Welcome to Canadian Punjabi Post
Follow us on

06

June 2025
ਬ੍ਰੈਕਿੰਗ ਖ਼ਬਰਾਂ :
 
ਭਾਰਤ

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਰਿਚਰਡ ਮਾਰਲਸ ਰਾਜਨਾਥ ਸਿੰਘ ਨੂੰ ਮਿਲੇ

June 04, 2025 11:07 PM

ਨਵੀਂ ਦਿੱਲੀ, 4 ਜੂਨ (ਪੋਸਟ ਬਿਊਰੋ): ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਰਿਚਰਡ ਮਾਰਲਸ ਭਾਰਤ ਦੇ ਦੌਰੇ ‘ਤੇ ਹਨ। ਬੁੱਧਵਾਰ ਨੂੰ ਆਸਟ੍ਰੇਲੀਆਈ ਰੱਖਿਆ ਮੰਤਰੀ ਨੇ ਭਾਰਤੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਰਿਚਰਡ ਮਾਰਲਸ ਨੇ ਨਵੀਂ ਦਿੱਲੀ ਵਿਖੇ ਰਾਸ਼ਟਰੀ ਯੁੱਧ ਸਮਾਰਕ ਦਾ ਦੌਰਾ ਕੀਤਾ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਰਿਚਰਡ ਮਾਰਲਸ ਨੂੰ ਦਿੱਲੀ ਦੇ ਮਾਨੇਕਸ਼ਾ ਸੈਂਟਰ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ।
ਰਾਜਨਾਥ ਸਿੰਘ ਨੇ ਆਪਣੇ ਅਧਿਕਾਰਤ ਐਕਸ ਹੈਂਡਲ `ਤੇ ਲਿਖਿਆ ਸੀ ਕਿ “ਮੇਰੇ ਦੋਸਤ ਰਿਚਰਡ ਮਾਰਲਸ ਨੂੰ ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਵਜੋਂ ਦੁਬਾਰਾ ਨਿਯੁਕਤ ਹੋਣ ‘ਤੇ ਹਾਰਦਿਕ ਵਧਾਈਆਂ। ਭਾਰਤ-ਆਸਟ੍ਰੇਲੀਆ ਵਿਆਪਕ ਰਣਨੀਤਕ ਭਾਈਵਾਲੀ ਦੇ ਤਹਿਤ ਦੁਵੱਲੇ ਰੱਖਿਆ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਾਡੇ ਨੇੜਲੇ ਸਹਿਯੋਗ ਨੂੰ ਜਾਰੀ ਰੱਖਣ ਦੀ ਉਮੀਦ ਹੈ।
ਇਸ ਤੋਂ ਪਹਿਲਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 4 ਜੁਲਾਈ, 2024 ਨੂੰ ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਰਿਚਰਡ ਮਾਰਲਸ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ ਸੀ। ਰਿਚਰਡ ਮਾਰਲਸ ਨੇ ਰਾਜਨਾਥ ਸਿੰਘ ਨੂੰ ਲਗਾਤਾਰ ਦੂਜੇ ਕਾਰਜਕਾਲ ਲਈ ਰੱਖਿਆ ਮੰਤਰੀ ਦਾ ਅਹੁਦਾ ਸੰਭਾਲਣ ਲਈ ਵਧਾਈ ਦਿੱਤੀ। ਮਾਰਲਸ ਨੇ ਭਾਰਤੀ ਲੋਕਤੰਤਰੀ ਪ੍ਰਣਾਲੀ ਦੇ ਕੰਮਕਾਜ ਦੀ ਪ੍ਰਸ਼ੰਸਾ ਕੀਤੀ, ਜਿਸ ‘ਚ ਜਨਤਾ ਨੇ ਵੱਡੀ ਗਿਣਤੀ ‘ਚ ਵੋਟ ਪਾਈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਨੀਆਂ ਦੇ ਸਭ ਤੋਂ ਉੱਚੇ ਪੁਲ ਦਾ ਕੀਤਾ ਉਦਘਾਟਨ ਰਾਜਿਸਥਾਨ ਵਿਚ ਫਾਰਮ ਦੇ ਤਲਾਬ ਵਿੱਚ ਡੁੱਬਣ ਕਾਰਨ 2 ਬੱਚਿਆਂ ਦੀ ਮੌਤ ਭਿਲਵਾੜਾ ਵਿੱਚ ਸੈਂਕੜੇ ਟਨ ਪੱਥਰਾਂ ਹੇਠਾਂ ਦੱਬੇ 2 ਨੌਜਵਾਨ, ਮੌਤ ਬੰਗਲੁਰੂ ਭਗਦੜ ਮਾਮਲੇ `ਚ ਮੁੱਖ ਮੰਤਰੀ ਸਿੱਧਰਮਈਆ ਤੇ ਉਪ ਮੁੱਖ ਮੰਤਰੀ ਖ਼ਿਲਾਫ ਸ਼ਿਕਾਇਤ ਦਰਜ ਹਿਮਾਚਲ ਪ੍ਰਦੇਸ਼ ਦੀਆਂ ਨਦੀਆਂ `ਤੇ ਬਣੇ ਡੈਮ ਮਾਨਸੂਨ ਤੋਂ ਪਹਿਲਾਂ ਹੀ ਭਰਨੇ ਸ਼ੁਰੂ, 80 ਤੋਂ 90 ਪ੍ਰਤੀਸ਼ਤ ਤੱਕ ਭਰੇ ਡੈਮ ਰਾਜ ਠਾਕਰੇ ਨੇ ਕਿਹਾ: ਮਹਾਰਾਸ਼ਟਰ ਵਿੱਚ ਸਿਰਫ਼ ਮਰਾਠੀ ਅਤੇ ਅੰਗਰੇਜ਼ੀ ਪੜ੍ਹਾਈ ਜਾਵੇ ਟੀਐੱਮਸੀ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਬੀਜੇਡੀ ਨੇਤਾ ਨਾਲ ਜਰਮਨੀ ਵਿੱਚ ਕਰਵਾਇਆ ਵਿਆਹ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋਈ ਬਰਫਬਾਰੀ, ਬਰਫ਼ਬਾਰੀ ਦੇ ਬਾਵਜੂਦ ਸ਼ਰਧਾਲੂ ਪਵਿੱਤਰ ਸਰੋਵਰ ‘ਚ ਕਰ ਰਹੇ ਇਸ਼ਨਾਨ ਰਾਇਲ ਚੈਲੇਂਜਰਜ਼ ਬੰਗਲੁਰੂ ਦੀ ਜਿੱਤ ਪਰੇਡ ਦੌਰਾਨ ਮੱਚੀ ਭਗਦੜ ਵਿਚ 7 ਮੌਤਾਂ ਕੇਂਦਰ ਸਰਕਾਰ ਵੱਲੋਂ ਜਨਗਣਨਾ ਦੀਆਂ ਤਾਰੀਖ਼ਾਂ ਦਾ ਐਲਾਨ