Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਫੌਜ ਨੂੰ ਪਤਾ ਤੱਕ ਨਹੀਂ ਸੀ ਦਰਬਾਰ ਸਾਹਿਬ ਵਿੱਚ ਲਾਇਬਰੇਰੀ ਦੇ ਹੋਣ ਦਾ

June 18, 2019 12:16 PM

* ਅਕਾਲੀ ਆਗੂ ਮਨਜੀਤ ਸਿੰਘ ਤਰਨ ਤਾਰਨੀ ਵੱਲੋਂ ਕਈ ਖੁਲਾਸੇ
* ਲਾਇਬਰੇਰੀ ਤੋਂ ਆਈ ਗੋਲੀ ਨੇ ਫੌਜ ਨੂੰ ਲਾਇਬਰੇਰੀ ਵੱਲ ਮੋੜਿਆ

ਅੰਮ੍ਰਿਤਸਰ, 17 ਜੂਨ (ਪੋਸਟ ਬਿਊਰੋ)- ਸ੍ਰੀ ਹਰਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਜੂਨ 1984 ਵਿੱਚ ਹੋਏ ਅਪਰੇਸ਼ਨ ਬਲਿਊ ਸਟਾਰ ਦੇ ਇੱਕ ਅੱਖੀਂ ਵੇਖਣ ਵਾਲੇ ਗਵਾਹ ਅਤੇ ਬਜ਼ੁਰਗ ਅਕਾਲੀ ਆਗੂ ਮਨਜੀਤ ਸਿੰਘ ਤਰਨ ਤਾਰਨੀ ਨੇ ਭੇਦ ਖੋਲ੍ਹਿਆ ਹੈ ਕਿ ਫੌਜ ਨੂੰ ਪਤਾ ਹੀ ਨਹੀਂ ਸੀ ਕਿ ਦਰਬਾਰ ਸਾਹਿਬ ਕੰਪਲੈਕਸ ਵਿੱਚ ਕੋਈ ਲਾਇਬਰੇਰੀ ਹੈ, ਇਸ ਦਾ ਓਦੋਂ ਪਤਾ ਲੱਗਾ ਜਦ ਸਤਿੰਦਰ ਸਿੰਘ ਪੀ ਟੀ ਨਾਂਅ ਦੇ ਖਾੜਕੂ ਨੇ ਲਾਇਬਰੇਰੀ ਤੋਂ ਗੋਲੀ ਚਲਾਈ ਅਤੇ ਫੌਜੀ ਮਾਰੇ ਗਏ ਤਾਂ ਉਸ ਨੂੰ ਲੱਭਦੇ ਫੌਜੀ ਲਾਇਬਰੇਰੀ ਵੱਲ ਆਏ ਤੇ ਕਿਤਾਬਾਂ ਉੱਤੇ ਕਬਜ਼ਾ ਕਰ ਲਿਆ ਸੀ।
ਜਥੇਦਾਰ ਮਨਜੀਤ ਸਿੰਘ ਤਰਨ ਤਾਰਨੀ ਦਾ ਕਹਿਣਾ ਹੈ ਕਿ ਸਤਿੰਦਰ ਸਿੰਘ ਪੀ ਟੀ ਨਾਂਅ ਦਾ ਇਹ ਬੰਦਾਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਜਥੇ ਦੇ ਨਾਲ ਸੀ, ਪਰ ਬਹੁਤੀ ਵਾਰ ਗੈਰ ਜ਼ਿੰਮੇਵਾਰੀ ਕਾਰਵਾਈਆਂ ਹੀ ਕਰਦਾ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਲਾਇਬਰੇਰੀ ਵਾਲੇ ਹਿੱਸੇ ਉੱਤੇ ਸਤਿੰਦਰ ਸਿੰਘ ਪੀ ਟੀ ਦਾ ਕਬਜ਼ਾ ਸੀ। ਤਰਨ ਤਾਰਨੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਚਚਰਨ ਸਿੰਘ ਟੌਹੜਾ, ਅਕਾਲੀ ਦਲ ਦੇ ਪ੍ਰਧਾਨ ਸੰਤ ਹਰਚੰਦ ਸਿੰਘ ਲੌਂਗੋਵਾਲ, ਅਕਾਲੀ ਆਗੂ ਬਲਵੰਤ ਸਿੰਘ ਰਾਮੂਵਾਲੀਆ, ਸ਼੍ਰੋਮਣੀ ਕਮੇਟੀ ਦੇ ਸਕੱਤਰ ਭਾਨ ਸਿੰਘ ਅਤੇ ਜਥੇਦਾਰ ਟੌਹੜਾ ਦੇ ਨਿੱਜੀ ਸਹਾਇਕ ਅਬਿਨਾਸ਼ੀ ਸਿੰਘ ਦੇ ਨਾਲ ਫੌਜ ਵਾਲੇ ਬੀਬੀ ਅਮਰਜੀਤ ਕੌਰ ਅਤੇ ਖੁਦ ਮਨਜੀਤ ਸਿੰਘ ਨੂੰ ਵੀ ਗ੍ਰਿਫਤਾਰ ਕਰ ਕੇ ਲੈ ਗਏ। ਕਰੀਬ ਨੌਂ ਜੂਨ ਨੂੰ ਕਰਨਲ ਉਂਕਾਰ ਸਿੰਘ ਗੁਰਾਇਆ ਅਤੇ ਇੱਕ ਕਰਨਲ ਸ਼ਰਮਾ ਦੀ ਅਗਵਾਈ ਵਿੱਚ ਆਈ ਫੌਜੀ ਟੁਕੜੀ ਭਾਨ ਸਿੰਘ ਤੇ ਅਬਿਨਾਸ਼ੀ ਸਿੰਘ ਨੂੰ ਲੈ ਕੇ ਗਈ, ਜੋ ਦੇਰ ਸ਼ਾਮ ਨੂੰ ਮੁੜੇ। ਉਨ੍ਹਾਂ ਨੇ ਜਥੇਦਾਰ ਟੌਹੜਾ ਨੂੰ ਦੱਸਿਆ ਕਿ ਫੌਜ ਨੇ ਲਾਇਬਰੇਰੀ ਨੂੰ ਅੱਗ ਲਾ ਛੱਡੀ ਹੈ। ਅਗਲੀ ਸਵੇਰ ਜਦ ਦੋਵਾਂ ਨੂੰ ਫੌਜ ਫਿਰ ਲੈ ਗਈ ਤਾਂ ਸ਼ਾਮ ਨੂੰ ਆ ਕੇ ਉਨ੍ਹਾਂ ਦੱਸਿਆ ਕਿ ਲਾਇਬਰੇਰੀ ਦਾ ਸਾਮਾਨ ਬਚ ਗਿਆ ਹੈ, ਜਿਸ ਸੁਣ ਕੇ ਟੌਹੜਾ ਸਮੇਤ ਸਾਰਿਆਂ ਦਾ ਸਾਹ ਸੌਖਾ ਹੋਇਆ। ਉਨ੍ਹਾਂ ਦੱਸਿਆ ਕਿ ਇੱਕ ਵਿਅਕਤੀ ਦੀ ਗਲਤੀ ਕਾਰਨ ਇਹ ਘਟਨਾ ਵਾਪਰੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ