Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਪ੍ਰੇਮਿਕਾ ਨਾਲ ਰੰਗਰਲੀਆਂ ਮਨਾਉਂਦਾ ਈਸਾਈ ਆਗੂ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ

June 18, 2019 12:21 PM

ਅਟਾਰੀ, 17 ਜੂਨ (ਪੋਸਟ ਬਿਊਰੋ)- ਈਸਾਈ ਭਾਈਚਾਰੇ ਦੇ ਪ੍ਰਚਾਰਕ ਨੂੰ ਪ੍ਰੇਮ ਸੰਬੰਧਾਂ ਦੇ ਕਾਰਨ ਆਪਣੀ ਜਾਨ ਤੋਂ ਹੱਥ ਧੋਣਾ ਪੈ ਗਿਆ ਹੈ। ਕੱਲ੍ਹ ਰਾਤ ਉਸ ਨੇ ਆਪਣੀ ਪ੍ਰੇਮਿਕਾ ਨੂੰ ਪਾਕਿਸਤਾਨ ਨੂੰ ਜਾਣ ਵਾਲੇ ਗੰਦੇ ਪਾਣੀ ਵਾਲੀ ਡਿਫੈਂਸ ਨਹਿਰ ਉੱਤੇ ਰਾਤ ਅੱਠ ਵਜੇ ਮਿਲਣ ਲਈ ਬੁਲਾਇਆ ਸੀ। ਇਸ ਬਾਰੇ ਵਿੱਚ ਉਸ ਦੀ ਪ੍ਰੇਮਿਕਾ ਦੇ ਸਹੁਰੇ ਪਰਵਾਰ ਨੂੰ ਪਤਾ ਲੱਗ ਗਿਆ। ਜਦ ਉਹ ਰੰਗਰਲੀਆਂ ਮਨਾ ਰਹੇ ਸਨ ਤਾਂ ਉਸ ਪਰਵਾਰ ਨੇ ਉਥੇ ਜਾ ਕੇ ਇੱਟਾਂ ਅਤੇ ਡੰਡਿਆਂ ਨਾਲ ਹਮਲਾ ਕਰ ਕੇ ਪ੍ਰਚਾਰਕ ਨੂੰ ਜ਼ਖਮੀ ਕਰ ਦਿੱਤਾ। ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਲਿਆਂਦਾ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮ੍ਰਿਤਕ ਦੀ ਪਛਾਣ ਨਰਿੰਦਰ ਸਿੰਘ ਉਰਫ ਬੋਹੜ (45) ਵਾਸੀ ਨਿਊ ਦੀਪ ਸਿੰਘ ਕਲੋਨੀ ਮੁਹੱਲਾ ਨਾਨਕਸਰ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ।
ਥਾਣਾ ਘਰਿੰਡਾ ਦੇ ਐੱਸ ਐੱਸ ਓ ਇੰਸਪੈਕਟਰ ਰਣਧੀਰ ਸਿੰਘ ਨੇ ਦੱਸਿਆ ਕਿ ਨਰਿੰਦਰ ਸਿੰਘ ਸਰਹੱਦੀ ਪਿੰਡ ਮੋਦੇ ਦਾ ਰਹਿਣ ਵਾਲਾ ਸੀ ਤੇ ਕੁਝ ਸਾਲ ਪਹਿਲਾਂ ਤਰਨ ਤਾਰਨ ਵਿੱਚ ਵਸ ਗਿਆ ਸੀ। ਉਸ ਦੀ ਭੈਣ ਮਨਜੀਤ ਕੌਰ ਦਾ ਪਿੰਡ ਮੋਦੇ ਵਿੱਚ ਵਿਆਹ ਹੋਇਆ ਸੀ ਅਤੇ ਮੋਦੇ ਵਿੱਚ ਉਹ ਬੰਦਗੀ ਦੇ ਨਾਲ ਲੱਕੀ ਡ੍ਰਾਅ ਪਾਉਂਦਾ ਸੀ, ਜਿਸ ਕਾਰਨ ਉਸ ਦਾ ਪਿੰਡ ਮੋਦੇ ਵਿੱਚ ਆਉਣ-ਜਾਣਾ ਲੱਗਾ ਰਹਿੰਦਾ ਸੀ। ਪਿੰਡ ਮੋਦੇ ਦੀ ਇੱਕ ਔਰਤ ਨਾਲ ਉਸ ਦੇ ਸੰਬੰਧ ਉਸ ਦੀ ਮੌਤ ਦਾ ਕਾਰਨ ਬਣ ਗਏ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਨਰਿੰਦਰ ਸਿੰਘ ਮਸੀਹ ਭਾਈਚਾਰੇ ਦਾ ਪ੍ਰਚਾਰ ਕਰਦਾ ਤਾਂ ਔਰਤ ਨੂੰ ਨਾਲ ਲੈ ਜਾਂਦਾ ਸੀ। ਥਾਣਾ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਨਰਿੰਦਰ ਸਿੰਘ ਦੇ ਬੇਟੇ ਮਨਜਿੰਦਰ ਸਿੰਘ ਦੇ ਬਿਆਨ ਤੇ ਸਤਨਾਮ ਸਿੰਘ, ਗੁਰਜੰਟ ਸਿੰਘ, ਗੁਰਵੇਲ ਸਿੰਘ ਅਤੇ ਪੂਨਮ ਕੌਰ ਦੇ ਖਿਲਾਫ ਕੇਸ ਦਰਜ ਕੀਤਾ ਹੈ ਜਿਸ ਵਿੱਚੋਂ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ