Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਓਟਵਾ ਵੱਲੋਂ ਟਰਾਂਸ ਮਾਊਨਟੇਨ ਪਾਈਪਲਾਈਨ ਦੇ ਪਸਾਰ ਨੂੰ ਦੂਜੀ ਵਾਰੀ ਦਿੱਤੀ ਗਈ ਹਰੀ ਝੰਡੀ

June 19, 2019 08:57 AM

ਓਟਵਾ, 18 ਜੂਨ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਵਿਵਾਦਗ੍ਰਸਤ ਟਰਾਂਸ ਮਾਊਨਟੇਨ ਪਾਈਪਲਾਈਨ ਦੇ ਪਸਾਰ ਨੂੰ ਦੂਜੀ ਵਾਰੀ ਹਰੀ ਝੰਡੀ ਦਿੱਤੀ ਗਈ। ਅਜਿਹਾ ਕਰਨ ਦੇ ਬਾਵਜੂਦ ਲਿਬਰਲ ਸਰਕਾਰ ਆਰਥਿਕ ਵਿਕਾਸ ਤੇ ਵਾਤਾਵਰਣ ਦੀ ਹਿਫਾਜ਼ਤ ਵਰਗੇ ਮੁੱਦੇ ਉੱਤੇ ਤਾਲਮੇਲ ਬਿਠਾਉਣਾ ਚਾਹੁੰਦੀ ਹੈ।
ਕੈਨੇਡੀਅਨ ਤੇਲ ਲਈ ਨਵੀਂ ਮਾਰਕਿਟ ਲੱਭਣ ਦੀ ਲੋੜ ਤੇ ਆਪਣੀ ਪਾਰਟੀ ਨੂੰ ਐਨਵਾਇਰਮੈਂਟ ਪੱਖੀ ਦਰਸਾਉਣ ਵਿੱਚ ਫਸੇ ਪ੍ਰਧਾਨ ਮੰਤਰੀ ਨੇ ਪਾਈਪਲਾਈਨ ਪ੍ਰੋਜੈਕਟ ਲਈ ਆਪਣੇ ਵੱਲੋਂ ਬਿਹਤਰ ਕੇਸ ਤਿਆਰ ਕੀਤਾ ਹੈ। ਆਲੋਚਕਾਂ ਦਾ ਕਹਿਣਾ ਹੈ ਕਿ ਲਿਬਰਲਾਂ ਦਾ ਇਹ ਫੈਸਲਾ ਵਾਤਾਵਰਣ ਦੇ ਸੰਕਟ ਵਿੱਚੋਂ ਦੇਸ਼ ਨੂੰ ਕੱਢਣ ਦੇ ਉਨ੍ਹਾਂ ਦੇ ਦਾਅਵਿਆਂ ਤੋਂ ਬਿਲਕੁਲ ਉਲਟ ਹੈ।
ਓਟਵਾ ਵਿੱਚ ਨਿਊਜ਼ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਆਖਿਆ ਕਿ ਹਕੀਕਤ ਇਹ ਹੈ ਕਿ ਕਿਸੇ ਵੀ ਸਰੋਤ ਨੂੰ ਡਿਸਕਾਊਂਟ ਵਿੱਚ ਵੇਚਣ ਦੀ ਆਰਥਿਕ ਜਾਂ ਵਾਤਾਵਰਣ ਪੱਖੋਂ ਕੋਈ ਤੁਕ ਨਹੀਂ ਬਣਦੀ। ਉਨ੍ਹਾਂ ਆਖਿਆ ਕਿ ਸਾਡੇ ਕੋਲ ਜੋ ਕੁੱਝ ਹੈ ਸਗੋਂ ਸਾਨੂੰ ਉਸ ਦਾ ਲਾਹਾ ਲੈਣਾ ਚਾਹੀਦਾ ਹੈ। ਸਾਨੂੰ ਭਵਿੱਖ ਵਿੱਚ ਨਿਵੇਸ਼ ਕਰਨਾ ਚਾਹੀਦਾ ਹੈ। ਸਵੱਛ ਊਰਜਾ ਸਬੰਧੀ ਭਵਿੱਖ, ਜੋ ਕਿ ਪਹਿਲਾਂ ਹੀ ਸਾਡੀ ਦਹਿਲੀਜ਼ ਉੱਤੇ ਦਸਤਕ ਦੇ ਰਿਹਾ ਹੈ, ਦਾ ਨਿਰਮਾਣ ਕਰਨਾ ਚਾਹੀਦਾ ਹੈ।
ਉਨ੍ਹਾਂ ਆਖਿਆ ਕਿ ਇੱਥੇ ਸਵਾਲ ਇਹ ਨਹੀਂ ਹੈ ਕਿ ਵਧੇਰੇ ਜਾਂ ਘੱਟ ਰਵਾਇਤੀ ਊਰਜਾ ਕਿਸ ਤਰ੍ਹਾਂ ਤਿਆਰ ਕੀਤੀ ਜਾਵੇ। ਅਸਲ ਮੁੱਦਾ ਇਹ ਹੈ ਕਿ ਅਸੀਂ ਇਸ ਨੂੰ ਕਿੱਥੇ ਵੇਚ ਸਕਦੇ ਹਾਂ ਤੇ ਉੱਥੋਂ ਤੱਕ ਕਿਵੇਂ ਪਹੁੰਚਿਆ ਜਾਵੇ।ਅਸਲ ਮਨਜ਼ੂਰੀ ਨੂੰ ਫੈਡਰਲ ਕੋਰਟ ਆਫ ਅਪੀਲ ਵੱਲੋਂ ਖਾਰਜ ਕਰ ਦਿੱਤੇ ਜਾਣ ਤੋਂ ਨੌਂ ਮਹੀਨੇ ਬਾਅਦ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦੇਣ ਦਾ ਫੈਸਲਾ ਆਇਆ ਹੈ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ