Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਬਹਿਬਲ ਕਲਾਂ ਗੋਲੀ ਕਾਂਡ: ਬਾਦਲ ਪਿਤਾ-ਪੁੱਤਰ ਦੇ ਦਬਾਅ ਹੇਠ ਦਿੱਤੀ ਸੀ ਸਿਰਸਾ ਡੇਰੇ ਦੇ ਮੁਖੀ ਨੂੰ ਅਕਾਲ ਤਖਤ ਤੋਂ ਮੁਆਫੀ

June 18, 2019 12:18 PM

* ਸਾਬਕਾ ਜਥੇਦਾਰ ਦਾ ਪੱਤਰ ਚਾਰਜਸ਼ੀਟ ਵਿੱਚ ਸ਼ਾਮਲ

ਫਰੀਦਕੋਟ, 17 ਜੂਨ (ਪੋਸਟ ਬਿਊਰੋ)- ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਾਂਗ ਕਰਨ ਦੇ ਦੋਸ਼ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੁਆਫੀ ਉਸ ਵਕਤ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਸ ਦੇ ਪੁੱਤਰ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਦਬਾਅ ਹੇਠ ਦਿੱਤੀ ਗਈ ਸੀ। ਇਹ ਦਾਅਵਾ ਸਾਲ 2015 ਦੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਦੀ ਚਾਰਜਸ਼ੀਟ ਵਿੱਚ ਸ਼ਾਮਲ ਸ੍ਰੀ ਪਟਨਾ ਸਾਹਿਬ ਦੇ ਉਸ ਵਕਤ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਪੱਤਰ ਵਿੱਚ ਕੀਤਾ ਗਿਆ ਹੈ। ਬਹਿਬਲ ਕਲਾਂ ਗੋਲੀਕਾਂਡ ਦੀਆਂ ਘਟਨਾਵਾਂ ਨੂੰ ਐੱਸ ਆਈ ਟੀ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਿਲੀ ਮੁਆਫੀ ਦੇ ਨਾਲ ਜੋੜ ਕੇ ਵੇਖ ਰਹੀ ਅਤੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਇਸ ਸੰਬੰਧ ਵਿੱਚ ਐੱਸ ਆਈ ਟੀ ਨੇ ਫਰੀਦਕੋਟ ਦੀ ਅਦਾਲਤ ਨੂੰ ਜਿਹੜੀ ਚਾਰਜਸ਼ੀਟ ਪੇਸ਼ ਕੀਤੀ ਹੈ, ਉਸ ਵਿੱਚ ਗਿਆਨੀ ਇਕਬਾਲ ਸਿੰਘ ਦਾ ਇੱਕ ਪੱਤਰ ਸ਼ਾਮਲ ਕੀਤਾ ਹੈ, ਜਿਹੜਾ ਗਿਆਨੀ ਇਕਬਾਲ ਸਿੰਘ ਨੇ ਐੱਸ ਆਈ ਟੀ ਦੇ ਮੈਂਬਰ ਅਤੇ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਲਿਖਿਆ ਸੀ। ਇਸ ਵਿੱਚ ਉਨ੍ਹਾਂ ਨੇ 24 ਸਤੰਬਰ 2015 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਡੇਰਾ ਮੁਖੀ ਨੂੰ ਮੁਆਫੀ ਦੇਣ ਦੇ ਪੂਰੇ ਕੇਸ ਦਾ ਜਿ਼ਕਰ ਕੀਤਾ ਹੈ। ਚਾਰਜਸ਼ੀਟ ਦੇ ਨਾਲ ਲਾਏ ਗਏ ਇਸ ਸੱਤ ਸਫਿਆਂ ਦੇ ਪੱਤਰ ਵਿੱਚ ਗਿਆਨੀ ਇਕਬਾਲ ਸਿੰਘ ਨੇ ਇਹ ਲਿਖਿਆ ਹੈ ਕਿ 23 ਸਤੰਬਰ 2015 ਨੂੰ ਉਹ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਸੱਦਣ ਉੱਤੇ ਬੈਠਕ ਲਈ ਅੰਮ੍ਰਿਤਸਰ ਗਏ ਤਾਂ ਉਨ੍ਹਾਂ ਨੂੰ ਬੈਠਕ ਦੇ ਵਿਸ਼ੇ ਦਾ ਪਤਾ ਨਹੀਂ ਸੀ। ਅਗਲੇ ਦਿਨ 24 ਸਤੰਬਰ ਨੂੰ ਉਹ ਤੈਅ ਸਮੇਂ ਅਕਾਲ ਤਖਤ ਸਾਹਿਬ ਪਹੁੰਚੇ ਤੇ ਅਕਾਲ ਤਖਤ ਦੇ ਓਦੋਂ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲੇ ਤਾਂ ਉਥੇ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ, ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮਲ ਸਿੰਘ ਅਤੇ ਤਖਤ ਹਜੂਰ ਸਾਹਿਬ ਦੇ ਜਥੇਦਾਰ ਗਿਆਨੀ ਰਾਮ ਸਿੰਘ ਵੀ ਸਨ। ਇਸ ਪੱਤਰ ਅਨੁਸਾਰ ਗਿਆਨੀ ਇਕਬਾਲ ਸਿੰਘ ਨੂੰ ਜਦ ਬੈਠਕ ਦਾ ਏਜੰਡਾ ਪਤਾ ਲੱਗਾ ਤਾਂ ਉਨ੍ਹਾਂ ਨੇ ਡੇਰਾ ਮੁਖੀ ਨੂੰ ਮੁਆਫੀ ਦੇਣ ਦਾ ਵਿਰੋਧ ਕੀਤਾ। ਉਨ੍ਹਾਂ ਦੇ ਵਾਰ ਵਾਰ ਵਿਰੋਧ ਕਰਨ ਉੱਤੇ ਗਿਆਨੀ ਗੁਰਬਚਨ ਸਿੰਘ ਨੇ ਉਨ੍ਹਾਂ ਨੂੰ ਕਿਹਾ ਕਿ ਡੇਰਾ ਮੁਖੀ ਨੂੰ ਮੁਆਫੀ ਦੇਣੀ ਪੈਣੀ ਹੈ, ਕਿਉਂਕਿ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਇਹੋ ਇੱਛਾ ਜਤਾਈ ਹੈ।
ਹੈਰਾਨੀ ਦੀ ਗੱਲ ਹੈ ਕਿ ਇਸ ਪੱਤਰ ਵਿੱਚ ਗਿਆਨੀ ਇਕਬਾਲ ਸਿੰਘ ਨੇ ਦਾਅਵਾ ਕੀਤਾ ਕਿ ਮੁਆਫੀਨਾਮੇ ਲਈ ਵਿਖਾਈ ਗਈ ਡੇਰਾ ਮੁਖੀ ਦੀ ਚਿੱਠੀ ਵਿੱਚ ਮੁਆਫੀ ਦੀ ਗੱਲ ਹੀ ਨਹੀਂ ਸੀ ਤੇ ਗਿਆਨੀ ਇਕਬਾਲ ਸਿੰਘ ਦੇ ਵਿਰੋਧ ਦੇ ਬਾਅਦ ਚਿੱਠੀ ਵਿੱਚ ਖੁਦ ਹੀ ਖਿਮਾ ਯਾਚਨਾ ਸ਼ਬਦ ਜੋੜਿਆ ਗਿਆ ਤੇ ਉਨ੍ਹਾਂ ਨੂੰ ਧਮਕੀਆਂ ਦੇ ਕੇ ਦਸਖਤ ਕਰਵਾਏ ਗਏ ਸਨ। ਇਸ ਪੱਤਰ ਵਿੱਚ ਇਹ ਵੀ ਲਿਖਿਆ ਹੈ ਕਿ ਮੁਆਫੀਨਾਮੇ ਬਾਰੇ ਬੈਠਕ ਵਿੱਚ ਗਿਆਨੀ ਗੁਰਬਚਨ ਸਿੰਘ ਤੇ ਗਿਆਨੀ ਗੁਰਮੁਖ ਸਿੰਘ ਦੇ ਕੋਲ ਵਾਰ-ਵਾਰ ਸੁਖਬੀਰ ਸਿੰਘ ਬਾਦਲ ਦਾ ਫੋਨ ਆ ਰਿਹਾ ਸੀ। ਸੁਖਬੀਰ ਦੇ ਧਾਰਮਿਕ ਮਾਮਲਿਆਂ ਦੇ ਪੀ ਏ ਅਵਤਾਰ ਸਿੰਘ ਵੀ ਬੈਠਕ ਵਿੱਚ ਸਨ। ਫਿਰ 16 ਅਕਤੂਬਰ 2015 ਨੂੰ ਡੇਰਾ ਸਿਰਸਾ ਦੇ ਮੁਖੀ ਨੂੰ ਦਿਤਾ ਮੁਆਫੀਨਾਮਾ ਵਾਪਸ ਲਿਆ ਤਾਂ ਇਸ ਵੇਲੇ ਦੀ ਬੈਠਕ ਵਿੱਚ ਤਖਤ ਹਜੂਰ ਸਾਹਿਬ ਤੋਂ ਕੋਈ ਸਿੰਘ ਸਾਹਿਬ ਨਹੀਂ ਪਹੁੰਚੇ ਅਤੇ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਘੁਬੀਰ ਸਿੰਘ ਨੂੰ ਸੱਦ ਕੇ ਕੋਰਮ ਪੂਰਾ ਕੀਤਾ ਗਿਆ ਅਤੇ ਫਿਰ ਮੁਆਫੀਨਾਮਾ ਰੱਦ ਕੀਤਾ ਗਿਆ ਸੀ। ਗਿਆਨੀ ਇਕਬਾਲ ਸਿੰਘ ਦਾ ਦੋਸ਼ ਹੈ ਕਿ ਡੇਰਾ ਮੁਖੀ ਨੂੰ ਮੁਆਫੀ ਦੇਣ ਦੇ ਫੈਸਲੇ ਵਿੱਚ ਅਕਾਲੀ ਦਲ ਦੇ ਜਨਰਲ ਸੈਕਟਰੀ ਦਲਜੀਤ ਸਿੰਘ ਚੀਮਾ ਦੀ ਖਾਸ ਭੂਮਿਕਾ ਸੀ। ਉਨ੍ਹਾਂ ਨੂੰ ਪਤਾ ਲੱਗਾ ਕਿ ਮੁਆਫੀ ਦਿੱਤੇ ਜਾਣ ਤੋਂ ਪਹਿਲਾਂ ਗਿਆਨੀ ਗੁਰਬਚਨ ਸਿੰਘ, ਗਿਆਨੀ ਗੁਰਮੁਖ ਸਿੰਘ ਅਤੇ ਗਿਆਨੀ ਮਲ ਸਿੰਘ ਨੂੰ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰੀ ਕੋਠੀ ਸੱਦਿਆ ਗਿਆ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ