Welcome to Canadian Punjabi Post
Follow us on

06

June 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ : ਹਰਪਾਲ ਸਿੰਘ ਚੀਮਾ

June 03, 2025 09:31 AM

* ਕਿਹਾ, ਪੰਜਾਬ ਕੈਬਨਿਟ ਦਾ ਫੈਸਲਾ ਸਮਾਜਿਕ ਨਿਆਂ ਪ੍ਰਤੀ 'ਆਪ' ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ
ਚੰਡੀਗੜ੍ਹ, 3 ਜੂਨ (ਪੋਸਟ ਬਿਊਰੋ): ਪੰਜਾਬ ਕੈਬਨਿਟ ਵੱਲੋਂ 4,727 ਗਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲ ਬਕਾਇਆ 68 ਕਰੋੜ ਰੁਪਏ ਦੇ ਕਰਜ਼ੇ ਨੂੰ ਮੁਆਫ ਕਰਨ ਦੇ ਇਤਿਹਾਸਕ ਫੈਸਲੇ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾਕੁੰਨ ਕਾਰਵਾਈ ਨਾਲ ਉਨ੍ਹਾਂ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲੇਗੀ ਜੋ 2 ਦਹਾਕਿਆਂ ਤੋਂ ਇਸ ਵਿੱਤੀ ਬੋਝ ਨਾਲ ਜੂਝ ਰਹੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਰਜ਼ਾ ਮੁਆਫ਼ੀ ਦੇ ਫੈਸਲੇ ਦਾ ਐਲਾਨ ਕਰਨ ਲਈ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਆਫ਼ੀ ਰਾਸ਼ੀ ਦਾ ਵਿਸਥਾਰਪੂਰਵਕ ਵੇਰਵਾ ਦਿੰਦਿਆਂ ਦੱਸਿਆ ਕਿ ਮੁਆਫ਼ ਕੀਤੀ ਗਈ ਕੁੱਲ 68 ਕਰੋੜ ਰੁਪਏ ਦੀ ਰਕਮ ਵਿੱਚ ਲਗਭਗ 30 ਕਰੋੜ ਰੁਪਏ ਮੂਲ, 22 ਕਰੋੜ ਰੁਪਏ ਵਿਆਜ ਅਤੇ 15 ਕਰੋੜ ਰੁਪਏ ਜੁਰਮਾਨਾ ਵਿਆਜ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਕਰਜ਼ੇ ਪਿਛਲੇ ਦੋ ਦਹਾਕਿਆਂ ਤੋਂ ਬਕਾਇਆ ਹਨ, ਜਿਸ ਦੌਰਾਨ ਪ੍ਰਭਾਵਿਤ ਵਿਅਕਤੀਆਂ ਨੇ ਵਾਰ-ਵਾਰ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਤੱਕ ਪਹੁੰਚ ਕੀਤੀ, ਪਰ ਉਨ੍ਹਾਂ ਦੇ ਕੰਨੀ ਜੂੰ ਤੱਕ ਨਹੀਂ ਸਰਕੀ।
ਇਸ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲੋਂ ਜਾਰੀ ਕੀਤੇ ਗਏ ਕਰਜ਼ਿਆਂ ਦੀ 84 ਫੀਸਦੀ ਉਚੇਰੀ ਮੁੜ ਅਦਾਇਗੀ ਸਫਲਤਾ ਦਰ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਉਚੇਰੀ ਮੁੜ ਅਦਾਇਗੀ ਦਰ ਇਨ੍ਹਾਂ ਵਿਅਕਤੀਆਂ ਵੱਲੋਂ ਕਰਜੇ ਦੀ ਵਰਤੋਂ ਉਪਲਬਧ ਸਰੋਤਾਂ ਨੂੰ ਜੁਟਾ ਕੇ ਰੋਜੀ-ਰੋਟੀ ਕਮਾਉਣ ਅਤੇ ਪ੍ਰਾਪਤ ਕੀਤੇ ਗਏ ਕਰਜ਼ਿਆਂ ਦੀ ਅਦਾਇਗੀ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸ਼ਾਉਂਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਕੁਝ ਕਰਜ਼ੇ ਮੂਲ ਕਰਜ਼ਦਾਰਾਂ ਦੇ ਦੇਹਾਂਤ ਜਾਂ ਨਾ ਟਾਲਣਯੋਗ ਹਾਲਾਤਾਂ ਕਾਰਨ ਅਦਾਇਗੀ ਨਾ ਕੀਤੇ ਜਾ ਸਕਣ ਕਾਰਨ ਬਕਾਇਆ ਸਨ, ਇਸ ਲਈ ਪੰਜਾਬ ਸਰਕਾਰ ਨੇ ਇਨ੍ਹਾਂ ਕਰਜਿ਼ਆਂ ਨੂੰ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ।
ਵਿੱਤ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਰਗਰਮ ਪਹੁੰਚ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੁਆਰਾ ਬੇਨਤੀ ਕੀਤੇ ਜਾਣ ‘ਤੇ ਮੁੱਖ ਮੰਤਰੀ ਨੇ ਨਿੱਜੀ ਤੌਰ 'ਤੇ ਉਨ੍ਹਾਂ ਨੂੰ ਵਿੱਤੀ ਸਾਲ 2025-26 ਲਈ ਰਾਜ ਬਜਟ ਤਿਆਰ ਕਰਦੇ ਸਮੇਂ ਕਰਜ਼ਾ ਮੁਆਫੀ ਲਈ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਸਨ। ਵਿੱਤ ਮੰਤਰੀ ਨੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਪ੍ਰਾਪਤ ਮਾਰਗਦਰਸ਼ਨ ਅਤੇ ਸਮਰਥਨ ਬਾਰੇ ਜਿਕਰ ਕਰਦਿਆਂ ਕਿਹਾ, "ਅਰਵਿੰਦ ਕੇਜਰੀਵਾਲ ਜੀ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ 'ਤੇ ਨੇੜਿਓਂ ਨਜ਼ਰ ਰੱਖਦੇ ਹਨ ਅਤੇ ਪ੍ਰਭਾਵਸ਼ਾਲੀ ਹੱਲ ਲੱਭਣ ਲਈ ਨਿਰੰਤਰ ਦਿਸ਼ਾ-ਨਿਰਦੇਸ਼ ਪ੍ਰਦਾਨ ਕਰਦੇ ਹਨ।"
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਰਜ਼ਾ ਮੁਆਫੀ ਹਜ਼ਾਰਾਂ ਪਰਿਵਾਰਾਂ ਨੂੰ ਮਹੱਤਵਪੂਰਨ ਰਾਹਤ ਪ੍ਰਦਾਨ ਕਰੇਗੀ, ਜਿਸ ਨਾਲ ਉਨ੍ਹਾਂ ਨੂੰ ਕਾਰਪੋਰੇਸ਼ਨ ਤੋਂ ਹੋ ਰਹੀ ਪਰੇਸ਼ਾਨੀ ਤੋਂ ਵੀ ਮੁਕਤੀ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਫੈਸਲਾ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਜਿਕ ਨਿਆਂ ਅਤੇ ਸਮਾਜ ਦੇ ਸਭ ਤੋਂ ਕਮਜ਼ੋਰ ਵਰਗਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਤੇ ਲਗਾਏ ਪੌਦੇ ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ ਯੁੱਧ ਨਸ਼ਿਆਂ ਵਿਰੁੱਧ: ਅਤਿ- ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫਤਰ ਦਾ ਪਟਿਆਲਾ ਵਿੱਚ ਉਦਘਾਟਨ ਹਰਚੰਦ ਸਿੰਘ ਬਰਸਟ ਨੇ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਖਿਡਾਰੀਆਂ ਦਾ ਵਧਾਇਆ ਹੌਂਸਲਾ ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ-ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਗ੍ਰਿਫ਼ਤਾਰ ਇਕ ਦਿਨ ਡੀ.ਸੀ., ਐੱਸ.ਐੱਸ.ਪੀ. ਦੇ ਸੰਗ: ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਹੋਣਹਾਰ ਵਿਦਿਆਰਥੀਆਂ ਨਾਲ ਬਿਤਾਇਆ ਦਿਨ, ਪ੍ਰਸ਼ਾਸਕੀ ਕੰਮਕਾਜ ਤੋਂ ਕਰਵਾਇਆ ਜਾਣੂ ਆਪ ਸਰਕਾਰ ਵੱਲੋਂ ਇਤਿਹਾਸਕ ਫੈਸਲਾ, ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ : ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਸਹਿਮਤੀ ਪੀਆਰਟੀਸੀ ਬੱਸ ਨਾਲ ਮੋਟਰਸਾਈਕਲ ਦੀ ਟੱਕਰ, ਤਿੰਨ ਦੋਸਤਾਂ ਦੀ ਹੋਈ ਮੌਤ