Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਸਕੂਲਾਂ ਦੀ ਹੱਦ ਨੇੜੇ ਵਰਦੀਆਂ ਤੇ ਕਿਤਾਬਾਂ ਦੀ ਵਿਕਰੀ ਉੱਤੇ ਰੋਕ

June 17, 2019 09:00 AM

ਚੰਡੀਗੜ੍ਹ, 16 ਜੂਨ (ਪੋਸਟ ਬਿਊਰੋ)- ਪੰਜਾਬ ਵਿੱਚ ਕੁਝ ਪ੍ਰਾਈਵਟ ਸਕੂਲਾਂ ਵੱਲੋਂ ਮਾਪਿਆਂ ਦੇ ਆਰਥਿਕ ਸ਼ੋਸ਼ਣ ਦੀਆਂ ਰਿਪੋਰਟਾਂ ਪਿੱਛੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸਾਰੇ ਰਾਜ ਵਿੱਚ ਸੀ ਬੀ ਐੱਸ ਈ, ਆਈ ਸੀ ਐੱਸ ਈ ਅਤੇ ਪੰਜਾਬ ਸਕੂਲ ਸਿਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਸਾਰੇ ਸਕੂਲਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਹ ਮਾਪਿਆਂ ਨੂੰ ਸਕੂਲ ਵੱਲੋਂ ਦੱੀ ਗਈ ਦੁਕਾਨ/ ਫਰਮ ਤੋਂ ਕਿਤਾਬਾਂ ਜਾਂ ਵਰਦੀਆਂ ਖਰੀਦਣ ਲਈ ਮਜਬੂਰ ਨਹੀਂ ਕਰਨਗੇ। ਇਸ ਦੇ ਨਾਲ ਸਕੂਲ ਦੀ ਹੱਦ ਵਿੱਚ ਕਿਤਾਬਾਂ ਤੇ ਵਰਦੀਆਂ ਦੀ ਵਿਕਰੀ ਉੱਤੇ ਵੀ ਰੋਕ ਲਗਾ ਦਿੱਤੀ ਗਈ ਹੈ।
ਸਿੱਖਿਆ ਮੰਤਰੀ ਵੱਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਕੂਲ ਵੱਲੋਂ ਲਾਈ ਗਈ ਵਰਦੀ ਘੱਟੋ ਘੱਟ ਤਿੰਨ ਸਾਲ ਲਾਗੂ ਰਹੇਗੀ ਤੇ ਇਸ ਸਮੇਂ ਦੌਰਾਨ ਵਰਦੀ ਦੇ ਰੰਗ ਅਤੇ ਡਿਜ਼ਾਈਨ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ। ਵਰਦੀ ਦੇ ਰੰਗ ਤੇ ਡਿਜ਼ਾਈਨ ਦੀ ਸਾਰੀ ਜਾਣਕਾਰੀ ਸਕੂਲ ਦੀ ਵੈੱਬਸਾਈਟ 'ਤੇ ਅਪਲੋਡ ਕਰਨ ਨੂੰ ਕਿਹਾ ਗਿਆ ਹੈ, ਤਾਂ ਜੋ ਮਾਪਿਆਂ ਵੱਲੋਂ ਰੈਡੀਮੇਡ ਵਰਦੀ ਕਿਸੇ ਵੀ ਥਾਂ ਤੋਂ ਖਰੀਦੀ ਜਾ ਸਕੇ ਜਾਂ ਆਪਣੀ ਲੋੜ ਮੁਤਾਬਕ ਸਿਲਵਾਈ ਜਾ ਸਕੇ। ਸਕੂਲ ਅਥਾਰਟੀਜ਼ ਲਈ ਇਹ ਵੀ ਲਾਜ਼ਮੀ ਕੀਤਾ ਗਿਆ ਹੈ ਕਿ ਉਹ ਬੋਰਡ ਸਿਲੇਬਸ 'ਤੇ ਆਧਾਰਤ ਪ੍ਰਵਾਨਿਤ ਕਿਤਾਬਾਂ ਹੀ ਲਾਉਣ ਤੇ ਇਨ੍ਹਾਂ ਕਿਤਾਬਾਂ ਦੀ ਸੂਚੀ ਸਕੂਲ ਦੀ ਵੈੱਬਸਾਈਟ 'ਤੇ ਅਪਲੋਡ ਕੀਤੀ ਜਾਵੇ, ਤਾਂ ਜੋ ਵਿਦਿਆਰਥੀ ਤੇ ਮਾਪੇ ਆਪਣੀ ਸਹੂਲਤ ਦੇ ਮੁਤਾਬਕ ਕਿਸੇ ਵੀ ਦੁਕਾਨ ਤੋਂ ਕਿਤਾਬਾਂ ਖਰੀਦ ਸਕਣ। ਇਹ ਹਦਾਇਤਾਂ ਲਾਗੂ ਕਰਨ ਲਈ ਇੱਕ ਹਫਤੇ ਦਾ ਸਮਾਂ ਦੇ ਕੇ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਜਿਨ੍ਹਾਂ ਸਕੂਲਾਂ ਦੀ ਵੈੱਬਸਾਈਟ ਨਹੀਂ ਹੈ, ਉਹ ਜਲਦੀ ਆਪਣੇ ਸਕੂਲ ਦੀ ਵੈੱਬਸਾਈਟ ਬਣਵਾ ਕੇ ਕਿਤਾਬਾਂ ਤੇ ਵਰਦੀਆਂ ਦੀ ਸੂਚੀ ਅਪਲੋਡ ਕਰਨ। ਉਕਤ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਸਕੂਲਾਂ ਦੀ ਐੱਨ ਓ ਸੀ ਰੱਦ ਕਰ ਦਿੱਤੀ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ