Welcome to Canadian Punjabi Post
Follow us on

06

June 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ-ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਗ੍ਰਿਫ਼ਤਾਰ

June 03, 2025 09:28 AM

* ਗ੍ਰਿਫ਼ਤਾਰ ਦੋਸ਼ੀ ਗਗਨਦੀਪ ਪਾਕਿਸਤਾਨ-ਅਧਾਰਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਦੇ ਸੰਪਰਕ ਵਿੱਚ ਸੀ
* ਦੋਸ਼ੀ ਨੂੰ ਪਾਕਿਸਤਾਨੀ ਸੰਚਾਲਕਾਂ ਤੋਂ ਮਿਲਦੇ ਸਨ ਪੈਸੇ; ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ: ਐਸਐਸਪੀ ਤਰਨ ਤਾਰਨ ਅਭਿਮਨਿਊ ਰਾਣਾ
ਚੰਡੀਗੜ੍ਹ/ਤਰਨਤਾਰਨ, 3 ਜੂਨ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਸੂਸੀ ਵਿਰੋਧੀ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਦੀ ਆਈਐਸਆਈ ਨਾਲ ਸਬੰਧਤ ਵਿਅਕਤੀ ਜੋ ਆਪ੍ਰੇਸ਼ਨ ਸਿੰਦੂਰ ਦੌਰਾਨ ਫੌਜ ਦੀਆਂ ਗਤੀਵਿਧੀਆਂ ਸਬੰਧੀ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਉਰਫ਼ ਗਗਨ ਵਾਸੀ ਮੁਹੱਲਾ ਰੋਡੂਪੁਰ, ਤਰਨਤਾਰਨ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਗਗਨਦੀਪ ਸਿੰਘ ਪਿਛਲੇ ਪੰਜ ਸਾਲਾਂ ਤੋਂ ਪਾਕਿਸਤਾਨ ਅਧਾਰਿਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਜਿਸ ਨੇ ਉਸ ਨੂੰ ਪਾਕਿਸਤਾਨੀ ਇੰਟੈਲੀਜੈਂਸ ਆਪਰੇਟਿਵਜ਼ (ਪੀਆਈਓਜ਼) ਨਾਲ ਮਿਲਾਇਆ ਸੀ, ਦੇ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ 'ਆਪ੍ਰੇਸ਼ਨ ਸਿੰਦੂਰ' ਦੌਰਾਨ ਫੌਜ ਦੀ ਤਾਇਨਾਤੀ, ਰਣਨੀਤਕ ਸਥਾਨਾਂ ਅਤੇ ਫੌਜ ਦੀਆਂ ਗਤੀਵਿਧੀਆਂ ਸਮੇਤ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ, ਜੋ ਰਾਸ਼ਟਰੀ ਸੁਰੱਖਿਆ ਲਈ ਗੰਭੀਰ ਖ਼ਤਰਾ ਬਣ ਸਕਦਾ ਸੀ।
ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਗਗਨਦੀਪ ਦੇ ਕਬਜ਼ੇ ਵਿੱਚੋਂ ਦੋ ਮੋਬਾਈਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਸੰਵੇਦਨਸ਼ੀਲ ਖੁਫੀਆ ਜਾਣਕਾਰੀ ਪਾਈ ਗਈ ਹੈ ਜੋ ਉਸ ਨੇ ਪੀਆਈਓਜ਼ ਨਾਲ ਸਾਂਝੀ ਕੀਤੀ ਸੀ। ਇਸ ਦੇ ਨਾਲ ਹੀ 20 ਤੋਂ ਵੱਧ ਆਈਐਸਆਈ ਸੰਪਰਕਾਂ ਦੇ ਵੇਰਵੇ ਵੀ ਮਿਲੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਾਰਤੀ ਚੈਨਲਾਂ ਰਾਹੀਂ ਪੀਆਈਓਜ਼ ਤੋਂ ਭੁਗਤਾਨ ਵੀ ਪ੍ਰਾਪਤ ਹੋਏ ਹਨ।
ਡੀਜੀਪੀ ਨੇ ਕਿਹਾ ਕਿ ਹੋਰ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਜਾਸੂਸੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਵਿੱਤੀ ਅਤੇ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ।
ਇਸ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਸੀਆਈ ਪੰਜਾਬ ਤੋਂ ਮਿਲੀ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਐਸਪੀ ਸਿਟੀ ਡਾ. ਰਿਪੁਤਪਨ ਸਿੰਘ ਸੰਧੂ ਅਤੇ ਡੀਐਸਪੀ (ਡੀ) ਗੁਰਿੰਦਰਪਾਲ ਸਿੰਘ ਨਾਗਰਾ ਦੀ ਅਗਵਾਈ ਵਾਲੀ ਟੀਮ ਨੇ ਤਰਨ ਤਾਰਨ ਦੇ ਮੁਰਾਦਪੁਰਾ ਨੇੜਿਓਂ ਦੋਸ਼ੀ ਗਗਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਮੋਬਾਈਲ ਡਿਵਾਈਸ ਜ਼ਬਤ ਕਰ ਲਏ।
ਐਸਐਸਪੀ ਨੇ ਕਿਹਾ, "ਪੁੱਛਗਿੱਛ ਦੌਰਾਨ, ਦੋਸ਼ੀ ਨੇ ਦੱਸਿਆ ਕਿ ਉਸ ਨੂੰ ਆਈਐਸਆਈ ਸੰਚਾਲਕਾਂ ਨੇ ਰੇਲਵੇ ਸਟੇਸ਼ਨਾਂ ਅਤੇ ਅੰਮ੍ਰਿਤਸਰ ਸ਼ਹਿਰ ਸਮੇਤ ਸਰਹੱਦੀ ਖੇਤਰ ਵਿੱਚ ਫੌਜ ਦੀ ਤਾਇਨਾਤੀ ਬਾਰੇ ਸੰਵੇਦਨਸ਼ੀਲ ਜਾਣਕਾਰੀ ਇਕੱਠੀ ਕਰਨ ਦਾ ਕੰਮ ਸੌਂਪਿਆ ਸੀ। ਉਸ ਨੂੰ ਜਾਸੂਸੀ ਗਤੀਵਿਧੀਆਂ ਲਈ ਵਿੱਤੀ ਲਾਭ ਵੀ ਮਿਲ ਰਿਹਾ ਸੀ।" ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ ਐਫਆਈਆਰ ਨੰਬਰ 137, ਮਿਤੀ 3 ਜੂਨ, 2025 ਨੂੰ ਥਾਣਾ ਸਿਟੀ ਤਰਨਤਾਰਨ ਵਿਖੇ ਆਫਿਸ਼ੀਅਲ ਸੀਕਰੇਟਸ ਐਕਟ ਦੀ ਧਾਰਾ 3, 4, 5 ਅਤੇ 21 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 152 ਤਹਿਤ ਦਰਜ ਕੀਤੀ ਗਈ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਤੇ ਲਗਾਏ ਪੌਦੇ ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ ਯੁੱਧ ਨਸ਼ਿਆਂ ਵਿਰੁੱਧ: ਅਤਿ- ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫਤਰ ਦਾ ਪਟਿਆਲਾ ਵਿੱਚ ਉਦਘਾਟਨ ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ : ਹਰਪਾਲ ਸਿੰਘ ਚੀਮਾ ਹਰਚੰਦ ਸਿੰਘ ਬਰਸਟ ਨੇ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਖਿਡਾਰੀਆਂ ਦਾ ਵਧਾਇਆ ਹੌਂਸਲਾ ਇਕ ਦਿਨ ਡੀ.ਸੀ., ਐੱਸ.ਐੱਸ.ਪੀ. ਦੇ ਸੰਗ: ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਹੋਣਹਾਰ ਵਿਦਿਆਰਥੀਆਂ ਨਾਲ ਬਿਤਾਇਆ ਦਿਨ, ਪ੍ਰਸ਼ਾਸਕੀ ਕੰਮਕਾਜ ਤੋਂ ਕਰਵਾਇਆ ਜਾਣੂ ਆਪ ਸਰਕਾਰ ਵੱਲੋਂ ਇਤਿਹਾਸਕ ਫੈਸਲਾ, ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ : ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਸਹਿਮਤੀ ਪੀਆਰਟੀਸੀ ਬੱਸ ਨਾਲ ਮੋਟਰਸਾਈਕਲ ਦੀ ਟੱਕਰ, ਤਿੰਨ ਦੋਸਤਾਂ ਦੀ ਹੋਈ ਮੌਤ