Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਪਾਕਿਸਤਾਨ ਵਿੱਚ ਫ਼ੌਜ ਅਤੇ ਆਈ ਐੱਸ ਆਈ ਦੀ ਨਿੰਦਾ ਕਰਨ ਵਾਲੇ ਬਲਾਗਰ ਦਾ ਕਤਲ

June 18, 2019 09:07 AM

ਇਸਲਾਮਾਬਾਦ, 17 ਜੂਨ (ਪੋਸਟ ਬਿਊਰੋ)- ਪਾਕਿਸਤਾਨੀ ਰਾਜਧਾਨੀ ਇਸਲਾਮਾਬਾਦ ਵਿੱਚ ਐਤਵਾਰ ਰਾਤ 22 ਸਾਲ ਦੇ ਬਲਾਗਰ ਅਤੇ ਪੱਤਰਕਾਰ ਮੁਹੰਮਦ ਬਿਲਾਲ ਖ਼ਾਨ ਦੀ ਹੱਤਿਆ ਕਰ ਦਿੱਤੀ ਗਈ। ਬਿਲਾਲ ਇਸ ਦੇਸ਼ ਦੀ ਤਾਕਤਵਰ ਫ਼ੌਜ ਅਤੇ ਬਦਨਾਮ ਖ਼ੁਫ਼ੀਆ ਏਜੰਸੀ ਆਈ ਐੱਸ ਆਈ ਦੇ ਆਲੋਚਕ ਵਜੋਂ ਚਰਚਿਤ ਸਨ।
ਡਾਨ ਅਖ਼ਬਾਰ ਵਿੱਚ ਪੁਲਿਸ ਇੰਸਪੈਕਟਰ ਸਦਰ ਮਲਿਕ ਨਈਮ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਬਿਲਾਲ ਨੂੰ ਐਤਵਾਰ ਰਾਤ ਕਿਸੇ ਦਾ ਫੋਨ ਆਇਆ ਸੀ। ਇਸ ਪਿੱਛੋਂ ਉਹ ਆਪਣੇ ਚਚੇਰੇ ਭਰਾ ਨਾਲ ਇਸਲਾਮਾਬਾਦ ਜੀ-9 ਖੇਤਰ ਵਿੱਚ ਗਏ ਸਨ। ਓਥੇ ਇਕ ਵਿਅਕਤੀ ਮਿਲਿਆ, ਜੋ ਉਨ੍ਹਾਂ ਨੂੰ ਜੰਗਲ ਵਿਚ ਲੈ ਗਿਆ, ਜਿੱਥੇ ਖ਼ਾਨ ਅਤੇ ਉਨ੍ਹਾਂ ਦੇ ਚਚੇਰੇ ਭਰਾ ਉੱਤੇ ਛੁਰੇ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਵਿਚ ਖ਼ਾਨ ਦੀ ਮੌਤ ਹੋ ਗਈ ਅਤੇ ਉਸ ਦਾ ਚਚੇਰਾ ਭਰਾ ਗੰਭੀਰ ਜ਼ਖ਼ਮੀ ਹੋ ਗਿਆ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਕੁਝ ਲੋਕਾਂ ਨੇ ਗੋਲ਼ੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ ਸਨ ਅਤੇ ਪੁਲਿਸ ਨੇ ਅੱਤਵਾਦ ਰੋਕੂ ਐਕਟ ਦੀਆਂ ਕਈ ਧਾਰਾਵਾਂ ਦਾ ਕੇਸ ਦਰਜ ਕੀਤਾ ਹੈ।
ਬਿਲਾਲ ਦੇ ਪਿਤਾ ਨੇ ਕਿਹਾ ਕਿ ਮੇਰੇ ਪੁੱਤਰ ਦੀ ਗ਼ਲਤੀ ਏਨੀ ਸੀ ਕਿ ਉਹ ਪੈਗ਼ੰਬਰ ਬਾਰੇ ਬੋਲਿਆ ਸੀ। ਬਿਲਾਲ ਦੀ ਮੌਤ ਪਿੱਛੋਂ ਸੋਸ਼ਲ ਮੀਡੀਆ ਉੱਤੇ ਹੈਸ਼ਟੈਗ ਜਸਟਿਸਫਾਰਮੁਹੰਮਦਬਿਲਾਲਖ਼ਾਨ ਟਰੈਂਡ ਕਰ ਰਿਹਾ ਹੈ। ਕਈ ਟਵਿਟਰ ਵਰਤੋਂਕਾਰਾਂ ਨੇ ਕਿਹਾ ਕਿ ਪਾਕਿਸਤਾਨੀ ਫ਼ੌਜ ਤੇ ਖ਼ੁਫ਼ੀਆ ਏਜੰਸੀ ਇੰਟਰ ਸਰਵਸਿਜ਼ ਇੰਟੈਲੀਜੈਂਸ (ਆਈ ਐੱਸ ਆਈ) ਦੀ ਆਲੋਚਨਾ ਕਰਨ ਬਦਲੇ ਖ਼ਾਨ ਦੀ ਹੱਤਿਆ ਕੀਤੀ ਗਈ ਹੈ। ਬਿਲਾਲ ਖ਼ਾਨ ਨੂੰ ਟਵਿਟਰ ਉੱਤੇ 16 ਹਜ਼ਾਰ ਤੇ ਫੇਸਬੁੱਕ ਉੱਤੇ 22 ਹਜ਼ਾਰ ਤੋਂ ਵੱਧ ਲੋਕ ਫਾਲੋ ਕਰਦੇ ਸਨ। ਉਨ੍ਹਾਂ ਦੇ ਯੂ-ਟਿਊਬ ਚੈਨਲ ਨੂੰ ਫਾਲੋ ਕਰਨ ਵਾਲਿਆਂ ਦੀ ਗਿਣਤੀ 48 ਹਜ਼ਾਰ ਤੋਂ ਜ਼ਿਆਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ