Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਵਪਾਰੀ ਨੂੰ ਕਿਡਨੀ ਦੇਣ ਬਹਾਨੇ 15 ਲੱਖ ਠੱਗਣ ਵਾਲੀ ਗ੍ਰਿਫਤਾਰ

June 18, 2019 12:20 PM

ਲੁਧਿਆਣਾ, 17 ਜੂਨ (ਪੋਸਟ ਬਿਊਰੋ)- ਕਿਡਨੀ ਦੀ ਬਿਮਾਰੀ ਤੋਂ ਪੀੜਤ ਅਬੋਹਰ ਦੇ ਵਪਾਰੀ ਨੂੰ ਕਿਡਨੀ ਦਿਵਾਉਣ ਦਾ ਝਾਂਸਾ ਦੇ ਕੇ ਉਸ ਨਾਲ 15 ਲੱਖ ਦੀ ਠੱਗੀ ਕਰਨ ਦੇ ਦੋਸ਼ ਹੇਠ ਪੁਲਸ ਨੇ ਇਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ, ਜਦ ਕਿ ਉਸ ਦਾ ਸਾਥੀ ਫਰਾਰ ਦੱਸਿਆ ਜਾਂਦਾ ਹੈ।
ਪੁਲਸ ਨੇ ਇਹ ਕਾਰਵਾਈ ਅਬੋਹਰ ਦੇ ਵਸਨੀਕ ਬੀਜਾਂ ਦਾ ਕਾਰੋਬਾਰੀ ਮੁਨੀਸ਼ ਕੁਮਾਰ ਪੁੱਤਰ ਜਗੀਰ ਲਾਲ ਦੀ ਸ਼ਿਕਾਇਤ ਉੱਤੇ ਕੀਤੀ ਹੈ ਤੇ ਇਸ ਵਿੱਚ ਬੰਟੀ ਵਾਸੀ ਢੋਲੇਵਾਲ ਅਤੇ ਸ਼ਵੇਤਾ ਪਤਨੀ ਨਰੇਸ਼ ਕੁਮਾਰ ਵਾਸੀ ਢੋਲੇਵਾਲ ਦੇ ਖਿਲਾਫ ਕੇਸ ਕੀਤਾ ਹੈ। ਸ਼ਿਕਾਇਤ ਕਰਤਾ ਨੇ ਪੁਲਸ ਨੂੰ ਦੱਸਿਆ ਕਿ ਉਸ ਦੀਆਂ ਦੋਵੇਂ ਕਿਡਨੀਆਂ ਖਰਾਬ ਹਨ ਅਤੇ ਉਹ ਇਲਾਜ ਕਰਵਾਉਣ ਲਈ ਦਿਆਨੰਦ ਹਸਪਤਾਲ ਵਿਖੇ ਆਉਂਦਾ ਸੀ। ਉਸ ਨੇ ਦੱਸਿਆ ਕਿ ਡੇਢ ਸਾਲ ਪਹਿਲਾਂ ਦੋਸ਼ੀ ਸ਼ਵੇਤਾ ਉਸ ਨੂੰ ਹਸਪਤਾਲ 'ਚ ਮਿਲੀ, ਜਿਥੇ ਉਹ ਡਾਇਲੈਸਿਸ ਕਰਵਾਉਣ ਆਇਆ ਸੀ। ਉਸ ਨੇ ਦੱਸਿਆ ਕਿ ਸ਼ਵੇਤਾ ਨੇ ਖੁਦ ਨੂੰ ਹਸਪਤਾਲ ਦੀ ਡਾਕਟਰ ਦੱਸਿਆ ਅਤੇ ਉਸ ਨੂੰ ਕਿਡਨੀ ਲੈ ਕੇ ਦੇਣ ਦਾ ਵਾਅਦਾ ਕੀਤਾ ਅਤੇ ਇਸ ਲਈ ਉਸ ਤੋਂ 25 ਲੱਖ ਰੁਪਏ ਦੀ ਮੰਗ ਕੀਤੀ। ਉਸ ਨੇ ਦੱਸਿਆ ਕਿ ਉਹ ਸ਼ਵੇਤਾ ਤੇ ਬੰਟੀ ਦੀਆਂ ਗੱਲਾਂ 'ਚ ਆ ਗਿਆ ਤੇ ਕਿਡਨੀ ਲੈਣ ਲਈ ਉਸ ਨੇ ਦੋਸ਼ੀਆਂ ਨੂੰ 15 ਲੱਖ ਰੁਪਏ ਦੇ ਦਿੱਤੇ। ਇਨ੍ਹਾਂ ਦੋਵਾਂ ਨੇ ਉਸ ਨੂੰ ਨਾ ਕਿਡਨੀ ਦਿਵਾਈ ਤੇ ਨਾ ਪੈਸੇ ਵਾਪਸ ਕੀਤੇ। ਉਸ ਨੇ ਦੱਸਿਆ ਕਿ ਪਿਛਲੇ ਡੇਢ ਸਾਲ ਤੋਂ ਉਹ ਇਨ੍ਹਾਂ ਤੋਂ ਪੈਸੇ ਲੈਣ ਲਈ ਲੁਧਿਆਣਾ ਦੇ ਕਈ ਚੱਕਰ ਲਾ ਚੁੱਕਾ ਹੈ। ਜਦੋਂ ਦੋਸ਼ੀਆਂ ਨੇ ਉਸ ਦੇ ਪੈਸੇ ਨਾ ਦਿੱਤੇ ਤਾਂ ਉਸ ਨੇ ਮਾਮਲਾ ਪੁਲਸ ਅਧਿਕਾਰੀਆਂ ਦੇ ਧਿਆਨ 'ਚ ਲਿਆਂਦਾ। ਪੁਲਸ ਅਧਿਕਾਰੀਆਂ ਨੇ ਇਸ ਦੀ ਜਾਂਚ ਪਿੱਛੋਂ ਇਨ੍ਹਾਂ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਲਿਆ ਅਤੇ ਪੁਲਸ ਨੇ ਸ਼ਵੇਤਾ ਨੂੰ ਗ੍ਰਿਫਤਾਰ ਕਰ ਲਿਆ ਹੈ, ਪਰ ਬੰਟੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ