Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਨੇਤਨਯਾਹੂ ਨੇ ਗੋਲਾਨ ਪਹਾੜੀਆਂ ਦਾ ਨਾਂ ਡੋਨਾਲਡ ਟਰੰਪ ਦੇ ਨਾਂ ਉੱਤੇ ਰੱਖਿਆ

June 18, 2019 09:05 AM

ਤੇਲ ਅਵੀਵ, 17 ਜੂਨ (ਪੋਸਟ ਬਿਊਰੋ)- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਵਿਵਾਦਤ ਗੋਲਾਨ ਪਹਾੜੀਆਂ ਦੇ ਖੇਤਰ ਦੀ ਇਕ ਬਸਤੀ ਦਾ ਨਾਂ ਰਸਮੀ ਤੌਰ ਉੱਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਾਂ ਉੱਤੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੋਲਾਨ ਦੀ ਇਕ ਬਸਤੀ ਨੂੰ ‘ਰਾਮਤ ਟਰੰਪ` ਦੇ ਨਾਂ ਨਾਲ ਜਾਣਿਆ ਜਾਵੇਗਾ।
ਨੇਤਨਯਾਹੂ ਨੇ ਐਤਵਾਰ ਇਕ ਬੈਠਕ ਵਿੱਚ ਕਿਹਾ, ‘ਅਸੀਂ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਮਾਣ ਵਿੱਚ ਗੋਲਾਨ ਪਹਾੜੀਆਂ ਵਿੱਚ ਨਵੀਂ ਬਸਤੀ ਵਸਾਉਣ ਵਾਲੇ ਹਾਂ। ਇਹ ਇਤਿਹਾਸਕ ਦਿਨ ਹੈ। ਟਰੰਪ ਦੇ ਨਾਂ ਉੱਤੇ ਬਸਤੀ ਸਥਾਪਤ ਕਰਨਾ ਅਮਰੀਕੀ ਰਾਸ਼ਟਰਪਤੀ ਦੇ ਉਨ੍ਹਾਂ ਫ਼ੈਸਲਿਆਂ ਪ੍ਰਤੀ ਸਨਮਾਨ ਪ੍ਰਗਟ ਕਰਨਾ ਹੈ ਜੋ ਇਜ਼ਰਾਈਲ ਦੇ ਹਿੱਤ ਵਿੱਚ ਰਹੇ ਹਨ।` ਯਰੂਸ਼ਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਵਜੋਂ ਮਾਨਤਾ ਦੇਣ ਦੇ ਨਾਲ ਟਰੰਪ ਗੋਲਾਨ ਪਹਾੜੀਆਂ ਉੱਤੇ ਉਸ ਦੇ ਅਧਿਕਾਰ ਉੱਤੇ ਵੀ ਆਪਣੀ ਮੋਹਰ ਲਾ ਚੁੱਕੇ ਹਨ। ਅਮਰੀਕੀ ਰਾਸ਼ਟਰਪਤੀ ਟਰੰਪ ਦੇ ਇਸ ਫ਼ੈਸਲੇ ਦੀ ਅੰਤਰਰਾਸ਼ਟਰੀ ਭਾਈਚਾਰੇ ਵੱਲੋਂ ਤਿੱਖੀ ਆਲੋਚਨਾ ਕੀਤੀ ਗਈ ਸੀ।
ਵਰਨਣ ਯੋਗ ਹੈ ਕਿ ਗੋਲਾਨ ਪਹਾੜੀਆਂ ਨੂੰ ਇਜ਼ਰਾਈਲ ਨੇ 1967 ਦੀ ਜੰਗ ਵਿੱਚ ਸੀਰੀਆ ਤੋਂ ਜਿੱਤ ਲਿਆ ਸੀ ਅਤੇ 1981 ਵਿੱਚ ਇਸ ਖੇਤਰ ਨੂੰ ਆਪਣਾ ਹਿੱਸਾ ਐਲਾਨ ਦਿੱਤਾ ਸੀ। ਸੰਸਾਰ ਭਰ ਵਿੱਚ ਇਸ ਦਾ ਵਿਰੋਧ ਹੋਏ ਤੋਂ ਜਿਉਂ ਦੀ ਤਿਉਂ ਸਥਿਤੀ ਬਹਾਲ ਕਰ ਦਿੱਤੀ ਗਈ ਸੀ। ਅਮਰੀਕਾ ਦੀ 50 ਸਾਲਾਂ ਤੋਂ ਵੱਧ ਸਮੇਂ ਤੋਂ ਚੱਲ ਰਹੀ ਨੀਤੀ ਦੇ ਉਲਟ ਡੋਨਾਲਡ ਟਰੰਪ ਨੇ ਇਸ ਸਾਲ ਮਾਰਚ ਵਿੱਚ ਇਨ੍ਹਾਂ ਪਹਾੜੀਆਂ ਉੱਤੇ ਇਜ਼ਰਾਈਲ ਦੇ ਕਬਜ਼ੇ ਨੂੰ ਮਾਨਤਾ ਦੇ ਦਿੱਤੀ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ