Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਮੁਕਤਸਰ ਵਿੱਚ ਮਾਂ ਧੀ ਦੀ ਕੁੱਟ-ਮਾਰ ਦਾ ਵੀਡੀਓ ਵਾਇਰਲ

June 16, 2019 01:36 AM

* ਕਾਂਗਰਸੀ ਕੌਂਸਲਰ ਦੇ ਭਰਾ ਸਮੇਤ ਦੋਸ਼ੀ ਗ੍ਰਿਫਤਾਰ

ਮੁਕਤਸਰ ਸਾਹਿਬ, 15 ਜੂਨ (ਪੋਸਟ ਬਿਊਰੋ)- ਕੱਲ੍ਹ ਦੁਪਹਿਰੇ ਮੁਕਤਸਰ ਨਗਰ ਕੌਂਸਲ ਦੇ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਦੇ ਭਰਾਵਾਂ ਤੇ ਅੱਧੀ ਦਰਜਨ ਗੁੰਡਿਆਂ ਨੇ ਦੋ ਔਰਤਾਂ ਨੂੰ ਘਰੋਂ ਧੂਹ ਕੇ ਉਨ੍ਹਾਂ ਦੀ ਸੜਕ 'ਤੇ ਬੈਲਟਾਂ, ਸੋਟੀਆਂ ਤੇ ਲੱਤਾਂ ਮੁੱਕੀਆਂ ਨਾਲ ਕੁੱਟਮਾਰ ਕੀਤੀ। ਇਸ ਦੀ ਵਜ੍ਹਾ ਵਿਆਜ ਦੇ 23 ਹਜ਼ਾਰ ਰੁਪਏ ਦਾ ਲੈਣ ਦੇਣ ਹੈ।ਪੀੜਤ ਔਰਤ ਤੇ ਉਸ ਦੀ ਮਾਤਾ ਸਿਵਲ ਹਸਪਤਾਲ 'ਚ ਦਾਖਲ ਹਨ, ਡਾਕਟਰਾਂ ਅਨੁਸਾਰ ਉਨ੍ਹਾਂ ਦੇ ਗੁੱਝੀਆਂ ਸੱਟਾਂ ਹਨ। ਪੀੜਤ ਦੇ ਲੜਕੇ ਵੱਲੋਂ ਇਸ ਘਟਨਾ ਦੀ ਬਣਾਈ ਵੀਡੀਓ ਵਾਇਰਲ ਹੋਣ ਨਾਲ ਮਾਮਲਾ ਚਰਚਾ ਵਿੱਚ ਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਵਾਰਡ ਨੰਬਰ-29 ਦੇ ਕੌਂਸਲਰ ਰਾਕੇਸ਼ ਚੌਧਰੀ ਦਾ ਪਰਵਾਰ ਵਿਆਜ 'ਤੇ ਪੈਸੇ ਦਿੰਦਾ ਹੈ। ਪੀੜਤ ਔਰਤ ਦੇ ਲੜਕੇ ਸੂਰਜ ਨੇ ਉਨ੍ਹਾਂ ਕੋਲੋਂ ਆਪਣੀ ਭੈਣ ਦੇ ਇਲਾਜ ਵਾਸਤੇ ਦੋ ਲੱਖ ਰੁਪਏ ਲਏ ਸਨ। ਉਸ ਨੇ ਸੱਤ ਲੱਖ ਰੁਪਏ ਮੋੜ ਦਿੱਤੇ ਹਨ, ਪਰ ਰਕੇਸ਼ ਚੌਧਰੀ ਉਸ ਦੇ ਸਿਰ 23 ਹਜ਼ਾਰ ਰੁਪਏ ਹੋਰ ਕੱਢ ਰਿਹਾ ਹੈ। ਕੱਲ੍ਹ ਉਸ ਦੇ ਭਰਾ ਸੰਨੀ, ਰੂਪ ਅਤੇ ਕੁਝ ਹੋਰ ਆਦਮੀ ਪੀੜਤ ਦੇ ਘਰ ਪੈਸੇ ਲੈਣ ਆਏ। ਪੈਸੇ ਨਾ ਮਿਲਣ ਕਾਰਨ ਉਨ੍ਹਾਂ ਨੇ ਸੂਰਜ ਦੀ ਭੈਣ ਅਤੇ ਉਸ ਦੀ ਮਾਂ ਸਣੇ ਬੱਚਿਆਂ ਦੀ ਕੁੱਟਮਾਰ ਕੀਤੀ। ਸੂਰਜ ਦੇ ਪਿਤਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਰਾਕੇਸ਼ ਚੌਧਰੀ ਉਨ੍ਹਾਂ ਨੂੰ ਕਈ ਵਾਰ ਜਾਨੋਂ ਮਾਰਨ ਤੇ ਲੜਕੀਆਂ ਚੁੱਕ ਲਿਜਾਣ ਦੀਆਂ ਧਮਕੀਆਂ ਦੇ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਕੁੱਟਮਾਰ ਕਰਨ ਵਾਲਿਆਂ 'ਚ ਚੌਧਰੀ ਪਰਵਾਰ ਦੀ ਔਰਤ ਵੀ ਸ਼ਾਮਲ ਸੀ।
ਪੰਜਾਬ ਜਮਹੂਰੀ ਅਧਿਕਾਰ ਸਭਾ ਦੇ ਆਗੂ ਐਡਵੋਕੇਟ ਐਨ ਕੇ ਜੀਤ ਅਤੇ ਪ੍ਰਿਤਪਾਲ ਸਿੰਘ ਹੋਰਨਾਂ ਨੇ ਪ੍ਰਸ਼ਾਸਨ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਕਾਂਗਰਸ ਦੀ ਹਲਕਾ ਇੰਚਾਰਜ ਕਰਨ ਕੌਰ ਬਰਾੜ ਨੇ ਵੀ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਸਿਵਲ ਹਸਪਤਾਲ 'ਚ ਦਾਖਲ ਰਾਕੇਸ਼ ਚੌਧਰੀ ਦੇ ਪਰਵਾਰ ਦੀ ਔਰਤ ਰੇਨੂੰ ਨੇ ਦੱਸਿਆ ਕਿ ਉਹ ਆਪਣੇ ਪੈਸੇ ਲੈਣ ਗਏ ਸਨ, ਇਸ ਦੌਰਾਨ ਝਗੜਾ ਹੋ ਗਿਆ।ਕੌਂਸਲਰ ਰਕੇਸ਼ ਚੌਧਰੀ, ਉਸ ਦੇ ਭਰਾ ਸੰਨੀ ਚੌਧਰੀ, ਰੂਪ ਲਾਲ, ਸੁਰੇਸ਼, ਜੰਬੋ ਸਣੇ ਦਸ ਜਣਿਆਂ ਖਿਲਾਫ ਥਾਣਾ ਸਿਟੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ