Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਗ੍ਰਹਿ ਮੰਤਰੀ ਅਮਿਤ ਸ਼ਾਹ ਅਗਲੀਆਂ ਵਿਧਾਨ ਸਭਾ ਚੋਣਾਂ ਹੋਣ ਤਕ ਭਾਜਪਾ ਪ੍ਰਧਾਨ ਬਣੇ ਰਹਿਣਗੇ

June 14, 2019 10:26 AM

ਨਵੀਂ ਦਿੱਲੀ, 13 ਜੂਨ, (ਪੋਸਟ ਬਿਊਰੋ)- ਭਾਰਤ ਦੇ ਗ੍ਰ੍ਰਹਿ ਮੰਤਰੀ ਅਮਿਤ ਸ਼ਾਹ ਸੰਗਠਨ ਚੋਣਾਂ ਤਕ ਭਾਜਪਾ ਦੇ ਪ੍ਰਧਾਨ ਬਣੇ ਰਹਿਣਗੇ। ਪਤਾ ਲੱਗਾ ਹੈ ਕਿ ਛੇ ਮਹੀਨੇ ਅੰਦਰ ਭਾਜਪਾ ਸੰਗਠਨ ਦੀਆਂ ਅੰਦਰੂਨੀ ਚੋਣਾਂ ਕਰਵਾ ਲਈਆਂ ਜਾਣਗੀਆਂ। ਇਸ ਤੋਂ ਬਾਅਦ ਭਾਜਪਾ ਦੇ ਨਵੇਂ ਪ੍ਰਧਾਨ ਦੀ ਚੋਣ ਹੋਵੇਗੀ।
ਅੱਜ ਏਥੇ ਭਾਰਤੀ ਜਨਤਾ ਪਾਰਟੀ ਦੀ ਬੈਠਕ ਦਾ ਵੇਰਵਾ ਦਿੰਦੇ ਹੋਏ ਭਾਜਪਾ ਆਗੂ ਭੁਪਿੰਦਰ ਯਾਦਵ ਨੇ ਦੱਸਿਆ ਕਿ ਅਮਿਤ ਸ਼ਾਹ ਨੇ ਦੁਹਰਾਇਆ ਹੈ ਕਿ ਪਾਰਟੀ ਜਿਨ੍ਹਾਂ ਖੇਤਰਾਂ ਵਿਚ ਅਜੇ ਨਹੀਂ ਗਈ,ਓਥੇ ਵੀ ਜਲਦੀ ਪਹੁੰਚ ਜਾਵੇਗੀ। ਉਨ੍ਹਾਂ ਕਿਹਾ ਕਿ ਮਹਾਂਰਾਸ਼ਟਰ, ਝਾਰਖੰਡ ਤੇ ਹਰਿਆਣਾ ਵਿਧਾਨ ਸਭਾ ਚੋਣਾਂ ਭਾਜਪਾ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੀ ਭਾਜਪਾ ਲੜੇਗੀ। ਵਰਨਣ ਯੋਗ ਹੈ ਕਿ ਪਿਛਲੇ ਮਹੀਨੇ ਲੋਕ ਸਭਾ ਚੋਣਾਂ ਵਿਚ ਭਾਜਪਾ ਨੇ ਸ਼ਾਨਦਾਰ ਜਿੱਤ ਹਾਸਲ ਕਰ ਕੇ 300 ਤੋਂ ਵੱਧ ਸੀਟਾਂ ਲਈਆਂ ਸਨ। ਇਸ ਦਾ ਸਿਹਰਾ ਪਾਰਟੀ ਪ੍ਰਧਾਨ ਅਮਿਤ ਸ਼ਾਹ ਦੀ ਰਣਨੀਤੀ ਅਤੇ ਯੋਜਨਾਬੰਦੀ ਨੂੰ ਦਿੱਤਾ ਗਿਆ ਹੈ।ਅਮਿਤ ਸ਼ਾਹ ਦੇ ਕੈਬਨਿਟ ਮੰਤਰੀ ਬਣਨਪਿੱਛੋਂ ਭਾਜਪਾ ਦੇ ਨਵੇਂ ਪ੍ਰਧਾਨ ਦੀ ਚਰਚਾ ਸ਼ੁਰੂ ਹੋ ਚੁੱਕੀ ਹੈ ਤੇ ਕਿਹਾ ਜਾ ਰਿਹਾ ਹੈ ਕਿ ਗ੍ਰਹਿ ਮੰਤਰਾਲਾ ਮਿਲਣ ਪਿੱਛੋਂ ਉਨ੍ਹਾਂ ਲਈ ਦੋ ਜ਼ਿੰਮੇਵਾਰੀਆਂ ਸਾਂਭਣਾ ਔਖਾ ਹੋਵੇਗਾ। ਉਂਜ ਭਾਜਪਾ ਪ੍ਰਧਾਨ ਵਜੋਂ ਅਮਿਤ ਸ਼ਾਹ ਦਾ ਤਿੰਨ ਸਾਲਾ ਸਮਾਂ ਇਸ ਸਾਲ ਦੇ ਸ਼ੁਰੂ ਵਿਚ ਖ਼ਤਮ ਹੋ ਗਿਆ ਸੀ, ਪਰ ਪਾਰਟੀ ਨੇ ਉਨ੍ਹਾਂ ਨੂੰ ਆਹੁਦੇ ਉੱਤੇ ਰਹਿਣ ਨੂੰ ਕਿਹਾ ਸੀ। ਭਾਜਪਾ ਦੇ ਸੰਵਿਧਾਨ ਮੁਤਾਬਕ ਪਾਰਟੀ ਪ੍ਰਧਾਨ ਤਿੰਨ ਹੋਰ ਸਾਲਾਂ ਤਕ ਅਪਣੇ ਅਹੁਦੇ ਉੱਤੇ ਰਹਿ ਸਕਦਾ ਹੈ ਅਤੇ ਇਹ ਸਹੂਲਤ ਅਮਿਤ ਸ਼ਾਹ ਵਰਤ ਸਕਦੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ