Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਮਮਤਾ ਬੈਨਰਜੀ ਨੇ ਕਿਹਾ: ਤ੍ਰਿਣਮੂਲ ਕਾਂਗਰਸ ਦਾ ਕੂੜਾ ਚੁਣ ਰਹੀ ਹੈ ਭਾਜਪਾ

June 19, 2019 09:08 AM

ਕੋਲਕਾਤਾ, 18 ਜੂਨ, (ਪੋਸਟ ਬਿਊਰੋ)-ਲੋਕ ਸਭਾ ਦੀਆਂ ਚੋਣਾਂ ਪਿੱਛੋਂ ਭਾਜਪਾ ਦਾ ਪੱਲਾ ਫੜਨ ਵਾਲੇ ਤ੍ਰਿਣਮੂਲ ਕਾਂਗਰਸ ਦੇ ਆਗੂਆਂ ਉੱਤੇ ਵਰ੍ਹਦੇ ਹੋਏ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਉਨ੍ਹਾਂ ਆਗੂਆਂ ਨੂੰ ਲਾਲਚੀ ਤੇ ਭ੍ਰਿਸ਼ਟ ਆਖ ਕੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਤ੍ਰਿਣਮੂਲ ਕਾਂਗਰਸ ਦੇ ‘ਕੂੜੇ` ਨੂੰ ਇਕੱਠਾ ਕਰ ਰਹੀ ਹੈ। ਪੂਰੇ ਪੱਛਮੀ ਬੰਗਾਲ ਦੇ ਕੌਂਸਲਰਾਂ ਦੀ ਅੱਜ ਕੀਤੀ ਬੈਠਕ ਵਿੱਚਮਮਤਾ ਬੈਨਰਜੀ ਨੇ ਕਿਹਾ ਕਿ ਧੋਖੇਬਾਜ਼ ਆਗੂਆਂ ਦੀ ਬਜਾਏਮੈਂ ਸਮਰਪਿਤ ਮੈਂਬਰਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਾਂਗੀ, ਸਾਨੂੰ ਚੋਰ ਨਹੀਂ ਚਾਹੀਦੇ।
ਇਸ ਮੌਕੇ ਮਮਤਾ ਬੈਨਰਜੀ ਨੇ ਕਿਹਾ ਕਿ ਤ੍ਰਿਣਮੂਲ ਕਾਂਗਰਸ ਦੇ ਜਿਹੜੇ ਆਗੂ ਭਾਜਪਾ ਵਿੱਚਜਾਣਾ ਚਾਹੁੰਦੇ ਹਨ, ਉਹ ਤੁਰੰਤ ਪਾਰਟੀ ਛੱਡ ਦੇਣ। ਉਨ੍ਹਾਂ ਕਿਹਾ ਕਿ ਸਾਨੂੰ ਭ੍ਰਿਸ਼ਟ ਅਤੇ ਲਾਲਚੀ ਆਗੂਆਂ ਦੀ ਲੋੜ ਨਹੀਂ, ਸਾਡੀ ਪਾਰਟੀ ਦੇ ਤਿੰਨ ਵਿਧਾਇਕ ਤੇ ਕੁਝ ਕੌਂਸਲਰ ਇਸ ਲਈ ਭਾਜਪਾ ਵਿੱਚ ਸ਼ਾਮਲ ਹੋਏ ਹਨ ਕਿ ਉਨ੍ਹਾਂ ਨੂੰ ਆਪਣੀ ਕਰਨੀ ਦਾ ਡਰ ਸਤਾ ਰਿਹਾ ਸੀ, ਪਰ ਭਾਜਪਾ ਵਿੱਚ ਜਾ ਕੇਉਹ ਭ੍ਰਿਸ਼ਟਾਚਾਰ ਦੀ ਜਾਂਚ ਤੋਂ ਬਚ ਨਹੀਂ ਸਕਣਗੇ। ਮਮਤਾ ਬੈਨਰਜੀ ਨੇ ਕਿਹਾ ਕਿ 2021 ਵਿੱਚ ਹੋਣ ਵਾਲੀਆਂ ਅਸੈਂਬਲੀ ਚੋਣਾਂ ਤੋਂ ਪਹਿਲਾਂ ਉਹ ਪਾਰਟੀ ਦਾ ਪੁਨਰ ਗਠਨ ਕਰੇਗੀ। ਤ੍ਰਿਣਮੂਲ ਕੋਈ ਕਮਜ਼ੋਰ ਪਾਰਟੀ ਨਹੀਂ ਹੈ, ਜੇ 15-20 ਕੌਂਸਲਰ ਜਾਂ ਵਿਧਾਇਕ ਪੈਸੇ ਲੈ ਕੇ ਪਾਰਟੀ ਛੱਡ ਗਏ ਤਾਂ ਪ੍ਰਵਾਹ ਨਹੀਂ। ਇਕ ਵਿਅਕਤੀ ਜਾਏਗਾ ਤਾਂ 500 ਹੋਰ ਤਿਆਰ ਕਰ ਲਵਾਂਗੇ।
ਲੋਕ ਸਭਾ ਚੋਣਾਂ ਵਿੱਚਦੇ ਚੋਣ ਨਤੀਜਿਆਂ ਤੋਂ ਬਾਅਦ ਮਮਤਾ ਬੈਨਰਜੀ ਨੇ ਨੇ ਜਨਤਕ ਤੌਰ ਉੱਤੇ ਇਹ ਸਵੀਕਾਰ ਕੀਤਾ ਹੈ ਕਿ ਅੱਜ ਤਕ ਮੈਂ ਤ੍ਰਿਣਮੂਲ ਕਾਂਗਰਸ ਦੀ ਟ੍ਰੇਡ ਯੂਨੀਅਨ ਨੂੰ ਉਚਿਤ ਰੂਪ ਨਾਲ ਕੰਮ ਕਰਨ ਦੀ ਆਗਿਆ ਨਹੀਂਸੀ ਦਿੱਤੀ ਤਾਂ ਕਿ ਉਦਯੋਗ ਕੰਮ ਕਰ ਸਕਣ, ਅੱਗੇ ਤੋਂ ਮੈਂ ਟਰੇਡ ਯੂਨੀਅਨਾਂ ਨੂੰ ਮਜ਼ਬੂਤ ਕਰਾਂਗੀ। ਉਨ੍ਹਾਂ ਨੇ ਇਹ ਮੰਨਿਆ ਕਿ 1998 ਵਿੱਚਬਣਾਈ ਆਪਣੀ ਪਾਰਟੀ ਦੇ ਕੰਮਾਂ ਲਈ ਉਨ੍ਹਾਂ ਨੇ ਪੂਰਾ ਸਮਾਂ ਨਹੀਂ ਦਿੱਤਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼