Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

20 ਜੂਨ ਨੂੰ ਵਾਸਿ਼ੰਗਟਨ ਵਿੱਚ ਟਰੰਪ ਨਾਲ ਮੁਲਾਕਾਤ ਕਰਨਗੇ ਟਰੂਡੋ

June 14, 2019 10:24 AM

ਓਟਵਾ, 13 ਜੂਨ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਜਾਪਾਨ ਵਿੱਚ ਹੋਣ ਜਾ ਰਹੀ ਜੀ-20 ਸਿਖਰ ਵਾਰਤਾ ਤੋਂ ਪਹਿਲਾਂ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਮੁਲਾਕਾਤ ਕਰਨ ਲਈ ਅਗਲੇ ਹਫਤੇ ਵਾਸਿ਼ੰਗਟਨ ਡੀਸੀ ਜਾਣਗੇ। ਟਰੰਪ ਨਾਲ ਆਪਣੀ ਇਸ ਮੁਲਾਕਾਤ ਦੌਰਾਨ ਟਰੂਡੋ ਚੀਨ ਨਾਲ ਕੈਨੇਡਾ ਦੇ ਸਬੰਧਾਂ ਤੇ ਨਵੀਂ ਨਾਫਟਾ ਡੀਲ ਦੀ ਪੁਸ਼ਟੀ ਬਾਰੇ ਗੱਲ ਕਰਨਗੇ।
ਪ੍ਰਧਾਨ ਮੰਤਰੀ ਦੇ ਆਫਿਸ ਅਨੁਸਾਰ 20 ਜੂਨ ਨੂੰ ਦੋਵੇਂ ਆਗੂ ਕਈ ਤਰ੍ਹਾਂ ਦੇ ਮੁੱਦਿਆਂ ਜਿਵੇਂ ਕਿ ਟਰੇਡ ਸਬੰਧੀ ਮੁੱਦਾ, ਚੀਨ ਵਿੱਚ ਨਜ਼ਰਬੰਦ ਦੋ ਕੈਨੇਡੀਅਨਾਂ ਮਾਈਕਲ ਸਪੇਵਰ ਤੇ ਮਾਈਕਲ ਕੋਵਰਿਗ ਦੇ ਮੁੱਦੇ ਬਾਰੇ ਵਿਚਾਰ ਵਟਾਂਦਰਾ ਕਰਨਗੇ। ਜਿ਼ਕਰਯੋਗ ਹੈ ਕਿ ਪਿਛਲੇ ਸਾਲ ਦਸੰਬਰ ਵਿੱਚ ਅਮਰੀਕਾ ਦੇ ਕਹਿਣ ਉੱਤੇ ਚੀਨ ਦੀ ਟੈਲੀਕਾਮ ਕੰਪਨੀ ਹੁਆਵੇਈ ਦੀ ਸੀਨੀਅਰ ਐਗਜ਼ੈਕਟਿਵ ਨੂੰ ਵੈਨਕੂਵਰ ਤੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਦੋਵਾਂ ਕੈਨੇਡੀਅਨਾਂ ਨੂੰ ਚੀਨ ਵਿੱਚ ਨਜ਼ਰਬੰਦ ਕਰ ਲਿਆ ਗਿਆ ਸੀ।
ਟਰੂਡੋ ਦੇ ਆਫਿਸ ਅਨੁਸਾਰ ਦੋਵੇਂ ਆਗੂ ਵਿਸ਼ਵਵਿਆਪੀ ਚੁਣੌਤੀਆਂ ਦੇ ਨਾਲ ਨਾਲ ਚੀਨ ਵੱਲੋਂ ਗਲਤ ਢੰਗ ਨਾਲ ਨਜ਼ਰਬੰਦ ਕਰਕੇ ਰੱਖੇ ਗਏ ਦੋ ਕੈਨੇਡੀਅਨਾਂ ਦੇ ਮੁੱਦੇ ਨੂੰ ਵਿਚਾਰਨਗੇ। ਅਮਰੀਕਾ ਦੇ ਵਾਈਸ ਪ੍ਰੈਜ਼ੀਡੈਂਟ ਮਾਈਕ ਪੈਂਸ ਦਾ ਕਹਿਣਾ ਹੈ ਕਿ 28-29 ਜੂਨ ਨੂੰ ਓਸਾਕਾ, ਜਾਪਾਨ ਵਿੱਚ ਹੋਣ ਜਾ ਰਹੀ ਜੀ-20 ਸਿਖਰ ਵਾਰਤਾ ਦੌਰਾਨ ਟਰੰਪ ਕੋਵਰਿਗ ਤੇ ਸਪੇਵਰ ਦੀ ਹੋਣੀ ਬਾਰੇ ਚੀਨ ਦੇ ਰਾਸ਼ਟਰਪਤੀ ਜ਼ੀ ਜਿ਼ਨਪਿੰਗ ਨਾਲ ਗੱਲਬਾਤ ਕਰਨਗੇ।
ਇਸ ਦੌਰੇ ਬਾਰੇ ਬਿਆਨ ਜਾਰੀ ਕਰਦਿਆਂ ਟਰੂਡੋ ਨੇ ਆਖਿਆ ਕਿ ਨਵੀਂ ਨਾਫਟਾ ਡੀਲ ਦੀ ਪੁਸ਼ਟੀ ਲਈ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ ਕਰਨ ਲਈ ਉਹ ਤਾਂਘਵਾਨ ਹਨ। ਉਨ੍ਹਾਂ ਇਹ ਵੀ ਆਖਿਆ ਕਿ ਅਸੀਂ ਅਮਰੀਕਾ ਨਾਲ ਆਪਣੀ ਟਰੇਡ ਤੇ ਆਰਥਿਕ ਭਾਈਵਾਲੀ ਨੂੰ ਮ਼ਜਬੂਤ ਕਰਨ ਵੱਲ ਵੀ ਧਿਆਨ ਦੇ ਰਹੇ ਹਾਂ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ