀ ਹੈ ਤਾਂ ਕਿ ਸਾਡੇ ਵਿਦਿਆਰਥੀਆਂ ਨੂੰ ਵਰਲਡ ਕਲਾਸ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ