Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਲੋਕ ਸਭਾ ਵਿੱਚ ਸਾਧਵੀ ਪ੍ਰਗਿਆ ਦੇ ਸਹੁੰ ਚੁੱਕਣ ਵੇਲੇ ਹੰਗਾਮਾ ਹੋ ਗਿਆ

June 18, 2019 12:23 PM

ਨਵੀਂ ਦਿੱਲੀ, 17 ਜੂਨ (ਪੋਸਟ ਬਿਊਰੋ)- ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਤੋਂ ਭਾਜਪਾ ਪਾਰਲੀਮੈਂਟ ਮੈਂਬਰ ਪ੍ਰਗਿਆ ਸਿੰਘ ਠਾਕੁਰ ਦੇ ਸਹੁੰ ਚੁੱਕਣ ਵੇਲੇ ਅੱਜ ਲੋਕ ਸਭਾ ਵਿੱਚ ਭਾਰੀ ਹੰਗਾਮਾ ਹੋ ਗਿਆ।
ਅਸਲ ਵਿੱਚ ਸਾਧਵੀ ਪ੍ਰਗਿਆ ਜਦੋਂ ਸਹੁੰ ਚੁੱਕਣ ਵਾਸਤੇ ਗਈ ਤਾਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਉਨ੍ਹਾਂ ਦੇ ਨਾਂਅ ਬਾਰੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਹੰਗਾਮਾ ਕਰਨ ਲੱਗੇ। ਪ੍ਰਗਿਆ ਸਿੰਘ ਜਦੋਂ ਸੰਸਕ੍ਰਿਤ ਵਿੱਚ ਸਹੁੰ ਚੁੱਕ ਰਹੀ ਸੀ ਤਾਂ ਉਨ੍ਹਾਂ ਨੇ ਆਪਣਾ ਜਿਹੜਾ ਨਾਂ ਪੜ੍ਹਿਆ, ਵਿਰੋਧੀਆਂ ਨੇ ਉਸ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਉਹ ਸਿਰਫ਼ ਆਪਣਾ ਨਾਂ ਬੋਲੇ। ਸਾਧਵੀ ਪ੍ਰਗਿਆ ਨੇ ਸੰਸਕ੍ਰਿਤ ਵਿੱਚ ਇਹ ਕਿਹਾ, ‘ਮੈਂ ਸਾਧਵੀ ਪ੍ਰਗਿਆ ਸਿੰਘ ਠਾਕੁਰ ਸਵਾਮੀ ਪੂਰਨਚੇਤਨਾਨੰਦ ਅਵਧੇਸ਼ਾਨੰਦ ਗਿਰੀ ਲੋਕ ਸਭਾ ਦੇ ਮੈਂਬਰ ਦੇ ਰੂਪ ਵਿੱਚ....।’ ਉਹ ਅਜੇ ਸਹੁੰ ਚੁੱਕ ਰਹੀ ਸੀ ਕਿ ਲੋਕਾਂ ਨੇ ਟੋਕਣਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਸਾਧਵੀ ਪ੍ਰਗਿਆ ਚੁੱਪ ਕਰ ਗਈ।
ਲੋਕ ਸਭਾ ਵਿੱਚ ਮੌਜੂਦ ਅਧਿਕਾਰੀਆਂ ਨੇ ਸਾਧਵੀ ਪ੍ਰਗਿਆ ਸਿੰਘ ਨੂੰ ਕਿਹਾ ਕਿ ਉਹ ਸਿਰਫ ਆਪਣੇ ਪਿਤਾ ਦਾ ਨਾਂ ਲੈਣ। ਇਸ ਦੌਰਾਨ ਵਿਰੋਧੀ ਧਿਰ ਦੇ ਮੈਂਬਰ ਹੰਗਾਮਾ ਕਰਦੇ ਰਹੇ, ਪਰ ਪ੍ਰੋਟੇਮ ਸਪੀਕਰ ਨੇ ਕਿਹਾ ਕਿ ਉਹ ਰਿਕਾਰਡ ਚੈੱਕ ਕਰ ਰਹੇ ਹਨ, ਕ੍ਰਿਪਾ ਕਰ ਕੇ ਮੈਂਬਰ ਸ਼ਾਂਤੀ ਬਣਾਏ ਰੱਖਣ। ਸਾਧਵੀ ਪ੍ਰਗਿਆ ਨੇ ਜਦੋਂ ਦੂਸਰੀ ਵਾਰ ਸਹੁੰ ਚੁਕਣੀ ਸ਼ੁਰੂ ਕੀਤੀ ਤਾਂ ਫਿਰ ਵਿਰੋਧੀ ਧਿਰ ਦੇ ਪਾਰਲੀਮੈਂਟ ਮੈਂਬਰ ਹੰਗਾਮਾ ਕਰਨ ਲੱਗ ਪਏ। ਸਾਧਵੀ ਪ੍ਰਗਿਆ ਵੀ ਇਕ ਵਾਰ ਫਿਰ ਵਿਚਾਲੇ ਹੀ ਰੁਕ ਗਈ। ਇਸ ਤੋਂ ਬਾਅਦ ਲੋਕ ਸਭਾ ਦੇ ਅਧਿਕਾਰੀ ਵੀ ਪਾਰਲੀਮੈਂਟ ਮੈਂਬਰਾਂ ਦੇ ਰਿਕਾਰਡ ਵਾਲੀ ਫਾਈਲ ਪ੍ਰੋਟੇਮ ਸਪੀਕਰ ਡਾ. ਵੀਰੇਂਦਰ ਕੁਮਾਰ ਕੋਲ ਲੈ ਕੇ ਗਏ ਅਤੇ ਉਨ੍ਹਾਂ ਨੇ ਰਿਕਾਰਡ ਚੈੱਕ ਕੀਤਾ। ਪ੍ਰੋਟੇਮ ਸਪੀਕਰ ਨੇ ਸਾਧਵੀ ਪ੍ਰਗਿਆ ਨੂੰ ਉਨ੍ਹਾਂ ਦੇ ਚੋਣ ਹਲਕੇ ਦੇ ਚੋਣ ਅਧਿਕਾਰੀ ਵੱਲੋਂ ਦਿੱਤਾ ਜਿੱਤ ਦਾ ਪ੍ਰਮਾਣ ਪੱਤਰ ਵੀ ਮੰਗਿਆ। ਪ੍ਰੋਟੇਮ ਸਪੀਕਰ ਵਾਰ-ਵਾਰ ਵਿਰੋਧੀ ਪਾਰਲੀਮੈਂਟ ਮੈਂਬਰਾਂ ਨੂੰ ਚੁੱਪ ਕਰਵਾਉਂਦੇ ਰਹੇ। ਨਿਯਮਾਂ ਨੂੰ ਵੇਖਣ ਦੇ ਬਾਅਦ ਦੱਸੇ ਅਨੁਸਾਰ ਤੀਜੀ ਵਾਰ ਸਾਧਵੀ ਨੇ ‘ਸਾਧਵੀ ਪ੍ਰਗਿਆ ਸਿੰਘ ਠਾਕੁਰ’ ਵਜੋਂ ਸਹੁੰ ਚੁੱਕ ਲਈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ