Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਨੈਸ਼ਨਲ ਡਰੱਗ ਯੋਜਨਾ ਰਾਹੀਂ ਐਨਡੀਪੀ ਨੇ ਯੂਨੀਵਰਸਲ ਹੈਲਥ ਕੇਅਰ ਦੇ ਪਸਾਰ ਦਾ ਕੀਤਾ ਵਾਅਦਾ

June 17, 2019 08:55 AM

ਹੈਮਿਲਟਨ, 16 ਜੂਨ (ਪੋਸਟ ਬਿਊਰੋ) : ਫੈਡਰਲ ਐਨਡੀਪੀ ਦਾ ਕਹਿਣਾ ਹੈ ਕਿ ਜੇ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਫੈਡਰਲ ਚੋਣਾਂ ਵਿੱਚ ਉਹ ਜਿੱਤ ਜਾਂਦੀ ਹੈ ਤਾਂ ਉਹ ਕੈਨੇਡਾ ਦੇ ਹੈਲਥ ਕੇਅਰ ਸਿਸਟਮ ਦਾ ਪਸਾਰ ਕਰੇਗੀ। ਇਸ ਸਬੰਧ ਵਿੱਚ ਫਾਸਟ ਟਰੈਕਿੰਗ ਯੂਨੀਵਰਸਲ ਡਰੱਗ ਪਲੈਨ ਦੀ ਸ਼ੁਰੂਆਤ ਕੀਤੀ ਜਾਵੇਗੀ ਤੇ 2020 ਦੇ ਅੰਤ ਤੱਕ ਇਸ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।
ਐਨਡੀਪੀ ਆਗੂ ਜਗਮੀਤ ਸਿੰਘ ਦਾ ਕਹਿਣਾ ਹੈ ਕਿ ਜੇ ਅਕਤੂਬਰ ਦੀਆਂ ਫੈਡਰਲ ਚੋਣਾਂ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਸਰਕਾਰ ਬਣਾਉਂਦੀ ਹੈ ਤਾਂ ਨੈਸ਼ਨਲ ਫਾਰਮਾਕੇਅਰ ਪ੍ਰੋਗਰਾਮ ਵਿੱਚ ਸਾਲਾਨਾ 10 ਬਿਲੀਅਨ ਡਾਲਰ ਲਾਏ ਜਾਣਗੇ। ਐਨਡੀਪੀ ਵੱਲੋਂ ਪ੍ਰਸਤਾਵਿਤ ਫਾਰਮਾਕੇਅਰ ਪ੍ਰੋਗਰਾਮ ਪਿੱਛੇ ਜਿਹੇ ਐਕਸਪਰਟ ਪੈਨਲ ਵੱਲੋਂ ਕੀਤੀ ਗਈ ਸਿਫਾਰਿਸ਼ ਤੋਂ ਪਹਿਲਾਂ ਸ਼ੁਰੂ ਹੋਵੇਗਾ।
ਪੈਨਲ ਦਾ ਕਹਿਣਾ ਹੈ ਕਿ ਫਾਰਮਾਕੇਅਰ ਲਈ ਨੁਸਖਿਆਂ ਦੇ ਆਧਾਰ ਉੱਤੇ ਦਵਾਈਆਂ ਦੀ ਕੌਮੀ ਸੂਚੀ ਪਹਿਲੀ ਜਨਵਰੀ, 2022 ਤੱਕ ਤਿਆਰ ਕਰ ਲਈ ਜਾਣੀ ਚਾਹੀਦੀ ਹੈ ਤੇ ਪਹਿਲੀ ਜਨਵਰੀ, 2027 ਤੱਕ ਇਸ ਦਾ ਪਸਾਰ ਹੋ ਜਾਣਾ ਚਾਹੀਦਾ ਹੈ। ਐਨਡੀਪੀ ਦੀ ਨੀਤੀ ਨੂੰ ਅੱਜ ਨਵੇਂ ਵਾਅਦਿਆਂ ਵਾਲੇ ਦਸਤਾਵੇਜ਼ ਰਾਹੀਂ ਪਰੋਸਿਆ ਗਿਆ। ਇਸ ਨੂੰ ਲੋਕਾਂ ਲਈ ਨਵੀਂ ਡੀਲ ਵਜੋਂ ਪ੍ਰਚਾਰਿਆ ਜਾ ਰਿਹਾ ਹੈ। ਹੈਮਿਲਟਨ ਵਿੱਚ ਓਨਟਾਰੀਓ ਐਨਡੀਪੀ ਦੇ ਹੋਏ ਇਜਲਾਸ ਵਿੱਚ ਇਸ ਦਾ ਖੁਲਾਸਾ ਕੀਤਾ ਗਿਆ।
ਐਤਵਾਰ ਸਵੇਰੇ ਇਜਲਾਸ ਵਿੱਚ ਦਿੱਤੇ ਜਾਣ ਵਾਲੇ ਭਾਸ਼ਣ ਤੋਂ ਪਹਿਲਾਂ ਮੀਡੀਆ ਸਾਹਮਣੇ ਕੀਤੀ ਟਿੱਪਣੀ ਵਿੱਚ ਜਗਮੀਤ ਸਿੰਘ ਨੇ ਆਖਿਆ ਕਿ ਇਸ ਪਲੈਨ ਨਾਲ ਉਨ੍ਹਾਂ ਪਰਿਵਾਰਾਂ ਦਾ ਬਚਾਅ ਹੋਵੇਗਾ ਜਿਨ੍ਹਾਂ ਕੋਲ ਸਾਲਾਨਾ 550 ਡਾਲਰ ਦੀ ਇੰਸ਼ੋਰੈਂਸ ਕਵਰੇਜ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ