Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਸਿੱਖ ਡਰਾਈਵਰ ਨਾਲ ਸਰੇਆਮ ਪੁਲਸ ਦੀ ਕੁੱਟਮਾਰ ਪਿੱਛੋਂ ਦਿੱਲੀ ਦੇ ਲੋਕ ਭੜਕੇ

June 17, 2019 09:12 AM

* ਸੜਕਾਂ ਉੱਤੇ ਆ ਕੇ ਲੋਕਾਂ ਵੱਲੋਂ ਪੱਥਰਬਾਜ਼ੀ, 3 ਪੁਲਸੀਏ ਸਸਪੈਂਡ

ਨਵੀਂ ਦਿੱਲੀ, 16 ਜੂਨ, (ਪੋਸਟ ਬਿਊਰੋ)- ਭਾਰਤ ਦੀ ਰਾਜਧਾਨੀ ਦਿੱਲੀ ਦੇ ਮੁਖਰਜੀ ਨਗਰ ਇਲਾਕੇ ਵਿੱਚ ਇੱਕ ਸਿੱਖ ਆਟੋ ਡਰਾਈਵਰ ਤੇ ਉਸ ਦੇ ਨਾਲ ਇਕ ਨਾਬਾਲਿਗ ਸਿੱਖ ਲੜਕੇ ਦੀ ਕੁੱਟਮਾਰ ਹੋਣ ਨਾਲ ਭੜਕੇ ਹੋਏ ਲੋਕਾਂ ਨੇ ਦੇਰ ਰਾਤ ਦਿੱਲੀ ਪੁਲਸ ਦੇ ਖਿਲਾਫ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਹੈ। ਇਸ ਪ੍ਰਦਰਸ਼ਨ ਵਿੱਚ ਭੜਕੇ ਲੋਕਾਂ ਵੱਲੋਂ ਪੱਥਰਬਾਜ਼ੀ ਵੀ ਕੀਤੀ ਗਈ, ਜਿਸ ਦੀ ਜਾਣਕਾਰੀ ਟੀ ਵੀ ਚੈਨਲਾਂ ਵੱਲੋਂ ਦਿੱਤੀ ਗਈ ਹੈ।
ਪਤਾ ਲੱਗਾ ਹੈ ਕਿ ਪੁਲਸ ਨੇ ਇਸ ਕੇਸ ਵਿੱਚ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਉਨ੍ਹਾਂ ਤਿੰਨ ਪੁਲਸ ਮੁਲਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਹੈ, ਜਿਨ੍ਹਾਂ ਨੇ ਇੱਕ ਸਿੱਖ ਆਟੋ ਡਰਾਈਵਰ ਅਤੇ ਉਸ ਦੇ ਨਾਲ ਵਾਲੇ ਨਾਬਾਲਿਗ ਸਿੱਖ ਲੜਕੇ ਨਾਲ ਕੁੱਟਮਾਰ ਕੀਤੀ ਸੀ। ਇਸ ਤੋਂ ਪਹਿਲਾਂ ਦਿੱਲੀ ਗੁਰੂਦੁਆਰਾ ਸਿੱਖ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਨੇ ਇਸ ਕੇਸ ਵਿੱਚ ਸਖਤ ਬਿਆਨ ਦਿੱਤਾ ਸੀ ਕਿ ਸਿੱਖ ਆਟੋ ਡਰਾਈਵਰ ਤੇ ਉਸ ਦੇ ਨਾਲ ਵਾਲੇ ਨਾਬਾਲਿਗ ਨਾਲ ਹੋਈ ਕੁੱਟਮਾਰਦੇ ਕੇਸ ਵਿੱਚਦਿੱਲੀ ਪੁਲਸ ਕਾਰਵਾਈ ਕਰੇ, ਵਰਨਾ ਉਹ ਲਗਾਤਾਰ ਰੋਸ ਪ੍ਰਦਰਸ਼ਨ ਕਰਨਗੇ।
ਇਸ ਸੰਬੰਧ ਵਿੱਚ ਇੱਕ ਅਖਬਾਰ ਦੀ ਖਬਰ ਹੈ ਕਿ ਪੁਲਸ ਦੀ ਐਮਰਜੈਂਸੀ ਰਿਸਪਾਂਸ ਟੀਮ ਦੀ ਗੱਡੀ ਅਤੇ ਆਟੋ ਫੋਰ ਵ੍ਹੀਲਰ ਦੇ ਡਰਾਈਵਰ ਦੀ ਆਪਸ ਵਿੱਚ ਤੂੰ-ਤੂੰ-ਮੈਂ-ਮੈਂ ਹੋ ਗਈ ਸੀ, ਜਿਸ ਦੇ ਬਾਅਦ ਪੁਲਸ ਨੇ ਆਟੋ ਡਰਾਈਵਰ ਤੇ ਉਸ ਦੇ ਨਾਬਾਲਗ ਪੁੱਤਰ ਨੂੰ ਡੰਡਿਆਂ ਨਾਲ ਕੁੱਟਣਾ ਆਰੰਭ ਕਰ ਦਿੱਤਾ। ਇਸ ਬਾਰੇ ਵੀਡੀਓ ਵਾਇਰਲ ਹੋ ਜਾਣ ਪਿੱਛੋਂ ਪੁਲਸ ਦਾ ਕਹਿਣਾ ਹੈ ਕਿ ਡਰਾਈਵਰ ਨੇ ਤਲਵਾਰ ਨਾਲ ਹਮਲਾ ਕਰ ਦਿੱਤਾ ਸੀ। ਉਨ੍ਹਾਂ ਨੇ ਇਸ ਦੇ ਬਾਅਦ ਪੁਲਸ ਦੇ ਕੁਝ ਜਵਾਨਾਂ ਨੂੰ ਹਸਪਤਾਲ ਵੀ ਦਾਖਲ ਕਰਵਾਇਆ ਹੈ। ਇੱਕ ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਆਟੋ ਚਾਲਕ ਸਰਬਜੀਤ ਸਿੰਘ ਨੇ ਆਪਣੇ ਜਾਣਕਾਰਾਂ ਨੂੰ ਫੋਨ ਕਰ ਕੇ ਸੱਦ ਲਿਆ ਅਤੇ ਹੰਗਾਮਾ ਕਰਨ ਲੱਗ ਪਿਆ ਸੀ ਅਤੇ ਪੁਲਸ ਨੇ ਰੋਕਿਆ ਤਾਂ ਉਸ ਨੇ ਤਲਵਾਰ ਨਾਲ ਹਮਲਾ ਕਰ ਦਿੱਤਾ ਤੇ ਉਸ ਦੇ ਨਾਬਾਲਗ ਬੇਟੇ ਨੇ ਇੱਕ ਥਾਣੇਦਾਰ ਦੇ ਪੈਰ ਉੱਤੇ ਆਟੋ ਚਾੜ੍ਹ ਦਿੱਤਾ ਤਾਂ ਪੁਲਸ ਨੇ ਹੋਰ ਫੋਰਸ ਸੱਦ ਕੇ ਉਨ੍ਹਾਂ ਨੂੰ ਕੁਟਾਪਾ ਚਾੜ੍ਹ ਦਿੱਤਾ ਸੀ। ਬਾਅਦ ਵਿੱਚ ਉਨ੍ਹਾਂ ਨੂੰ ਥਾਣੇ ਲਿਜਾਇਆ ਗਿਆ। 
ਇਸ ਦੇ ਬਾਅਦ ਜਦੋਂ ਲੋਕ ਸੜਕਾਂ ਉੱਤੇ ਨਿਕਲ ਆਏ ਤਾਂ ਪੁਲਸ ਅਧਿਕਾਰੀਆਂ ਨੇ ਇਸ ਕੁੱਟਮਾਰ ਵਿੱਚ ਸ਼ਾਮਲ ਤਿੰਨ ਪੁਲਸ ਵਾਲਿਆਂ ਨੂੰ ਸਸਪੈਂਡ ਕਰ ਕੇ ਕਾਰਵਾਈ ਪਾਉਣ ਦਾ ਕੰਮ ਕੀਤਾ ਹੈ। 

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼