Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਅੰਤਰਰਾਸ਼ਟਰੀ

ਅਮਰੀਕਾ ਵਿੱਚ 4 ਭਾਰਤੀ ਪ੍ਰਵਾਸੀਆਂ ਦਾ ਗੋਲੀਆਂ ਮਾਰ ਕੇ ਕਤਲ

June 18, 2019 09:08 AM

ਵਾਸ਼ਿੰਗਟਨ, 17 ਜੂਨ (ਪੋਸਟ ਬਿਊਰੋ)- ਅਮਰੀਕਾ ਦੇ ਲੋਵਾ ਸ਼ਹਿਰ ਵਿਚ ਕੁਝ ਅਣਪਛਾਤੇ ਲੋਕਾਂ ਨੇ ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾ ਲੋਵਾ ਦੇ ਪੱਛਮੀ ਡੇਸ ਮੋਇਨੇਸ ਵਿਚ ਸ਼ਨੀਵਾਰ ਸਵੇਰੇ ਉਨ੍ਹਾਂ ਦੇ ਘਰ ਵਾਪਰੀ। ਮ੍ਰਿਤਕਾਂ ਦੀ ਪਛਾਣ ਚੰਦਰਸ਼ੇਖਰ ਸੁੰਕਾਰਾ (44), ਲਾਵਨਯਾ ਸੁੰਕਾਰਾ (41) ਤੇ ਉਨ੍ਹਾਂ ਦੇ ਦੋ ਬੇਟਿਆਂ ਵਜੋਂ ਹੋਈ ਹੈ। ਬੱਚਿਆਂ ਵਿਚੋਂ ਇਕ ਦੀ ਉਮਰ 15 ਅਤੇ ਦੂਜੇ ਦੀ 10 ਸਾਲ ਦੱਸੀ ਗਈ ਹੈ।
ਪੁਲਿਸ ਨੂੰ ਇਕੋ ਪਰਿਵਾਰ ਦੇ ਇਨ੍ਹਾਂ ਮੈਂਬਰਾਂ ਦੀਆਂ ਲਾਸ਼ਾਂ ਤੋਂ ਗੋਲੀਆਂ ਦੇ ਕਈ ਨਿਸ਼ਾਨ ਮਿਲੇ ਹਨ। ਘਟਨਾ ਓਦੋਂ ਪਤਾ ਲੱਗੀ, ਜਦੋਂ ਇਸ ਪਰਿਵਾਰ ਕੋਲ ਠਹਿਰੇ ਰਿਸ਼ਤੇਦਾਰਾਂ ਨੇ ਉਨ੍ਹਾਂ ਦੀਆਂ ਲਾਸ਼ਾਂ ਦੇਖੀਆਂ ਤੇ ਸਥਾਨਕ ਅਧਿਕਾਰੀਆਂ ਨੂੰ ਘਟਨਾ ਦੀ ਸੂਚਨਾ ਦਿੱਤੀ। ਮੌਕੇ ਤੋਂ ਕਈ ਰਾਊਂਡ ਫਾਇਰਿੰਗ ਦੇ ਸਬੂਤ ਮਿਲੇ ਹਨ। ਪੁਲਿਸ ਦਾ ਕਹਿਣਾ ਹੈ ਕਿ ਕੇਸ ਦੀ ਜਾਂਚ ਚੱਲ ਰਹੀ ਹੈ ਤੇ ਜਦੋਂ ਤੱਕ ਸਾਰੇ ਸਵਾਲਾਂ ਦੇ ਜਵਾਬ ਨਹੀਂ ਮਿਲ ਜਾਂਦੇ, ਉਦੋਂ ਤੱਕ ਜਾਂਚ ਜਾਰੀ ਰੱਖੀ ਜਾਵੇਗੀ। ਮੌਤ ਦੇ ਪਿੱਛੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ ਅਤੇ ਨਾ ਕਿਸੇ ਸ਼ੱਕੀ ਦੀ ਪਛਾਣ ਹੀ ਹੋਈ ਹੈ। ਸਥਾਨਕ ਪੁਲਿਸ ਮੁਤਾਬਕ ਚੰਦਰਸ਼ੇਖਰ ਬੀਤੇ 11 ਸਾਲ ਤੋਂ ਇਨਫੋਰਮੇਸ਼ਨ ਤਕਨਾਲੋਜੀ ਡਿਪਾਰਟਮੈਂਟ ਵਿਚ ਕੰਮ ਕਰਦੇ ਸਨ। ਰਿਕਾਰਡ ਤੋਂ ਪਤਾ ਲੱਗਾ ਹੈ ਕਿ ਇਹ ਪਰਿਵਾਰ ਇੱਥੇ ਮਾਰਚ ਤੋਂ ਰਹਿ ਰਿਹਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ