Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਟੋਰਾਂਟੋ/ਜੀਟੀਏ

ਸਮਾਜ ਸੇਵੀ ਸਤਨਾਮ ਸਿੰਘ ਕਾਹਮਾ ਦਾ ਬਰਂੈਪਟਨ `ਚ ਕੈਨੇਡੀਅਨ ਝੰਡੇ ਨਾਲ ਸਨਮਾਨ

June 13, 2019 09:59 AM

ਬਰੈਂਪਟਨ, 12 ਜੂਨ (ਪੋਸਟ ਬਿਊਰੋ)- ਕੱਲ੍ਹ ਯੁਨਾਈਟਡ ਪੰਜਾਬੀ ਹੈਰੀਟੇਜ ਆਰਗੇਨਾਈਜੇ਼ਸ਼ਨ ਆਫ਼ ਕੈਨੇਡਾ ਵਲੋਂ ਪੰਜਾਬ ਤੋਂ ਆਏ ਸਮਾਜ ਸੇਵੀ ਸਤਨਾਮ ਸਿੰਘ ਕਾਹਮਾ ਦੇ ਸਨਮਾਨ ਵਿਚ ਇਕ ਸਮਾਗਮ ਰੱਖਿਆ ਗਿਆ। ਸਤਨਾਮ ਸਿੰਘ ਕਾਹਮਾ ਨੌਜਵਾਨ ਪੀੜ੍ਹੀ ਦਾ ਪੰਜਾਬ ਦੇ ਨਵਾਂ ਸ਼ਹਿਰ ਤੋਂ ਆਗੂ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਤਿੰਨ ਦਹਾਕਿਆਂ ਤੋਂ ਯਤਨ ਕਰਦੇ ਆ ਰਹੇ ਹਨ। ਇਨ੍ਹਾਂ ਵਲੋਂ ਚਲਾਈ ਜਾਂਦੀ ਫੁਟਬਾਲ ਕਲੱਬ ਵਿਚ ਹੁਣ ਤੱਕ ਸੈਕੜੇ ਬੱਚੇ ਇੰਡੀਆ ਲੈਵਲ ਤੱਕ ਵੱਖ-ਵੱਖ ਟੀਮਾਂ ਵਿਚ ਖੇਡ ਚੁੱਕੇ ਹਨ। ਇਨ੍ਹਾਂ ਦੀ ਕਲੱਬ ਦੀ ਖਾਸੀਅਤ ਇਹ ਹੈ ਕਿ ਇਹ ਹੋਣਹਾਰ ਨੌਜਵਾਨਾਂ ਨੂੰ ਚੰਗੀ ਸਿੱਖਿਆ ਅਤੇ ਖੇਡਾਂ ਦੀ ਕੋਚਿੰਗ ਦੇਣ ਲਈ ਉਨ੍ਹਾਂ ਦਾ ਸਾਰਾ ਰਹਿਣ-ਸਹਿਣ ਦਾ ਖਰਚਾ, ਸਕੂਲ ਦੀ ਫੀਸ, ਵਧੀਆ ਖੁਰਾਕ ਅਤੇ ਵਧੀਆ ਕੋਚਿੰਗ ਬਿਲਕੁਲ ਮੁਫਤ ਪ੍ਰਦਾਨ ਕਰਦੇ ਹਨ। ਇਸ ਮੌਕੇ ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਨੇ ਜਿਥੇ ਸਤਨਾਮ ਸਿੰਘ ਕਾਹਮਾ ਨੂੰ ਸਨਮਾਨ ਚਿੰਨ ਭੇਟ ਕੀਤਾ ਉਥੇ ਹੀ ਹੀ ਕਲੱਬ ਦੇ ਮੈਬਰਾਂ ਵਲੋਂ ਸਤਨਾਮ ਸਿੰਘ ਕਾਹਮਾ ਨੂੰ ਕੈਨੇਡਾ ਦਾ ਝੰਡਾ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਯੁਨਾਈਟਡ ਪੰਜਾਬੀ ਹੈਰੀਟੇਜ ਆਰਗੇਨਾਈਜ਼ੇਸ਼ਨ ਆਫ ਕੈਨੇਡਾ ਦੇ ਮੈਬਰਾਂ ਦਾ ਵੀ ਧੰਨਵਾਦ ਕੀਤਾ। ਸੰਸਥਾ ਦੇ ਮੁਖੀ ਸਰਦਾਰ ਜਸਪਾਲ ਸਿੰਘ ਗਹੂਨੀਆ ਵਲੋਂ ਆਏ ਹੋਏ ਸਾਰੇ ਮੈਬਰਾਂ ਦਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਕਿਹਾ ਕਿ ਸਤਨਾਮ ਸਿੰਘ ਕਾਹਮਾ ਸਾਡੇ ਇਲਾਕੇ ਦੀ ਸ਼ਾਨ ਹਨ ਤੇ ਇਨ੍ਹਾਂ ਦੀ ਨਿਸ਼ਕਾਮ ਸੇਵਾ ਦੀ ਚਰਚਾ ਹੁਣ ਦੇਸ਼ਾਂ ਵਿਦੇਸ਼ਾਂ ਵਿਚ ਪਹੁੰਚ ਗਈ ਹੈ। ਇਸ ਮੌਕੇ ਟੋਰਾਂਟੋ ਰੀਅਲ ਅਸਟੇਟ ਬੋਰਡ ਦੇ ਪ੍ਰਧਾਨ ਤੇ ਸੈਚੁਰੀ 21 ਪ੍ਰੈਜੀਡੈਟ ਦੇ ਸੰਚਾਲਕ ਗੁਰਚਰਨ ਭੌਰਾ ਵੀ ਸ਼ਾਮਲ ਸਨ। ਇਨ੍ਹਾਂ ਤੋਂ ਇਲਾਵਾ ਬਲਜਿੰਦਰ ਸੰਧੂ, ਹਰਭਜਨ ਸਿੰਘ ਔੜ, ਗੁਰਬਖਸ਼ ਕੱਸੋਵਾਲ, ਗੁਰਦੀਪ ਚੇਹੜਾ, ਹਰਵਿੰਦਰ ਡੁਲਪੂ, ਸੁੱਖ ਭੌਰਾ, ਸੁਮੀਤ ਬੈਂਸ, ਸਾਬੀ ਬਾਜਵਾ, ਜਗਜੀਤ ਤੂਰ ਤੇ ਨਿਕ ਗਹੂਨੀਆ ਵੀ ਮੌਜੂਦ ਸਨ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ