Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਮਾਊਂਟ ਐਵਰੈਸਟ ਫਤਹਿ ਦਾ ਹਰਿਆਣਵੀ ਟੀਮ ਦਾ ਦਾਅਵਾ ਝੂਠ

June 14, 2019 02:24 PM

ਕਾਠਮੰਡੂ, 13 ਜੂਨ (ਪੋਸਟ ਬਿਊਰੋ)- ਨੇਪਾਲ ਸਰਕਾਰ ਨੇ ਤਿੰਨ ਭਾਰਤੀ ਪਰਬਤਾਰੋਹੀਆਂ ਦੇ ਖਿਲਾਫ ਜਾਂਚ ਸ਼ੁਰ ਕਰ ਦਿੱਤੀ ਹੈ ਜਿਨ੍ਹਾਂ ਨੇ 26 ਮਈ ਨੂੰ ਮਾਊਂਟ ਐਵਰੈਸਟ ਨੂੰ ਫਤਹਿ ਕਰਨ ਦਾ ਫਰਜ਼ੀ ਦਾਅਵਾ ਕੀਤਾ ਸੀ।
ਮਿਲੀ ਜਾਣਕਾਰੀ ਅਨੁਸਾਰ ਨੇਪਾਲ ਸਰਕਾਰ ਨੇ ਕਿਹਾ ਕਿ ਵਿਕਾਸ ਰਾਣਾ, ਸ਼ੋਭਾ ਬਨਵਾਲਾ ਅਤੇ ਅੰਕੁਸ਼ ਕਸਾਨਾ ਤਿੰਨੇ ਭਾਰਤ ਦੇ ਹਰਿਆਣਾ ਦੇ ਵਾਸੀ ਹਨ ਤੇ ਆਪਣੇ ਘਰ ਮੁੜਨ 'ਤੇ ਇਨ੍ਹਾਂ ਦਾ ਸ਼ਾਨਦਾਰ ਸਵਾਗਤ ਹੋਇਆ ਸੀ। ਤਿੰਨਾਂ ਨੂੰ ਮਾਊਂਟ ਐਵਰੈਸਟ ਦੀ ਚੋਟੀ 'ਤੇ ਪਹੁੰਚਣ ਦੇ ਡਾਕੂਮੈਂਟਰੀ ਪਰੂਫ ਜਮ੍ਹਾ ਕਰਾਉਣ ਲਈ ਕਿਹਾ ਗਿਆ ਹੈ। ਇਸ ਸੰਬੰਧ ਵਿੱਚ ਨੇਪਾਲ ਦੇ ਇੱਕ ਅਖਬਾਰ ਨੇ ਦਾਅਵਾ ਕੀਤਾ ਸੀ ਕਿ ਇਹ ਤਿੰਨੇ ਠਹਿਰਾਅ ਕੈਂਪ ਤੱਕ ਵੀ ਨਹੀਂ ਗਏ, ਜੋ ਚੋਟੀ ਉਤੇ ਪਹੁੰਚਣ ਤੋਂ 1300 ਮੀਟਰ ਹੇਠਾਂ ਹੈ ਅਤੇ ਇਹ ਰੈਸਟ ਸਟਾਪ ਹੈ। ਅਖਬਾਰ ਨੇ ਕਈ ਤਰਕਾਂ ਦੇ ਆਧਾਰ ਉੱਤੇ ਆਪਣੇ ਦਾਅਵੇ ਪੇਸ਼ ਕੀਤੇ ਹਨ। ਇਨ੍ਹਾਂ ਵਿੱਚੋਂ ਕਿਸੇ ਨੇ ਵੀ ਚੋਟੀ 'ਤੇ ਜਾ ਕੇ ਕੋਈ ਵੀ ਫੋਟੋਗਰਾਫ ਨਹੀਂ ਲਿਆ। ਪਰਤਬਾਰੋਹੀ ਟੀਮ ਦੇ ਨਾਲ ਹਮੇਸ਼ਾ ਇੱਕ ਸ਼ੇਰਪਾ ਜ਼ਰੂਰ ਜਾਂਦਾ ਹੈ, ਪਰ ਉਸ ਨੇ ਵੀ ਉਨ੍ਹਾਂ ਦੇ ਦਾਅਵੇ ਦਾ ਸਮਰਥਨ ਨਹੀਂ ਕੀਤਾ ਅਤੇ ਨੇਪਾਲੀ ਸੈਲਾਨੀ ਵਿਭਾਗ ਨੇ ਵੀ ਇਨ੍ਹਾਂ ਤਿੰਨਾਂ ਨੂੰ ਅਜੇ ਤੱਕ ਸਰਟੀਫਿਕੇਟ ਜਾਰੀ ਨਹੀਂ ਕੀਤਾ। ਜਦ ਇਨ੍ਹਾਂ ਤਿੰਨਾਂ ਤੋਂ ਉਨ੍ਹਾਂ ਦੇ ਸ਼ੇਰਪਾ ਦੇ ਨਾਂਅ ਦੱਸਣ ਨੂੰ ਕਿਹਾ ਗਿਆ ਤਾਂ ਉਹ ਵੀ ਨਹੀਂ ਦੱਸ ਸਕੇ। ਇਨ੍ਹਾਂ ਤਿੰਨਾਂ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਆਪਣੇ ਚਾਰ ਸ਼ੇਰਪਾ ਦੇ ਨਾਲ 26 ਮਈ ਨੂੰ ਮਾਊਂਟ ਐਵਰੈਸਟ ਨੂੰ ਫਤਹਿ ਕੀਤਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ