Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਬਿਸ਼ਕੇਕ ਵਿਚ ਇਮਰਾਨ ਤੇ ਮੋਦੀ ਦੀ ਗੱਲਬਾਤ ਨਾ ਹੋਣ ਤੋਂ ਪਾਕਿ ਭੜਕਿਆ

June 17, 2019 12:44 AM

ਇਸਲਾਮਾਬਾਦ, 16 ਜੂਨ, (ਪੋਸਟ ਬਿਊਰੋ)- ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਭਾਰਤ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਦੀ ਆਪੋ ਵਿੱਚ ਗੱਲਬਾਤ ਨਾ ਹੋਣ ਕਾਰਨ ਪਾਕਿਸਤਾਨ ਭੜਕਿਆ ਨਜ਼ਰ ਆ ਰਿਹਾ ਹੈ।
ਅੱਜ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਭਾਰਤ ਸਰਕਾਰ ਉੱਤੇ ਵੋਟ ਬੈਂਕ ਬਚਾਉਣ ਲਈ ਚੋਣ-ਮੂਡ ਵਿਚ ਹੋਣ ਦੇ ਦੋਸ਼ ਲਾਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪਾਕਿਸਤਾਨ ਭਾਰਤ ਨਾਲ ਬਰਾਬਰੀ ਦੇ ਆਧਾਰ ਉੱਤੇ ਅਤੇ ਸਤਿਕਾਰ ਸਹਿਤ ਗੱਲ ਕਰੇਗਾ ਅਤੇ ਇਹ ਨਵੀਂ ਦਿੱਲੀ ਉੱਤੇ ਨਿਰਭਰ ਹੈ ਕਿ ਉਹ ਸਾਰੇ ਮੁੱਦਿਆਂ ਦਾ ਹੱਲ ਲੱਭਣ ਦੇ ਲਈ ਪਾਕਿਸਤਾਨ ਨਾਲ ਗੱਲਬਾਤ ਕਰਦਾ ਹੈ ਜਾਂ ਨਹੀਂ।
ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐੱਸ ਸੀ ਓ) ਦਾ ਜਿ਼ਕਰ ਕਰਦੇ ਹੋਏ ਕੁਰੈਸ਼ੀ ਨੇ ਸਾਫ਼ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਇੱਕ ਦੂਜੇ ਦਾ ਸਵਾਗਤ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਬੈਠਕ ਵੀ ਹੋਈ, ਦੋਵਾਂ ਨੇ ਹੱਥ ਵੀ ਮਿਲਾਇਆ ਤੇ ਇਕ ਦੂਜੇ ਦਾ ਸਵਾਗਤ ਵੀ ਕੀਤਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਾ ਕਿਸੇ ਪਿੱਛੇ ਭੱਜਣ ਦੀ ਲੋੜ ਹੈ ਤੇ ਨਾ ਜ਼ਿਦ ਕਰਨਾ ਚਾਹੁੰਦੇ ਹਨ, ਪਾਕਿਸਤਾਨ ਦਾ ਰੁਖ਼ ਚੰਗੀ ਤਰ੍ਹਾਂ ਸੋਚਿਆ ਸਮਝਿਆ ਹੋਇਆ ਹੈ।
ਅਧਿਕਾਰਿਕ ਸੂਤਰਾਂ ਮੁਤਾਬਕ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੋਵਾਂ ਵਿਚਾਲੇ ਐਸ ਸੀ ਓ ਕਮੇਟੀ ਦੇ ਲੀਡਰਸ ਲਾਊਂਜ ਵਿਚ ਮੁਲਾਕਾਤ ਹੋਈ ਸੀ ਤੇ ਇਸ ਮੌਕੇ ਦੋਵਾਂ ਨੇ ਇਕ ਦੂਜੇ ਦਾ ਸਵਾਗਤ ਕੀਤਾ ਸੀ, ਪਰ ਇਹ ਬਾਕਾਇਦਾ ਬੈਠਕ ਨਹੀਂ ਸੀ। ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਦੋ ਹਫ਼ਤੇ ਪਹਿਲਾਂ ਦੁਵੱਲੀ ਗੱਲਬਾਤ ਮੁੜ ਸ਼ੁਰੂ ਕਰਨ ਉੱਤੇ ਜ਼ੋਰ ਦਿੰਦਿਆਂ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਨੂੰ ਵੱਖ-ਵੱਖ ਪੱਤਰ ਲਿਖੇ ਸਨ। ਵਰਨਣ ਯੋਗ ਹੈ ਕਿ ਜਨਵਰੀ 2016 ਵਿਚ ਅੱਤਵਾਦੀਆਂ ਨੇ ਪਠਾਨਕੋਟ ਏਅਰਬੇਸ ਨੂੰ ਨਿਸ਼ਾਨਾ ਬਣਾਇਆ ਸੀ, ਜਿਸ ਪਿੱਛੋਂ ਭਾਰਤ-ਪਾਕਿਸਤਾਨ ਦੀ ਗੱਲਬਾਤ ਬੰਦ ਕਰ ਕੇ ਭਾਰਤ ਨੇ ਕਹਿ ਦਿੱਤਾ ਸੀ ਕਿ ਅੱਤਵਾਦ ਅਤੇ ਗਲਬਾਤ ਦੋਵੇਂ ਇਕੱਠੇ ਨਹੀਂ ਚੱਲ ਸਕਦੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ