Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਇਸ ਮਹੀਨੇ ਵਾਸਿੰ਼ਗਟਨ ਵਿੱਚ ਟਰੰਪ ਨਾਲ ਮੁਲਾਕਾਤ ਕਰਨਗੇ ਟਰੂਡੋ

June 13, 2019 09:33 AM

ਓਟਵਾ, 12 ਜੂਨ (ਪੋਸਟ ਬਿਊਰੋ) : ਜਾਪਾਨ ਵਿੱਚ ਹੋਣ ਜਾ ਰਹੇ ਜੀ-20 ਸਿਖਰ ਸੰਮੇਲਨ ਤੋਂ ਪਹਿਲਾਂ ਇਸ ਮਹੀਨੇ ਦੇ ਅਖੀਰ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਮੁਲਾਕਾਤ ਲਈ ਵਾਸਿੰ਼ਗਟਨ, ਡੀਸੀ ਦਾ ਦੌਰਾ ਕਰਨ ਦੀ ਯੋਜਨਾ ਬਣਾ ਰਹੇ ਹਨ। ਇਹ ਜਾਣਕਾਰੀ ਸਰਕਾਰੀ ਸੂਤਰ ਨੇ ਦਿੱਤੀ।
ਅਜੇ ਤੱਕ ਇਸ ਮੁਲਾਕਾਤ ਲਈ ਕੋਈ ਤਾਰੀਕ ਤੈਅ ਨਹੀਂ ਕੀਤੀ ਗਈ ਹੈ। ਇਹ ਵੀ ਪਤਾ ਲੱਗਿਆ ਹੈ ਕਿ ਟਰੂਡੋ ਨਵੀਂ ਯੂਐਸਐਮਸੀਏ ਡੀਲ ਦੀ ਪੁਸ਼ਟੀ ਲਈ ਟਰੰਪ ਨਾਲ ਵਿਚਾਰ ਵਟਾਂਦਰਾ ਕਰਨਾ ਚਾਹੁੰਦੇ ਹਨ। ਇਸ ਤੋਂ ਇਲਾਵਾ ਚੀਨ ਵਿੱਚ ਗ੍ਰਿਫਤਾਰ ਕੀਤੇ ਗਏ ਦੋ ਕੈਨੇਡੀਅਨਜ਼ ਮਾਈਕਲ ਸਪੇਵਰ ਤੇ ਮਾਈਕਲ ਕੋਵਰਿਗ ਬਾਰੇ ਵੀ ਟਰੂਡੋ ਟਰੰਪ ਨਾਲ ਗੱਲਬਾਤ ਕਰਨੀ ਚਾਹੁੰਦੇ ਹਨ। ਜਿ਼ਕਰਯੋਗ ਹੈ ਕਿ ਅਮਰੀਕੀ ਅਧਿਕਾਰੀਆਂ ਦੀ ਬੇਨਤੀ ਉੱਤੇ ਪਿਛਲੇ ਸਾਲ ਪਹਿਲੀ ਦਸੰਬਰ ਨੂੰ ਚੀਨ ਦੀ ਟੈਲੀਕਾਮ ਕੰਪਨੀ ਹੁਆਵੇਈ ਦੀ ਸੀਨੀਅਰ ਐਗਜ਼ੈਕਟਿਵ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਚੀਨ ਵਿੱਚ ਕੋਵਰਿਗ ਤੇ ਸਪੇਵਰ ਨੂੰ ਨਜ਼ਰਬੰਦ ਕਰ ਲਿਆ ਗਿਆ ਸੀ।
ਅਮਰੀਕਾ ਦੇ ਵਾਈਸ-ਪ੍ਰੈਜ਼ੀਡੈਂਟ ਮਾਈਕ ਪੈਂਸ ਇਹ ਆਖ ਚੁੱਕੇ ਹਨ ਕਿ ਟਰੰਪ ਇਸ ਮਹੀਨੇ ਜਾਪਾਨ ਵਿੱਚ ਹੋਣ ਵਾਲੀ ਜੀ-20 ਸਿਖਰ ਵਾਰਤਾ ਵਿੱਚ ਚੀਨ ਦੇ ਰਾਸ਼ਟਰਪਤੀ ਜ਼ੀ ਜਿ਼ਨਪਿੰਗ ਨਾਲ ਟਰੇਡ ਵਾਰਤਾ ਸਮੇਂ ਕੋਵਰਿਗ ਤੇ ਸਪੇਵਰ ਦੀ ਹੋਣੀ ਬਾਰੇ ਵੀ ਗੱਲ ਕਰਨਗੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ