Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਬ੍ਰਿਟੇਨ ਦਾ ਤਕਨੀਕੀ ਵੀਜ਼ਾ ਚਾਹੁਣ ਵਾਲਿਆਂ ਵਿੱਚ ਭਾਰਤੀ ਵਧੇਰੇ

June 17, 2019 08:58 AM

ਲੰਡਨ, 16 ਜੂਨ (ਪੋਸਟ ਬਿਊਰੋ)- ਬ੍ਰਿਟੇਨ ਦੇ ਤਕਨੀਕੀ ਸੈਕਟਰ ਵਿੱਚ ਸੇਵਾਵਾਂ ਦੇਣ ਲਈ ਭਾਰਤ ਅਤੇ ਅਮਰੀਕਾ ਦੇ ਪੇਸ਼ੇਵਰ ਤੇ ਉਦਮੀ ਸਭ ਤੋਂ ਵੱਧ ਇਛੁੱਕ ਹਨ। ਦੋਵਾਂ ਦੇਸ਼ਾਂ ਦੇ ਨਾਗਰਿਕਾਂ ਨੇ ਇਸ ਦੇ ਲਈ ਸਭ ਤੋਂ ਵੱਧ ਗਿਣਤੀ ਵਿੱਚ ਵੀਜ਼ਾ ਲਈ ਬਿਨੈ ਕੀਤਾ ਹੈ। ਬ੍ਰਿਟੇਨ ਦੇ ਗ੍ਰਹਿ ਮੰਤਰਾਲੇ ਦੀ ਬ੍ਰਾਂਚ ਟੈਕ ਨੇਸ਼ਨ ਨੇ ਇਹ ਗੱਲ ਕਹੀ ਹੈ।
ਵਰਨਣ ਯੋਗ ਹੈ ਕਿ ਇਹ ਬ੍ਰਾਂਚ ਤਕਨੀਕੀ ਖੇਤਰ ਵਿੱਚ ਕੰਮ ਕਰਨ ਦੇ ਇਛੁੱਕ ਲੋਕਾਂ ਲਈ ਵੀਜ਼ਾ ਜਾਰੀ ਕਰਦੀ ਹੈ। ਟੈਕ ਨੇਸ਼ਨ ਨੇ ਪਾਇਆ ਕਿ ਬ੍ਰਿਟੇਨ ਦੇ ਟੈਕਨਾਲੋਜੀ ਸੈਕਟਰ ਵਿੱਚ ਭਾਰਤੀਆਂ ਦੀ ਵੱਡੀ ਗਿਣਤੀ ਕੰਮ ਕਰ ਰਹੀ ਹੈ, ਜੋ ਸਾਲੋ ਸਾਲ ਵਧਦੀ ਜਾਂਦੀ ਹੈ। 2018-19 'ਚ ਇਸ ਖੇਤਰ ਵਿੱਚ 650 ਭਾਰਤੀਆਂ ਨੇ ਵੀਜ਼ਾ ਲਈ ਬਿਨੈ ਕੀਤਾ, ਜਦ ਕਿ ਇਸ ਤੋਂ ਪਹਿਲਾਂ ਦੇ ਸਾਲ 'ਚ 450 ਪੇਸ਼ੇਵਰਾਂ ਨੇ ਵੀਜ਼ਾ ਮੰਗਿਆ ਸੀ। ਇਹ ਇੱਕ ਸਾਲ ਵਿੱਚ 45 ਫੀਸਦੀ ਦਾ ਵੱਡਾ ਵਾਧਾ ਹੈ। ਸਭ ਤੋਂ ਵੱਧ ਵੀਜ਼ਾ ਮੰਗਣ ਵਾਲੇ ਭਾਰਤੀ ਜਿੱਥੇ ਸਾਫਟਵੇਅਰ ਇੰਜੀਨੀਅਰ ਹਨ, ਉਥੇ ਅਮਰੀਕੀ ਬਿਜ਼ਨਸ ਡਿਵੈਲਪਰ ਹਨ। ਇਨ੍ਹਾਂ ਦੋਵਾਂ ਦੇਸ਼ਾਂ ਤੋਂ ਬਿਨਾ ਨਾਈਜੀਰੀਆ, ਰੂਸ, ਕੈਨੇਡਾ, ਆਸਟਰੇਲੀਆ, ਚੀਨ ਤੇ ਦੱਖਣੀ ਅਫਰੀਕਾ ਦੇ ਲੋਕਾਂ ਨੂੰ ਵੀ ਵੱਡੀ ਗਿਣਤੀ ਵਿੱਚ ਵੀਜ਼ਾ ਲਈ ਬਿਨੈ ਕੀਤਾ ਹੈ। ਟੈਕ ਨੇਸ਼ਨ ਟੀਅਰ 1 ਗ੍ਰੇਡ ਦੇ ਵੀਜ਼ਾ ਬਿਨੈਕਾਰਾਂ ਦੀ ਮਨਜ਼ੂਰੀ ਪ੍ਰਕਿਰਿਆ ਵੇਖਦਾ ਹੈ ਤੇ ਉਨ੍ਹਾਂ ਦਾ ਰਿਕਾਰਡ ਰੱਖਦਾ ਹੈ। ਖਾਸ ਤੌਰ 'ਤੇ ਡਿਜ਼ੀਟਲ ਟੈਕਨਾਲੋਜੀ ਨਾਲ ਜੁੜੇ ਬਿਨੈ ਵੇਖਦਾ ਹੈ। ਟੈਲੇਂਟ ਵੀਜ਼ਾ ਦੇ ਮਾਮਲੇ ਵੇਖਣ ਲਈ ਗ੍ਰਹਿ ਮੰਤਰਾਲੇ ਵਿੱਚ ਵੱਖਰੀ ਬ੍ਰਾਂਚ ਹੈ।
ਆਪਣੀ ਤਾਜ਼ਾ ਨੀਤੀ ਵਿੱਚ ਬ੍ਰਿਟੇਨ ਪੂਰੀ ਦੁਨੀਆ ਦੇ ਹੁਨਰਮੰਦਾਂ ਨੂੰ ਸੱਦਾ ਦੇ ਰਿਹਾ ਹੈ। ਉਹ ਬੀਤੇ ਦਹਾਕਿਆਂ ਵਿੱਚ ਹੌਲੀ ਹੋਈ ਤਰੱਕੀ ਦੀ ਰਫਤਾਰ ਨੂੰ ਗਤੀ ਦੇਣਾ ਚਾਹੁੰਦਾ ਹੈ ਤੇ ਤਕਨੀਕ ਖੇਤਰ ਦੇ ਪੇਸ਼ੇਵਰਾਂ ਤੋਂ ਇਲਾਵਾ ਵਿਦਵਾਨ ਅਧਿਆਪਕਾਂ ਨੂੰ ਸੱਦਾ ਦੇ ਰਿਹਾ ਹੈ ਜਿਸ ਨਾਲ ਦੇਸ਼ ਵਿੱਚ ਸਿਖਿਆ ਦਾ ਪੱਧਰ ਉਚਾ ਬਣਿਆ ਰਹੇ ਤੇ ਉਥੇ ਆਉਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਵਾਧੇ ਦਾ ਸਿਲਸਿਲਾ ਕਾਇਮ ਰਹੇ। ਢਾਂਚਾਗਤ ਆਧਾਰ 'ਤੇ ਬ੍ਰਿਟੇਨ ਭਾਰਤ ਦੇ ਹੁਨਰਮੰਦਾਂ ਨੂੰ ਜ਼ਿਆਦਾ ਮੌਕਾ ਦੇ ਰਿਹਾ ਹੈ ਤੇ ਤਰੱਕੀ ਦੀ ਰਫਤਾਰ ਵਧਾਉਣ 'ਚ ਉਨ੍ਹਾਂ ਦਾ ਸਹਿਯੋਗ ਲੈ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ