Welcome to Canadian Punjabi Post
Follow us on

28

March 2024
 
ਭਾਰਤ

ਲੋਕ ਸਭਾ ਸਪੀਕਰ ਵਜੋਂ ਓਮ ਬਿਰਲਾ ਉੱਤੇ ਗੁਣਾ ਪਿਆ

June 19, 2019 09:03 AM

* ਅਧੀਰ ਰੰਜਨ ਚੌਧਰੀ ਲੋਕ ਸਭਾ ਵਿੱਚ ਕਾਂਗਰਸ ਆਗੂ ਬਣਾਏ ਗਏ

ਨਵੀਂ ਦਿੱਲੀ, 18 ਜੂਨ, (ਪੋਸਟ ਬਿਊਰੋ)-ਪਾਰਲੀਮੈਂਟ ਦੇ ਹੇਠਲੇ ਸਦਨ ਲੋਕ ਸਭਾ ਦੇ ਮੈਂਬਰਾਂ ਦਾ ਸਹੁੰ ਚੁੱਕ ਪ੍ਰੋਗਰਾਮ ਮੁਕੰਮਲ ਹੋਣ ਤੋਂ ਬਾਅਦ ਸਦਨ ਲਈ ਸਪੀਕਰ ਦੀ ਚੋਣ ਕੀਤੀ ਜਾਣੀ ਹੈ ਤੇ ਇਸ ਦੇ ਲਈ ਭਾਜਪਾ ਦੀ ਅਗਵਾਈ ਵਾਲੇ ਐੱਨਡੀਏ ਗੱਠਜੋੜ ਨੇ ਰਾਜਸਥਾਨ ਤੋਂ ਚੁਣ ਕੇ ਆਏ ਓਮ ਬਿਰਲਾ ਦਾ ਨਾਂ ਤੈਅ ਕੀਤਾ ਹੈ।
ਅੱਜ ਜਦੋਂ ਸਦਨ ਵਿੱਚਪਾਰਲੀਮੈਂਟ ਮੈਂਬਰ ਸਹੁੰ ਚੁੱਕ ਰਹੇ ਸਨ, ਓਦੋਂ ਦੂਸਰੇ ਪਾਸੇ ਲੋਕ ਸਭਾ ਦੇ ਸਪੀਕਰ ਲਈ ਸਰਗਰਮੀ ਪੂਰੇ ਜ਼ੋਰਾਂ ਉੱਤੇ ਸੀ। ਰਾਜਸਥਾਨ ਤੋਂ ਚੁਣੇ ਹੋਏ ਭਾਜਪਾ ਪਾਰਲੀਮੈਂਟ ਮੈਂਬਰ ਓਮ ਬਿਰਲਾ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਓਮ ਬਿਰਲਾ ਦੇ ਨਾਂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੇਸ਼ ਕੀਤਾ ਅਤੇ ਇਸ ਦੇ ਲਈ ਬੀਜੂ ਜਨਤਾ ਦਲ, ਸ਼ਿਵ ਸੈਨਾ, ਨੈਸ਼ਨਲ ਪੀਪਲਜ਼ ਪਾਰਟੀ, ਮਿਜ਼ੋ ਨੈਸ਼ਨਲ ਪਾਰਟੀ, ਅਕਾਲੀ ਦਲ, ਲੋਕ ਜਨਸ਼ਕਤੀ ਪਾਰਟੀ, ਵਾਈ ਐੱਸ ਆਰ ਕਾਂਗਰਸ ਪਾਰਟੀ, ਜਨਤਾ ਦਲ ਯੂ, ਅੰਨਾ ਡੀ ਐੱਮ ਕੇ ਅਤੇ ਅਪਨਾ ਦਲ ਦੇ ਆਗੂਆਂ ਨੇ ਸਮਰਥਨ ਕਰ ਦਿੱਤਾ ਹੈ। ਕਾਂਗਰਸ ਪਾਰਟੀ ਨੇ ਅਜੇ ਤੱਕ ਇਸ ਬਾਰੇ ਆਪਣੇ ਵੱਲੋਂ ਕਿਸੇ ਵੀ ਤਰ੍ਹਾਂ ਦੀ ਪ੍ਰਤੀਕਿਰਿਆ ਨਹੀਂ ਦਿੱਤੀ, ਪਰ ਲੱਗਦਾ ਹੈ ਕਿ ਉਹ ਵੀ ਵਿਰੋਧ ਨਹੀਂ ਕਰਨਗੇ।
ਇਸ ਦੌਰਾਨ ਕਾਂਗਰਸ ਪਾਰਟੀ ਵੱਲੋਂਪੱਛਮੀ ਬੰਗਾਲ ਦੇ ਬਹਿਰਾਮਪੁਰ ਹਲਕੇ ਤੋਂਲਗਾਤਾਰ 5ਵੀਂ ਵਾਰ ਚੁਣੇ ਗਏ ਲੋਕ ਸਭਾ ਮੈਂਬਰ ਅਧੀਰ ਰੰਜਨ ਚੌਧਰੀ ਨੂੰ ਲੋਕ ਸਭਾ ਵਿਚ ਆਪਣਾ ਦਾ ਅਗਲਾ ਆਗੂ ਚੁਣਿਆ ਗਿਆ ਹੈ। ਕਾਂਗਰਸ ਦੇ ਉੱਚ ਪੱਧਰੀ ਸੂਤਰਾਂ ਨੇ ਦੱਸਿਆ ਕਿ ਕਾਂਗਰਸ ਹਾਈ ਕਮਾਨ ਨੇ ਅਧੀਰ ਰੰਜਨ ਚੌਧਰੀ ਦੇ ਨਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਪਰ ਅਜੇ ਇਸ ਦਾ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ। ਚੌਧਰੀ ਹਾਊਸ ਵਿਚ ਵਿਰੋਧੀ ਧਿਰ ਵੱਲ ਉਸੇ ਸੀਟ ਉੱਤੇ ਬੈਠੇ ਸਨ, ਜਿਥੇ ਵਿਰੋਧੀ ਧਿਰ ਦਾ ਨੇਤਾ ਜਾਂ ਸਭ ਤੋਂ ਵੱਡੀ ਪਾਰਟੀ ਦਾ ਆਗੂ ਬੈਠਦਾ ਹੁੰਦਾ ਹੈ। ਨਵੀਂ ਚੋਣ ਦੇ ਸਵਾਲ ਦੇ ਜਵਾਬ ਵਿੱਚ ਚੌਧਰੀ ਨੇ ਕਿਹਾ ਕਿ ਮੈਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ, ਮੈਨੂੰ ਅਗਲੀ ਕਤਾਰ ਵਿਚ ਬੈਠਣਲਈ ਕਿਹਾ ਗਿਆ ਹੈ। ਮੈਂ ਪਾਰਟੀ ਦਾ ਸਿਪਾਹੀ ਹਾਂ ਅਤੇ ਹਰ ਹੁਕਮ ਦੀ ਪਾਲਣਾ ਕਰਾਂਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ