Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਵੀਜ਼ੇ ਤੇ ਗੱਡੀ ਤਿਆਰ ਹੋਣ ਦੇ ਬਾਵਜੂਦ ਸਿੱਖ ਸ਼ਰਧਾਲੂ ਪਾਕਿ ਨੂੰ ਨਹੀਂ ਜਾ ਸਕੇ

June 16, 2019 01:34 AM

ਅੰਮ੍ਰਿਤਸਰ, 15 ਜੂਨ (ਪੋਸਟ ਬਿਊਰੋ)- ਮੁੱਡਲੇ ਨਾਨਕਸ਼ਾਹੀ ਕੈਲੰਡਰ ਮੁਤਾਬਕ 16 ਜੂਨ ਨੂੰ ਪਾਕਿਸਤਾਨ ਵਿੱਚ ਮਨਾਏ ਜਾ ਰਹੇ ਪੰਜਵੇਂ ਗੁਰੂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਲਈ 150 ਸਿੱਖ ਯਾਤਰੀ ਪਾਕਿਸਤਾਨ ਨਹੀਂ ਜਾ ਸਕੇ। ਗੁੱਸੇ ਵਿੱਚ ਯਾਤਰੂਆਂ ਨੇ ਅਟਾਰੀ ਰੇਲਵੇ ਸਟੇਸ਼ਨ ਅੱਗੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੇ ਵਿਰੁੱਧ ਡਟ ਕੇ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਨੂੰ ਜਾਣ ਦੀ ਆਗਿਆ ਦੇਣ ਦੀ ਮੰਗ ਉਠਾਈ।
ਵਰਨਣ ਯੋਗ ਹੈ ਕਿ ਇਨ੍ਹਾਂ ਯਾਤਰੂਆਂ ਨੂੰ ਭਾਰਤ ਤੋਂ ਲਿਆਉਣ ਲਈ ਪਾਕਿਸਤਾਨ ਨੇ ਵਿਸ਼ੇਸ਼ ਰੇਲ ਗੱਡੀ ਭੇਜੀ ਸੀ, ਜਿਹੜੀ ਸਿਰਫ ਡੇਢ ਕਿਲੋਮੀਟਰ ਦੀ ਦੂਰੀ ਤੈਅ ਕਰਨ ਦੀ ਇਜਾਜ਼ਤ ਉਡੀਕਦੀ ਰਹੀ। ਯਾਤਰਾ ਦਸਤਾਵੇਜ਼ ਹੋਣ ਦੇ ਬਾਵਜੂਦ ਸਿੱਖ ਯਾਤਰੀਆਂ ਦੇ ਜਥੇ ਨੂੰ ਪਾਕਿਸਤਾਨ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਜਾਣ ਦੀ ਭਾਰਤ ਸਰਕਾਰ ਨੇ ਇਜਾਜ਼ਤ ਨਹੀਂ ਦਿੱਤੀ, ਜਿਸ ਕਾਰਨ ਉਨ੍ਹਾਂ ਵਿੱਚ ਰੋਸ ਸੀ। ਵੱਖ-ਵੱਖ ਜਥੇਬੰਦੀਆਂ ਨੇ ਇਸ ਦਿਹਾੜੇ ਨੂੰ ਮਨਾਉਣ ਲਈ ਪਾਕਿਸਤਾਨ ਦੇ ਦੂਤਘਰ ਤੋਂ ਵੀਜ਼ਿਆਂ ਦੀ ਮੰਗ ਕੀਤੀ ਸੀ, ਜਿਸ ਪਿੱਛੋਂ ਚਾਰ ਜੂਨ ਨੂੰ ਭਾਰਤ ਦੇ ਕਰੀਬ 150 ਯਾਤਰੀਆਂ ਨੂੰ ਵੀਜ਼ੇ ਦਿੱਤੇ ਗਏ ਸਨ। ਯਾਤਰੂਆਂ ਨੂੰ ਕਿਹਾ ਗਿਆ ਸੀ ਕਿ ਉਹ ਹਰ ਹਾਲ ਸਵੇਰੇ ਅੱਠ ਵਜੇ ਅਟਾਰੀ ਰੇਲਵੇ ਸਟੇਸ਼ਨ ਪੁੱਜ ਜਾਣ ਤਾਂ ਕਿ ਸਮੇਂ ਸਿਰ ਪਾਕਿਸਤਾਨ ਭੇਜਿਆ ਜਾ ਸਕੇ, ਪਰ ਜਿਸ ਵਿਸ਼ੇਸ਼ ਰੇਲ ਗੱਡੀ ਰਾਹੀਂ ਯਾਤਰੂਆਂ ਨੇ ਪਾਕਿਸਤਾਨ ਜਾਣਾ ਸੀ, ਉਸ ਨੂੰ ਭਾਰਤ ਆਉਣ ਦੀ ਵਿਦੇਸ਼ ਮੰਤਰਾਲੇ ਨੇ ਇਜਾਜ਼ਤ ਨਹੀਂ ਦਿੱਤੀ। ਅਟਾਰੀ ਦੇ ਸਟੇਸ਼ਨ ਮਾਸਟਰ ਮੋਤੀ ਲਾਲ ਨੇ ਦੱਸਿਆ ਕਿ ਉਸ ਨੂੰ ਜਦ ਪਤਾ ਲੱਗਾ ਕਿ 14 ਜੂਨ ਨੂੰ ਯਾਤਰੂ ਪਾਕਿਸਤਾਨ ਜਾ ਰਹੇ ਹਨ ਤਾਂ ਉਸ ਨੇ ਰੇਲਵੇ ਡਵੀਜ਼ਨ ਫਿਰੋਜ਼ਪੁਰ ਨੂੰ ਸੂਚਨਾ ਦਿੱਤੀ ਸੀ, ਉਸ ਨੂੰ ਅੱਜ ਤੱਕ ਕਲੀਅਰੈਂਸ ਨਹੀਂ ਮਿਲੀ। ਮੋਤੀ ਲਾਲ ਨੇ ਯਾਤਰੂਆਂ ਨੂੰ ਉਡੀਕ ਕਰਨ ਨੂੰ ਕਿਹਾ, ਜਿਸ ਪਿੱਛੋਂ ਕਰੀਬ 11.30 ਵਜੇ ਉਸ ਨੇ ਦੱਸਿਆ ਕਿ ਸਰਕਾਰ ਨੇ ਵਿਸ਼ੇਸ਼ ਟਰੇਨ ਨੂੰ ਭਾਰਤ ਵਿੱਚ ਦਾਖਲਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ।ਯਾਤਰੂ ਜਥੇ ਦੀ ਮਦਦ ਲਈ ਦਿੱਲੀ ਦੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਆਪਣੇ ਵੱਲੋਂ ਕੋਸ਼ਿਸ਼ਾਂ ਕਰਦਿਆਂ ਪਾਕਿਸਤਾਨ ਹਾਈ ਕਮਿਸ਼ਨ ਦਿੱਲੀ ਤੇ ਵਿਦੇਸ਼ ਵਿਭਾਗ ਨਾਲ ਸੰਪਰਕ ਕੀਤਾ, ਪਰ ਕੋਈ ਸਿੱਟਾ ਨਹੀਂ ਨਿਕਲਿਆ।ਯਾਤਰੂਆਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਸੜਕ ਰਾਹੀਂ ਪਾਕਿਸਤਾਨ ਜਾਣ ਦਿੱਤਾ ਜਾਵੇ, ਪਰ ਇਹ ਮੰਗ ਇਮੀਗ੍ਰੇਸ਼ਨ ਵਿਭਾਗ ਨੇ ਇਹ ਕਹਿ ਕੇ ਠੁਕਰਾ ਦਿੱਤੀ ਕਿ ਵੀਜ਼ੇ ਰੇਲ ਰਾਹੀਂ ਜਾਣ ਦੇ ਹਨ, ਇਸ ਲਈ ਏਦਾਂ ਕਰਨਾ ਉਨ੍ਹਾਂ ਦੇ ਵੱਸ ਦੀ ਗੱਲ ਨਹੀਂ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ