Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਮੈਕਸੀਕੋ ਸਰਹੱਦ ਨੇੜੇ ਪਾਣੀ ਨੂੰ ਤਰਸਦੀ ਪੰਜਾਬੀ ਬੱਚੀ ਦੀ ਮੌਤ

June 17, 2019 08:59 AM

ਹਿਊਸਟਨ, 16 ਜੂਨ (ਪੋਸਟ ਬਿਊਰੋ)- ਅਮਰੀਕਾ-ਮੈਕਸੀਕੋ ਸਰਹੱਦ ਨੇੜੇ ਪੈਂਦੇ ਐਰੀਜ਼ੋਨਾ ਰੇਗਿਸਤਾਨ ਵਿੱਚ ਇੱਕ ਛੇ ਸਾਲਾ ਪੰਜਾਬੀ ਬੱਚੀ ਗੁਰਪ੍ਰੀਤ ਕੌਰ ਦੀ ਲੂ ਲੱਗਣ ਨਾਲ ਉਸ ਸਮੇਂ ਮੌਤ ਹੋ ਗਈ, ਜਦੋਂ ਉਸ ਦੀ ਮਾਂ ਉਸ ਨੂੰ ਛੱਡ ਕੇ ਉਸ ਦੇ ਲਈ ਪਾਣੀ ਦੀ ਭਾਲ ਵਿੱਚ ਗਈ ਸੀ। ਅਮਰੀਕੀ ਅਧਿਕਾਰੀਆਂ ਨੇ ਇਸ ਘਟਨਾ ਲਈ ਮਨੁੱਖੀ ਤਸਕਰਾਂ ਨੂੰ ਦੋਸ਼ੀ ਠਹਿਰਾਇਆ ਹੈ। ਲਿਊਕਵਿਲੇ ਤੋਂ 27 ਕਿਲੋਮੀਟਰ ਦੂਰ ਐਰਾਜ਼ੋਨਾ ਵਿੱਚ ਅਮਰੀਕੀ ਸਰਹੱਦੀ ਗਸ਼ਤ ਪਾਰਟੀ ਨੂੰ ਇਹ ਬੱਚੀ, ਜੋ ਆਪਣਾ ਸੱਤਵਾਂ ਜਨਮ ਦਿਨ ਮਨਾਉਣ ਵਾਲੀ ਸੀ, ਮ੍ਰਿਤਕ ਹਾਲਤ ਵਿੱਚ ਮਿਲੀ ਸੀ। ਐਰੀਜ਼ੋਨਾ ਵਿੱਚ ਇਸ ਸਮੇਂ ਤਾਪਮਾਨ 42 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਂਦਾ ਹੈ।
ਪੁਲਸ ਰਿਪੋਰਟ ਮੁਤਾਬਕ ਪਾਈਮਾ ਕਾਊਂਟੀ ਮੁੱਖ ਡਾਕਟਰੀ ਨਿਰੀਖਕ ਗਰੇਗੋਰੀ ਹੈਸ ਨੇ ਦੱਸਿਆ ਕਿ ਮ੍ਰਿਤਕ ਬੱਚੀ ਦੀ ਪਛਾਣ ਗੁਰਪ੍ਰੀਤ ਕੋਰ ਵਜੋਂ ਹੋਈ ਅਤੇ ਉਸ ਦੀ ਮੌਤ ਅਚਾਨਕ 'ਤੇ ਹਾਈਪਰਥਰਮੀਆ ਕਾਰਨ ਹੋਈ ਹੈ। ਗਸ਼ਤ ਪਾਰਟੀ ਨੇ ਬੱਚੀ ਦੀ ਮੌਤ ਲਈ ਮਨੁੱਖੀ ਤਸਕਰਾਂ ਨੂੰ ਜ਼ਿੰਮੇਵਾਰ ਠਹਿਰਾਇਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਬੱਚੀ ਨਾਲ ਚਾਰ ਹੋਰ ਲੋਕ ਅਮਰੀਕਾ ਆਉਣ ਲਈ ਅੱਗੇ ਵਧ ਰਹੇ ਸਨ, ਜਿਨ੍ਹਾਂ ਨੂੰ ਮਨੁੱਖੀ ਤਸਕਰਾਂ ਨੇ ਸਰਹੱਦ ਨੇੜੇ ਛੱਡ ਕੇ ਇਹ ਖਤਰਨਾਕ ਰਸਤਾ ਪਾਰ ਕਰਨ ਲਈ ਕਿਹਾ ਸੀ। ਗਸ਼ਤ ਪਾਰਟੀ ਦੇ ਏਜੰਟ ਜੀਸਸ ਵਾਸਾਵਿਲਬਾਸੋ ਨੇ ਦੱਸਿਆ ਕਿ ਕੁਝ ਸਮਾਂ ਚੱਲਣ ਬਾਅਦ ਬੱਚੀ ਦੀ ਮਾਤਾ ਆਪਣੀ ਬੱਚੀ ਨੂੰ ਇੱਕ ਔਰਤ ਜਿਸ ਨਾਲ ਉਸ ਦਾ ਬੱਚਾ ਵੀ ਸੀ, ਕੋਲ ਛੱਡ ਕੇ ਇੱਕ ਹੋਰ ਔਰਤ ਨਾਲ ਪਾਣੀ ਲੈਣ ਚਲੀ ਗਈ ਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਮੁੜ ਨਹੀਂ ਵੇਖਿਆ ਗਿਆ। ਉਨ੍ਹਾਂ ਦੱਸਿਆ ਕਿ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਇਹ ਬੱਚੀ ਮ੍ਰਿਤਕ ਹਾਲਤ ਵਿੱਚ ਮਿਲੀ। ਉਨ੍ਹਾਂ ਕਿਹਾ ਕਿ ਸਾਨੂੰ ਮ੍ਰਿਤਕ ਬੱਚੀ ਤੇ ਉਸ ਦੇ ਪਰਵਾਰ ਨਾਲ ਹਮਦਰਦੀ ਹੈ ਤੇ ਲਾਪਤਾ ਹੋਏ ਲੋਕਾਂ ਦੀ ਭਾਲ ਜਾਰੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ