Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਪੰਜਾਬ ਵਿੱਚ ਕਾਰ ਧੋਣ, ਪਾਣੀ ਛਿੜਕਣ, ਬਗੀਚੇ ਨੂੰ ਪਾਣੀ ਪਾਏ ਤੋਂ ਜੁਰਮਾਨਾ ਲੱਗੇਗਾ

June 18, 2019 12:20 PM

ਚੰਡੀਗੜ੍ਹ, 17 ਜੂਨ (ਪੋਸਟ ਬਿਊਰੋ)- ਲੋਕਲ ਬਾਡੀਜ਼ ਵਿਭਾਗ ਦੇ ਵਿਸ਼ੇਸ਼ ਸਕੱਤਰ ਨੇ ਸ਼ਹਿਰੀ ਖੇਤਰ ਵਿੱਚ ਪਾਣੀ ਦੀ ਨਾਜਾਇਜ਼ ਵਰਤੋਂ ਰੋਕਣ ਲਈ ਸਖਤ ਹੁਕਮ ਜਾਰੀ ਕੀਤੇ ਹਨ, ਜਿਨ੍ਹਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਜੁਰਮਾਨਾ ਲੱਗੇਗਾ। ਇਸ ਬਾਰੇ ਪੰਜਾਬ ਦੇ ਸਾਰੇ ਨਗਰ ਨਿਗਮਾਂ, ਨਗਰ ਕੌਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰਾਂ ਨੂੰ ਪੱਤਰ ਰਾਹੀਂ ਸੂਚਿਤ ਕੀਤਾ ਗਿਆ ਹੈ।
ਅਸਲ ਵਿੱਚ ਪੰਜਾਬ ਵਿੱਚ ਪਾਣੀ ਦੀ ਦੁਰਵਰਤੋਂ ਰੋਕਣ ਲਈ ਰਾਜ ਸਰਕਾਰ ਪੂਰੀ ਤਰ੍ਹਾਂ ਚਿੰਤਤ ਹੈ। ਭਾਰਤ ਦੇ ਕਈ ਰਾਜਾਂ ਵਿੱਚ ਸੋਕੇ ਵਰਗੇ ਹਾਲਾਤ ਹੋਣ ਕਾਰਨ ਪੀਣ ਵਾਲੇ ਪਾਣੀ ਦੀ ਘਾਟ ਨਾਲ ਹਾਹਾਕਾਰ ਮੱਚੀ ਪਈ ਹੈ। ਸੋਕੇ ਵਾਲੇ ਰਾਜਾਂ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਲਈ ਦੂਜੇ ਰਾਜਾਂ ਵੱਲ ਮੂੰਹ ਕਰਨਾ ਪੈ ਰਿਹਾ ਹੈ। ਪੰਜਾਬ ਦੇ ਸ਼ਹਿਰਾਂ ਅੰਦਰ ਕੁਝ ਲੋਕ ਆਪਣੀਆਂ ਗੱਡੀਆਂ ਧੋਣ, ਘਰਾਂ ਦੇ ਵਿਹੜੇ ਵਿੱਚ ਪਾਣੀ ਦਾ ਛਿੜਕਣ ਤੇ ਫੁਲ-ਬੂਟਿਆਂ ਲਈ ਪਾਣੀ ਛੱਡ ਕੇ ਇਸ ਦੀ ਦੁਰਵਰਤੋਂ ਕਰਦੇ ਹਨ। ਇਸ ਤਰ੍ਹਾਂ ਪਾਣੀ ਦੀ ਦੁਰਵਰਤੋਂ ਰੋਕਣ ਲਈ ਇਹ ਕਦਮ ਚੁੱਕਣੇ ਪਏ ਹਨ ਤਾਂ ਕਿ ਪੀਣ ਦੇ ਪਾਣੀ ਨੂੰ ਸੰਜਮ ਨਾਲ ਵਰਤ ਕੇ ਇਸ ਦੀ ਘਾਟ ਦੀ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ।
ਲੋਕਲ ਬਾਡੀਜ਼ ਵਿਭਾਗ ਨੇ ਸਾਰੇ ਸਥਾਨਕ ਅਦਾਰਿਆਂ ਨੂੰ ਭੇਜੀ ਚਿੱਠੀ ਦੇ ਮੁਤਾਬਕ ਇਹ ਹਦਾਇਤ ਮੰਨਣ ਤੋਂ ਇਨਕਾਰ ਕਰਨ ਵਾਲੇ ਲੋਕਾਂ ਨੂੰ ਜੁਰਮਾਨੇ ਕੀਤੇ ਜਾਣਗੇ। ਪੰਜਾਬ ਦੇ ਸਾਰੇ ਸ਼ਹਿਰਾਂ ਵਿਚ ਸਿੱਧੀ ਪਾਈਪ ਲਾ ਕੇ ਗੱਡੀਆਂ, ਫਰਸ਼ ਅਤੇ ਵਿਹੜੇ ਧੋਣ ਦੀ ਪਹਿਲੀ ਉਲੰਘਣਾ ਲਈ ਇਕ ਹਜ਼ਾਰ ਰੁਪਏ ਜੁਰਮਾਨਾ, ਦੂਜੀ ਵਾਰ ਦੋ ਹਜ਼ਾਰ ਰੁਪਏ ਤੇ ਤੀਜੀ ਵਾਰ ਉਲੰਘਣਾ ਕਰਨ ਉੱਤੇ ਪਾਣੀ ਦਾ ਕੁਨੈਕਸ਼ਨ ਕੱਟਣ ਤੇ ਪੰਜ ਹਜ਼ਾਰ ਰੁਪਏ ਦਾ ਜੁਰਮਾਨਾ ਲੈ ਕੇ ਕੁਨੈਕਸ਼ਨ ਦੇਣ ਦੀ ਹਦਾਇਤ ਹੈ। ਇਸ ਦੇ ਨਾਲ ਕਿਹਾ ਗਿਆ ਹੈ ਕਿ ਬੂਟਿਆਂ-ਬਗੀਚਿਆਂ ਨੂੰ ਪਾਣੀ ਪਾਈਪ ਨਾਲ ਸਿਰਫ ਸ਼ਾਮ ਨੂੰ ਲਾਇਆ ਜਾਵੇ। ਵਿਭਾਗ ਨੇ ਸਾਫ ਕਿਹਾ ਹੈ ਕਿ ਇਹ ਹੁਕਮ ਵਿਭਾਗ ਦੇ ਮੰਤਰੀ ਦੀ ਪ੍ਰਵਾਨਗੀ ਨਾਲ ਲਿਆ ਗਿਆ ਹੈ। ਵਿਭਾਗ ਨੇ ਇਸ ਪੱਤਰ ਦੀ ਜਾਣਕਾਰੀ ਸਬੰਧਤ ਵਿਭਾਗਾਂ ਨੂੰ ਦੇ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ