Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਟੋਰੀਜ਼ ਵੱਲੋਂ ਪ੍ਰਸਤਾਵਿਤ ਸੋਧਾਂ ਰੱਦ ਕਰਨ ਦੀ ਤਿਆਰੀ ਵਿੱਚ ਫੈਡਰਲ ਸਰਕਾਰ

June 13, 2019 09:27 AM

ਓਟਵਾ, 12 ਜੂਨ (ਪੋਸਟ ਬਿਊਰੋ) : ਕੰਜ਼ਰਵੇਟਿਵ ਸੈਨੇਟਰਜ਼ ਵੱਲੋਂ ਬਿੱਲ ਸੀ-69 ਸਬੰਧੀ ਪ੍ਰਸਤਾਵਿਤ ਸੋਧਾਂ ਵਿੱਚੋਂ ਬਹੁਤੀਆਂ ਨੂੰ ਫੈਡਰਲ ਸਰਕਾਰ ਰੱਦ ਕਰਨ ਦੀ ਤਿਆਰੀ ਕਰ ਰਹੀ ਹੈ।
ਇੱਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ਉੱਤੇ ਦੱਸਿਆ ਕਿ 187 ਸੋਧਾਂ ਦਾ ਮੁਲਾਂਕਣ ਕਰਨ ਤੋਂ ਬਾਅਦ ਸਰਕਾਰ ਇਸ ਨਤੀਜੇ ਉੱਤੇ ਪਹੁੰਚੀ ਹੈ ਕਿ ਕੰਜ਼ਰਵੇਟਿਵ ਸੈਨੇਟਰਜ਼ ਵੱਲੋਂ ਕੀਤੇ ਗਏ ਬਹੁਤੇ ਪ੍ਰਸਤਾਵ ਅਸਲ ਵਿੱਚ ਬਿੱਲ ਨੂੰ ਕਮਜ਼ੋਰ ਕਰਨ ਲਈ ਕੀਤੇ ਗਏ ਹਨ। ਉਨ੍ਹਾਂ ਆਖਿਆ ਕਿ ਕੰਜ਼ਰਵੇਟਿਵ ਪ੍ਰਸਤਾਵਾਂ ਵਿੱਚੋਂ ਵੱਡੀ ਗਿਣਤੀ ਪ੍ਰਸਤਾਵ ਅਸਵੀਕਾਰਯੋਗ ਹਨ। ਉਨ੍ਹਾਂ ਅੱਗੇ ਆਖਿਆ ਕਿ ਕੰਜ਼ਰਵੇਟਿਵਾਂ ਵੱਲੋਂ ਕੀਤੀਆਂ ਗਈਆਂ 90 ਫੀ ਸਦੀ ਸੋਧਾਂ ਉੱਤੇ ਸਹਿਮਤੀ ਨਹੀਂ ਬਣ ਸਕੀ।
ਸਰਕਾਰ ਇਸ ਸੋਧ ਨੂੰ ਵੀ ਨਾਮਨਜ਼ੂਰ ਕਰ ਰਹੀ ਹੈ ਜਿਸ ਵਿੱਚ ਆਖਿਆ ਗਿਆ ਹੈ ਕਿ ਅਦਾਲਤ ਵਿੱਚ ਕਿਸੇ ਪ੍ਰੋਜੈਕਟ ਨੂੰ ਚੁਣੌਤੀ ਦੇਣਾ ਮੁਸ਼ਕਲ ਹੋ ਜਾਵੇਗਾ ਤੇ ਕਿਸੇ ਪ੍ਰੋਜੈਕਟ ਦੇ ਮੁਲਾਂਕਣ ਸਬੰਧੀ ਸੁਣਵਾਈ ਵਿੱਚ ਕੌਣ ਹਿੱਸਾ ਲੈ ਸਕੇਗਾ ਇਹ ਵੀ ਸੀਮਤ ਹੋ ਜਾਵੇਗਾ। ਇਨ੍ਹਾਂ ਸੋਧਾਂ ਵਿੱਚੋਂ ਕਈਆਂ ਦੀ ਵਾਤਾਵਰਣ ਸਬੰਧੀ ਗਰੁੱਪਜ਼ ਵੱਲੋਂ ਸਖਤ ਆਲੋਚਨਾ ਕੀਤੀ ਗਈ ਇਨ੍ਹਾਂ ਗਰੁੱਪਜ਼ ਦਾ ਕਹਿਣਾ ਹੈ ਕਿ ਬਿੱਲ ਸੀ 69 ਰਾਹੀਂ ਵਾਤਾਵਰਣ ਤੇ ਆਰਥਿਕ ਵਿਕਾਸ ਦਰਮਿਆਨ ਸੰਤੁਲਨ ਮੁਹੱਈਆ ਕਰਵਾਇਆ ਜਾਵੇਗਾ। ਆਲੋਚਕਾਂ ਦਾ ਇਹ ਵੀ ਕਹਿਣਾ ਹੈ ਕਿ ਕੰਜ਼ਰਵੇਟਿਵ ਵਾਤਾਵਰਣ ਦੀ ਹਿਫਾਜ਼ਤ ਦੀ ਥਾਂ ਸਾਰੀ ਵਾਗਡੋਰ ਤੇਲ ਤੇ ਗੈਸ ਸੈਕਟਰ ਨੂੰ ਸੌਂਪ ਦੇਣੀ ਚਾਹੁੰਦੇ ਹਨ।
ਐਨਵਾਇਰਮੈਂਟ ਮੰਤਰੀ ਕੈਥਰੀਨ ਮੈਕੇਨਾ ਵੱਲੋਂ ਮੰਗਲਵਾਰ ਨੂੰ ਨੋਟਿਸ ਦੇ ਕੇ ਸੈਨੇਟ ਦੀਆਂ ਸੋਧਾਂ ਬਾਰੇ ਬੁੱਧਵਾਰ ਨੂੰ ਹਾਊਸ ਆਫ ਕਾਮਨਜ਼ ਵਿੱਚ ਪ੍ਰਸ਼ਨ ਕਾਲ ਤੋਂ ਬਾਅਦ ਸਰਕਾਰ ਦੀ ਪ੍ਰਤੀਕਿਰਿਆ ਦੇਣ ਦੇ ਆਪਣੇ ਇਰਾਦੇ ਬਾਰੇ ਦੱਸਿਆ। ਦੂਜੇ ਪਾਸੇ ਕੈਨੇਡੀਅਨ ਐਸੋਸਿਏਸ਼ਨ ਆਫ ਪੈਟਰੋਲੀਅਮ ਪ੍ਰੋਡਿਊਸਰਜ਼ ਤੇ ਪੰਜ ਕੰਜ਼ਰਵੇਟਿਵ ਪ੍ਰੀਮੀਅਰਜ਼ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਸੋਧਾਂ ਵਿੱਚੋਂ ਸਾਰੀਆਂ ਹੀ ਮੰਨਣ ਵਾਲੀਆਂ ਹਨ ਨਹੀਂ ਤਾਂ ਕੈਨੇਡਾ ਦੇ ਤੇਲ ਤੇ ਗੈਸ ਸੈਕਟਰ ਨੂੰ ਖ਼ਤਮ ਹੋਣ ਤੋਂ ਕੋਈ ਰੋਕ ਨਹੀਂ ਸਕਦਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼