Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਮਾਹਿਰਾਂ ਦੇ ਪੈਨਲ ਵੱਲੋਂ ਕੈਨੇਡਾ ਲਈ ਫਾਰਮਾਕੇਅਰ ਸਿਸਟਮ ਲਿਆਉਣ ਦੀ ਸਿਫਾਰਿਸ਼

June 13, 2019 08:27 PM

ਓਟਵਾ, 13 ਜੂਨ (ਪੋੋਸਟ ਬਿਊਰੋ) : ਨੈਸ਼ਨਲ ਫਾਰਮਾਕੇਅਰ ਸਿਸਟਮ ਤਿਆਰ ਕਰਨ ਲਈ ਲਿਬਰਲ ਸਰਕਾਰ ਵੱਲੋਂ ਕਾਇਮ ਕੀਤੇ ਗਏ ਮਾਹਿਰਾਂ ਦੇ ਪੈਨਲ ਦੇ ਚੇਅਰ ਦਾ ਕਹਿਣਾ ਹੈ ਕਿ ਹਰੇਕ ਕੈਨੇਡੀਅਨ ਲਈ ਪਬਲਿਕ ਪਲੈਨ ਬਣਾਉਣ ਲਈ ਕੈਨੇਡਾ ਸਰਕਾਰ ਨੂੰ ਨਿੱਕੀਆਂ ਨਿੱਕੀਆਂ ਤਬਦੀਲੀਆਂ ਦੀ ਨਹੀਂ ਸਗੋਂ ਵੱਡੀ ਪੱਧਰ ਉੱਤੇ ਰਲ ਕੇ ਤਬਦੀਲੀ ਲਿਆਉਣ ਦੀ ਲੋੜ ਹੈ।
ਬੁੱਧਵਾਰ ਨੂੰ ਪੇਸ਼ ਕੀਤੀ ਗਈ ਆਪਣੀ ਫਾਈਨਲ ਰਿਪੋਰਟ ਵਿੱਚ ਪੈਨਲ ਨੇ ਆਖਿਆ ਕਿ ਇਸ ਤਰ੍ਹਾਂ ਦੀਆਂ ਨਿੱਕੀਆਂ ਤਬਦੀਲੀਆਂ ਦੀ ਥਾਂ ਪਬਲਿਕ ਹੈਲਥ ਕੇਅਰ ਸਿਸਟਮ ਵਾਂਗ ਫਾਰਮਾਕੇਅਰ ਸਿਸਟਮ ਲਿਆਂਦੇ ਜਾਣ ਦੀ ਲੋੜ ਹੈ ਜਿਸ ਦੇ ਮਾਪਦੰਡ ਫੈਡਰਲ ਸਰਕਾਰ ਵੱਲੋਂ ਤੈਅ ਕੀਤੇ ਜਾਣ ਤੇ ਜਿਸ ਨੂੰ ਫੈਡਰਲ ਫੰਡ ਹਾਸਲ ਹੋ ਸਕਣ। ਪੈਨਲ ਵੱਲੋਂ ਇਹ ਸਲਾਹ ਵੀ ਦਿੱਤੀ ਗਈ ਕਿ ਇਸ ਦਾ ਪ੍ਰਸ਼ਾਸਨ ਪ੍ਰੋਵਿੰਸ਼ੀਅਲ ਤੇ ਟੈਰੀਟੋਰੀਅਲ ਸਰਕਾਰਾਂ ਵੱਲੋਂ ਕੀਤਾ ਜਾਵੇ। ਵਿਅਕਤੀ ਵਿਸ਼ੇਸ਼ ਨੂੰ ਸਪਲੀਮੈਂਟਲ ਡਰੱਗ ਇੰਸ਼ੋਰੈਂਸ ਮਿਲਣੀ ਚਾਹੀਦੀ ਹੈ ਫਿਰ ਭਾਵੇਂ ਉਹ ਖੁਦ ਮਿਲੇ ਜਾਂ ਕੰਮ ਵਾਲੀ ਥਾਂ ਦੇ ਬੈਨੇਫਿਟਜ਼ ਪ੍ਰੋਗਰਾਮਾਂ ਰਾਹੀਂ ਮਿਲੇ।
ਪਿਛਲੀ ਪ੍ਰੋਵਿੰਸ਼ੀਅਲ ਲਿਬਰਲ ਸਰਕਾਰ ਵੇਲੇ ਓਨਟਾਰੀਓ ਦੇ ਸਿਹਤ ਮੰਤਰੀ ਰਹੇ ਡਾ. ਐਰਿਕ ਹੌਸਕਿੰਜ਼ ਵੱਲੋਂ ਆਪਣੀ ਕਾਉਂਸਲ ਦੀਆਂ ਲੱਭਤਾਂ ਓਟਵਾ ਵਿੱਚ ਪੇਸ਼ ਕੀਤੀਆਂ ਗਈਆਂ। ਗਰੁੱਪ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀ ਯੋਜਨਾ ਨਾਲ ਸਾਲਾਨਾ 5 ਬਿਲੀਅਨ ਡਾਲਰ ਦੀ ਬਚਤ ਹੋਵੇਗੀ। ਹਰੇਕ ਪਰਿਵਾਰ ਨੂੰ ਸਾਲ ਦੇ ਔਸਤਨ 350 ਡਾਲਰ ਬਚਣਗੇ। ਰਿਪੋਰਟ ਵਿੱਚ ਆਖਿਆ ਗਿਆ ਕਿ 2018 ਵਿੱਚ ਕੈਨੇਡੀਅਨਾਂ ਵੱਲੋਂ ਨੁਸਖੇ ਵਾਲੀਆਂ ਦਵਾਈਆਂ ਉੱਤੇ 34 ਬਿਲੀਅਨ ਡਾਲਰ ਖਰਚ ਕੀਤੇ ਗਏ। ਹਸਪਤਾਲਾਂ ਤੋਂ ਬਾਅਦ ਹੈਲਥ ਕੇਅਰ ਵਿੱਚ ਸੱਭ ਤੋਂ ਵੱਧ ਖਰਚ ਦਵਾਈਆਂ ਉੱਤੇ ਹੀ ਹੁੰਦਾ ਹੈ।
ਹੌਸਕਿੰਜ਼ ਦੇ ਪੈਨਲ ਵੱਲੋਂ ਕੀਤੀ ਗਈ ਸਿਫਾਰਿਸ਼ ਅਨੁਸਾਰ ਨੁਸਖੇ ਵਾਲੀਆਂ ਦਵਾਈਆਂ ਦੀ ਕੌਮੀ ਪੱਧਰ ਉੱਤੇ ਲਿਸਟ ਤਿਆਰ ਕਰਨ ਦੀ ਜਿ਼ੰਮੇਵਾਰੀ ਇੱਕ ਨਵੀਂ ਡਰੱਗ ਏਜੰਸੀ ਨੂੰ ਦਿੱਤੀ ਜਾਵੇ। ਇਹ ਸੂਚੀ ਪਹਿਲੀ ਜਨਵਰੀ, 2022 ਤੱਕ ਤਿਆਰ ਕਰ ਲਈ ਜਾਵੇ। ਬੁੱਧਵਾਰ ਨੂੰ ਹਾਊਸ ਆਫ ਕਾਮਨਜ਼ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਜਿਨੇਟ ਪੈਟੀਪਸ ਟੇਲਰ ਨੇ ਆਖਿਆ ਕਿ ਫੈਡਰਲ ਸਰਕਾਰ ਇਨ੍ਹਾਂ ਸਿਫਾਰਿਸ਼ਾਂ ਦਾ ਮੁਲਾਂਕਣ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਇਸ ਬਾਰੇ ਅਗਲੇ ਕਦਮ ਚੁੱਕਣ ਤੋਂ ਪਹਿਲਾਂ ਪ੍ਰੋਵਿੰਸਾਂ, ਟੈਰੇਟਰੀਜ਼, ਸਟੇਕਹੋਲਡਰਜ਼ ਤੇ ਭਾਈਵਾਲਾਂ ਨਾਲ ਰਲ ਕੇ ਕੰਮ ਕਰਨ ਦਾ ਤਹੱਈਆ ਵੀ ਪ੍ਰਗਟਾਇਆ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ