Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਸਿੱਖ ਆਟੋ ਚਾਲਕ ਨੂੰ ਪੁਲਸ ਵੱਲੋਂ ਕੁੱਟਣ ਬਾਰੇ ਦਿੱਲੀ ਦੀ ਪੁਲਸ ਵੱਲੋਂ ਕਰਾਸ ਕੇਸ ਦਰਜ

June 18, 2019 12:46 PM

* ਅਮਰਿੰਦਰ, ਸੁਖਬੀਰ, ਕੇਜਰੀਵਾਲ ਨੇ ਪੁਲਸ ਵਿਰੁੱਧ ਕਾਰਵਾਈ ਮੰਗੀ

ਨਵੀਂ ਦਿੱਲੀ, 17 ਜੂਨ, (ਪੋਸਟ ਬਿਊਰੋ)- ਬੀਤੇ ਐਤਵਾਰ ਦੀ ਸ਼ਾਮ ਦਿੱਲੀ ਦੇ ਮੁਖਰਜੀ ਨਗਰਥਾਣੇ ਮੂਹਰੇ ਇੱਕ ਸਿੱਖ ਆਟੋ ਡਰਾਈਵਰ ਤੇ ਉਸ ਦੇ ਪੁੱਤਰ ਨਾਲ ਕੁੱਟਮਾਰ ਦੇ ਕੇਸ ਵਿੱਚ ਦਿੱਲੀ ਪੁਲਸ ਨੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ ਇਸ ਬਾਰੇ ਕਰਾਸ ਕੇਸ (ਐੱਫ ਆਈ ਆਰ) ਦਰਜ ਕਰਨ ਪਿੱਛੋਂ ਮਾਮਲਾ ਅਗਲੀ ਜਾਂਚ ਲਈ ਕ੍ਰਾਈਮ ਬ੍ਰਾਂਚ ਨੂੰ ਦੇ ਦਿੱਤਾ ਗਿਆ ਹੈ। ਇਸ ਦੌਰਾਨ ਪਤਾ ਲੱਗਾ ਕਿ ਪਹਿਲਾਂ ਇਹ ਕੇਸ ਸਿਰਫ ਟੈਂਪੂ ਚਾਲਕ ਤੇ ਉਸ ਦੇ ਸਾਥੀਆਂ ਉੱਤੇ ਦਰਜ ਕੀਤਾ ਗਿਆ ਸੀ, ਪਰ ਬਾਅਦ ਵਿੱਚ ਇੱਕ ਕੇਸ ਦਿੱਲੀ ਪੁਲਸ ਦੇ ਜਵਾਨਾਂ ਤੇ ਅਫਸਰਾਂ ਉੱਤੇ ਵੀ ਦਰਜ ਕੀਤਾ ਗਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਕੇਸ ਵੱਖ-ਵੱਖ ਧਾਰਾ ਅਨੁਸਾਰ ਦਰਜ ਕੀਤੇ ਗਏ ਹਨ, ਪਰ ਨਾਲ ਉਨ੍ਹਾਂ ਕਿਹਾ ਕਿ ਪੁਲਸ ਦੀ ਗੱਡੀ ਸਰਬਜੀਤ ਸਿੰਘ ਦੇ ਟੈਂਪ ਦੇ ਨਾਲ ਟਕਰਾਉਣ ਕਾਰਨ ਹੀ ਸਾਰਾ ਵਿਵਾਦ ਸ਼ੁਰੂ ਹੋਇਆ ਸੀ।
ਅੱਜ ਇਸ ਮਾਮਲੇ ਵਿੱਚ ਦਿੱਲੀ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਸਰਕਾਰ ਅਤੇ ਕਾਂਗਰਸ ਪਾਰਟੀ ਨੇ ਵੀ ਦਿੱਲੀ ਪੁਲਿਸ ਦੇ ਅਫਸਰਾਂ ਵੱਲੋਂ ਸਿੱਖ ਟੈਂਪੂ ਚਾਲਕ ਨੂੰ ਕੁੱਟ ਦੇ ਮੁੱਦੇ ਉੱਤੇ ਕੇਂਦਰ ਦੀ ਮੋਦੀ ਸਰਕਾਰ ਦੇਵਿਰੁੱਧ ਹਮਲਾ ਬੋਲਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਬਾਰੇ ਕਾਰਵਾਈ ਦੀ ਅਪੀਲ ਕੀਤੀ। ਗ੍ਰਹਿ ਮੰਤਰਾਲੇ ਨੇ ਇਸ ਪੂਰੇ ਕੇਸ ਵਿੱਚ ਪੁਲਿਸ ਕਮਿਸ਼ਨਰ ਤੋਂ ਰਿਪੋਰਟ ਮੰਗੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਪੂਰੇ ਮਾਮਲੇ ਉੱਤੇ ਨਾਰਾਜ਼ਗੀ ਪ੍ਰਗਟਾਈ ਤੇ ਟਵੀਟ ਕੀਤਾ ਕਿ ‘ਦਿੱਲੀ ਪੁਲਿਸ ਨੇ ਸਰਬਜੀਤ ਸਿੰਘ ਅਤੇ ਬਲਵੰਤ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਦਾ ਸ਼ਰਮਨਾਕ ਕੰਮ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਹੈ ਕਿ ਇਸ ਬਾਰੇ ਯੋਗ ਕਾਰਵਾਈ ਕਰਕੇ ਪੀੜਤਾਂ ਨੂੰ ਨਿਆਂ ਦਿਵਾਇਆ ਜਾਵੇ।`
ਵਰਨਣ ਯੋਗ ਹੈ ਕਿ ਕੁੱਟਮਾਰ ਦੀ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਣ ਪਿੱਛੋਂ ਇਸ ਘਟਨਾ ਤੋਂਭੜਕੇ ਸਿੱਖਾਂ ਨੇ ਐਤਵਾਰ ਸ਼ਾਮ ਨੂੰ ਇਨਰ ਰਿੰਗ ਰੋਡ ਜਾਮ ਕਰ ਦਿੱਤਾ ਤੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਦੇਰ ਰਾਤ ਇਲਾਕੇ ਦੇ ਡੀਸੀਪੀ ਨੇ ਤਿੰਨ ਪੁਲਿਸ ਵਾਲਿਆਂ ਨੂੰ ਸਸਪੈਂਡ ਕਰ ਦਿੱਤਾ ਸੀ।ਐਤਵਾਰ ਸ਼ਾਮ ਨੂੰ ਦਿੱਲੀ ਦੇ ਮੁਖਰਜੀ ਨਗਰ ਥਾਣੇ ਅੱਗੇ ਗ੍ਰਾਮੀਣ ਸੇਵਾ ਦਲ ਦੇ ਚਾਲਕ ਅਤੇ ਪੁਲਿਸ ਮੁਲਾਜ਼ਮਾਂ ਦੀ ਝੜਪ ਬਾਰੇ ਪੁਲਸ ਦਾ ਕਹਿਣਾ ਹੈ ਕਿ ਸਿੱਖ ਡਰਾਈਵਰ ਨੇ ਕ੍ਰਿਪਾਨ ਕੱਢ ਲਈ ਤੇ ਇਸ ਤੋਂ ਬਾਅਦ ਪੁਲਿਸ ਵਾਲਿਆਂ ਨੇ ਇਕੱਠੇ ਹੋ ਕੇ ਸੜਕਉੱਤੇ ਡਰਾਈਵਰ ਤੇ ਉਸ ਦੇ ਬੇਟੇ ਦੀ ਕੁੱਟਮਾਰ ਕੀਤੀ ਸੀ। ਪੁਲਸ ਕਰੀਬ ਅੱਧਾ ਘੰਟਾ ਮੁਖਰਜੀ ਨਗਰ ਮੇਨ ਰੋਡ ਉੱਤੇ ਡਰਾਈਵਰ ਨੂੰ ਕੁੱਟਦੀ ਰਹੀ, ਜਿਸ ਵਿੱਚਉਸ ਨੂੰ ਕੋਈ ਡਾਂਗ ਮਾਰ ਰਿਹਾ ਸੀ, ਕੋਈ ਡੰਡੇ ਤੇ ਕੋਈ ਲੱਤਾਂ ਨਾਲ ਠੁੱਡ ਮਾਰ ਰਿਹਾ ਸੀ।ਮੌਕੇ ਉੱਤੇ ਮੌਜੂਦ ਲੋਕਾਂ ਨੇ ਪੁਲਿਸ ਮੁਲਾਜ਼ਮਾਂ ਵੱਲੋਂ ਡਰਾਈਵਰ ਅਤੇ ਉਸ ਦੇ ਬੇਟੇ ਦੀ ਕੁੱਟਮਾਰ ਦਾ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉੱਤੇਪਾ ਦਿੱਤਾ ਸੀ।ਹੰਗਾਮੇ ਦੀ ਖ਼ਬਰ ਉੱਤੇ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੀ ਓਥੇ ਪਹੁੰਚੇ ਅਤੇ ਡਰਾਈਵਰ ਦੀ ਕੁੱਟਮਾਰ ਤੇ ਪੱਗ ਲਾਹੁਣ ਵਾਲੇ ਪੁਲਿਸ ਮੁਲਾਜ਼ਮਾਂ ਉੱਤੇ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ, ਪਰ ਸਿੱਖ ਇਸ ਤੋਂ ਵੱਧ ਕਾਰਵਾਈ ਚਾਹੁੰਦੇ ਹਨ।
ਅੱਜ ਇਸ ਬਾਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਕਿ‘ਮੁਖਰਜੀ ਨਗਰ ਦੀਦਿੱਲੀ ਪੁਲਿਸ ਨੇ ਬੇਰਹਿਮ ਤੇ ਨਿੰਦਣਯੋਗ ਕਾਰਵਾਈ ਕੀਤੀ ਹੈ। ਮੇਰੀ ਮੰਗ ਹੈ ਕਿ ਕੇਸ ਦੀ ਨਿਰਪੱਖ ਜਾਂਚ ਹੋਵੇ ਤੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ।` ਉਹ ਪੀੜਤ ਡਰਾਈਵਰ ਦੇ ਘਰ ਉਸ ਨੂੰ ਮਿਲਣ ਵੀ ਗਏ ਸਨ। ਓਧਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਬਾਰੇ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਦਿੱਲੀ ਦੇ ਨਿਰਦੋਸ਼ ਸਿੱਖਾਂ ਉੱਤੇ ਹਮਲੇ ਲਈ ਜ਼ਿੰਮੇਵਾਰ ਪੁਲਸ ਵਾਲਿਆਂ ਉੱਤੇ ਸਖ਼ਤ ਕਾਰਵਾਈ ਕਰ ਕੇ ਉਨ੍ਹਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ ਅਤੇ ਉਨ੍ਹਾਂ ਵਿਰੁੱਧ ਇਰਾਦਾ ਕਤਲ ਕੇਸ ਦਰਜ ਕੀਤਾ ਜਾਵੇ। ਇਕ ਪ੍ਰੈਸ ਬਿਆਨ ਰਾਹੀਂ ਉਨ੍ਹਾ ਕਿਹਾ ਕਿ ਲੋਕਤੰਤਰ ਵਿੱਚ ਕਿਸੇ ਵੀ ਭਾਈਚਾਰੇ ਦੇ ਖ਼ਿਲਾਫ਼ ਅਣਮਨੁਖੀ ਵਿਹਾਰ ਦੀ ਕੋਈ ਜਗ੍ਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਸਿੱਖ ਤੇ ਉਸ ਦੇ ਬੇਟੇ ਦੀ ਮੁਖਰਜੀ ਨਗਰ ਥਾਣੇ ਅੱਗੇ ਬੁਰੀ ਤਰ੍ਹਾਂ ਕੁਟਮਾਰ ਕਰਕੇ ਪੁਲਸ ਵਾਲਿਆਂ ਨੇ ਉਨ੍ਹਾਂ ਨਾਲ ਜਾਨਵਰਾਂ ਵਾਂਗ ਸਲੂਕ ਕੀਤਾ ਹੈ। ਸਿੱਖ ਬਜ਼ੁਰਗ ਦੇ ਪੁੱਤਰ ਦੇਤਰਲੇ ਕਰਨ ਪਿੱਛੋਂ ਵੀ ਉਸ ਦੇ ਪਿਤਾ ਨੂੰ ਕੁੱਟਿਆ ਗਿਆ ਅਤੇ ਸੜਕ ਉੱਤੇ ਘਸੀਟਿਆ ਗਿਆ ਅਤੇ ਫਿਰ ਬੇਟੇ ਉੱਤੇ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ। ਉਨ੍ਹਾਂ ਕਿਹਾ ਕਿ ਮੈਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹ ਮਾਮਲਾ ਜ਼ੋਰ ਨਾਲ ਉਠਾਉਣ ਲਈ ਕਿਹਾ ਅਤੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਜ਼ਿੰਮੇਵਾਰੀ ਸੌਂਪੀ ਹੈ ਕਿ ਉਹ ਇਸ ਕਾਰੇ ਲਈ ਜ਼ਿੰਮੇਵਾਰ ਪੁਲਸੀਆਂ ਖ਼ਿਲਾਫ ਸ਼ਿਕਾਇਤ ਦਰਜ ਕਰਵਾਉਣ।
ਇਸੇ ਦੌਰਾਨ ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਪੀੜਤ ਸਿੱਖ ਬਾਪ-ਬੇਟੇ ਦੇ ਹੱਕ ਵਿਚ ਬਿਆਨ ਜਾਰੀ ਕੀਤਾ ਹੈ ਅਤੇ ਉਨ੍ਹਾਂ ਨਾਲ ਹਮਦਰਦੀ ਜਤਾਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ