Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਉਧਵ ਠਾਕਰੇ ਨੇ ਸਰਕਾਰ ਨੂੰ ਰਾਮ ਮੰਦਰ ਦੇ ਲਈ ਆਰਡੀਨੈਂਸ ਲਿਆਉਣ ਨੂੰ ਕਿਹਾ

June 18, 2019 12:27 PM

ਅਯੁੱਧਿਆ, 17 ਜੂਨ (ਪੋਸਟ ਬਿਊਰੋ)- ਸ਼ਿਵ ਸੈਨਾ ਦੇ ਮੁਖੀ ਉਧਵ ਠਾਕਰੇ ਨੇ ਕਿਹਾ ਹੈ ਕਿ ਅਯੁੱਧਿਆ ਵਿੱਚ ਰਾਮ ਮੰਦਰ ਬਣਾਉਣ ਲਈ ਨਰਿੰਦਰ ਮੋਦੀ ਸਰਕਾਰ ਨੂੰ ਆਰਡੀਨੈਂਸ ਲਿਆਉਣਾ ਚਾਹੀਦਾ ਹੈ।
ਵਰਨਣ ਯੋਗ ਹੈ ਕਿ ਕੱਲ੍ਹ ਉਧਵ ਠਾਕਰੇ ਨੇ ਇਥੇ ਆਪਣੇ ਬੇਟੇ ਆਦਿੱਤਯ ਤੇ ਸ਼ਿਵ ਸੈਨਾ ਪਾਰਲੀਮੈਂਟ ਮੈਂਬਰਾਂ ਨਾਲ ਰਾਮਲੱਲਾ ਦੀ ਪੂਜਾ ਕੀਤੀ ਸੀ। ਇਸ ਦੇ ਬਾਅਦ ਠਾਕਰੇ ਨੇ ਕਿਹਾ ਕਿ ਰਾਮ ਮੰਦਰ ਬਣਾਉਣ ਦਾ ਕੰਮ ਜਲਦੀ ਤੋਂ ਜਲਦੀ ਕਰਨਾ ਪਵੇਗਾ। ਸਰਕਾਰ ਨੂੰ ਰਾਮ ਮੰਦਰ ਲਈ ਬਿੱਲ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਦੇ 18 ਪਾਰਲੀਮੈਂਟ ਮੈਂਬਰ ਸਦਨ ਵਿੱਚ ਜਾਣ ਤੋਂ ਪਹਿਲਾਂ ਰਾਮ ਦੇ ਦਰਸ਼ਨ ਕਰ ਕੇ ਨਵੀਂ ਪਾਰੀ ਸ਼ੁਰੂ ਕਰਨਗੇ। ਠਾਕਰੇ ਨੇ ਕਿਹਾ ਕਿ ਸਾਡਾ ਇਥੇ ਵਾਰ-ਵਾਰ ਆਉਣ ਨੂੰ ਦਿਲ ਕਰਦਾ ਹੈ, ਪਰ ਕੁਝ ਲੋਕ ਕਹਿੰਦੇ ਹਨ ਕਿ ਅਸੀਂ ਮਤਲਬ ਤੇ ਕੰਮ ਕੱਢਣ ਲਈ ਆਉਂਦੇ ਹਾਂ। ਲੋਕ ਕਹਿੰਦੇ ਸਨ ਕਿ ਤੁਸੀਂ ਦੁਬਾਰਾ ਅਯੁੱਧਿਆ ਆਓਗੇ। ਇਸ ਵਾਰ ਮੈਂ ਫਿਰ ਅਯੁੱਧਿਆ ਆਇਆ ਹਾਂ ਅਤੇ ਇਥੇ ਵਾਰ-ਵਾਰ ਆਉਣ ਨੂੰ ਦਿਲ ਕਰਦਾ ਹੈ। ਉਧਵ ਠਾਕਰੇ ਦੇ ਰਾਮ ਮੰਦਰ ਵਿੱਚ ਦਰਸ਼ਨ ਕਰਨ ਸਮੇਂ ਵਰਕਰ ਜੈ ਸ੍ਰੀ ਰਾਮ ਦੇ ਨਾਅਰੇ ਲਾ ਰਹੇ ਸਨ। ਅਯੁੱਧਿਆ ਵਿੱਚ ਸ਼ਿਵ ਸੈਨਾ ਦੇ ਪਾਰਲੀਮੈਂਟ ਮੈਂਬਰਾਂ ਨੇ ਢੋਲ ਨਗਾਰਿਆਂ ਨਾਲ ਉਧਵ ਦਾ ਸਵਾਗਤ ਕੀਤਾ। ਸ਼ਿਵ ਸੈਨਾ ਮੁਖੀ, ਪਤਨੀ ਤੇ ਬੱਚਿਆਂ ਨਾਲ ਇੱਕ ਵਿਸ਼ੇਸ਼ ਜਹਾਜ਼ ਰਾਹੀਂ ਅਯੁੱਧਿਆ ਪਹੁੰਚੇ ਸਨ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿੱਚ ਹਿੰਮਤ ਹੈ, ਜੇ ਸਰਕਾਰ ਫੈਸਲਾ ਕਰਦੀ ਹੈ ਤਾਂ ਉਸ ਨੂੰ ਕੋਈ ਰੋਕ ਨਹੀਂ ਸਕੇਗਾ। ਸਿਰਫ ਸ਼ਿਵ ਸੈਨਾ ਹੀ ਨਹੀਂ, ਪੂਰੀ ਦੁਨੀਆ ਦੇ ਹਿੰਦੂ ਇਸ ਫੈਸਲੇ ਦੇ ਹੱਕ ਵਿੱਚ ਹੋਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼