Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਬਿਹਾਰ ਵਿੱਚ ਭਿਆਨਕ ਗਰਮੀ ਤੇ ਲੂ ਨਾਲ 41 ਮੌਤਾਂ ਦੀ ਗਿਣਤੀ 285 ਨੂੰ ਪਹੁੰਚੀ

June 19, 2019 09:10 AM

* ਚਮਕੀ ਬੁਖਾਰ ਨਾਲ ਮੌਤਾਂ ਦਾ ਅੰਕੜਾ 129 ਹੋ ਗਿਆ

ਪਟਨਾ, 18 ਜੂਨ, (ਪੋਸਟ ਬਿਊਰੋ)-ਬਿਹਾਰ ਵਿੱਚ ਭਿਆਨਕ ਗਰਮੀ ਅਤੇ ਲੂ ਚੌਥੇ ਦਿਨ ਵੀ ਜਾਨਲੇਵਾ ਸਾਬਿਤ ਹੋਈ ਤੇ ਇਸ ਦੌਰਾਨ ਚਮਕੀ ਬੁਖਾਰ ਨਾਲ ਬੱਚਿਆਂ ਦੀ ਮੌਤਾਂ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ।
ਅੱਜ ਮੰਗਲਵਾਰ ਨੂੰ ਬਿਹਾਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 41 ਲੋਕਾਂ ਦੀ ਮੌਤ ਹੋ ਗਈ। ਮਗਧ ਤੇ ਸ਼ਾਹਬਾਦ ਵਿੱਚ 14, ਭਾਗਲਪੁਰ ਵਿੱਚ 4, ਬਾਂਕਾ ਵਿੱਚ 3, ਜਾਮੁਈ ਅਤੇ ਮੁੰਗੇਰ ਵਿੱਚ 2-2, ਵੈਸ਼ਾਲੀ, ਛਪਰਾ, ਭੋਜਪੁਰ, ਨਾਲੰਦਾ ਅਤੇ ਕਟਿਹਾਰ ਵਿੱਚਗਰਮੀ ਦੇ ਨਾਲ 16 ਮੌਤਾਂ ਹੋਈਆਂ ਹਨ। ਸ਼ਨਿਚਰਵਾਰ ਤੋਂਅੱਜ ਤੱਕ ਸੂਬੇ ਵਿੱਚ 285 ਮੌਤਾਂ ਹੋ ਚੁੱਕੀਆਂ ਹਨ। ਬੀਤੇ ਸ਼ਨਿਚਰਵਾਰ ਨੂੰ 60, ਐਤਵਾਰ 118, ਸੋਮਵਾਰ 66 ਜਣਿਆਂ ਦੀ ਮੌਤ ਹੋਈ ਸੀ। ਦਰਜਨਾਂ ਲੋਕਾਂ ਨੂੰ ਇਲਾਜ ਲਈ ਹਸਪਤਾਲਦਾਖਲ ਕਰਾਇਆ ਗਿਆ ਹੈ। ਮਗਧ ਮੈਡੀਕਲ ਕਾਲਜ ਹਸਪਤਾਲ ਵਿੱਚ 165 ਮਰੀਜ਼ ਹਨ, ਇਨ੍ਹਾਂ ਵਿੱਚ 21 ਨਵੇਂ ਆਏ ਮਰੀਜ਼ ਹਨ। ਔਰੰਗਾਬਾਦ ਵਿੱਚ ਲਗਭਗ 100 ਮਰੀਜ਼ ਹਨ। ਸਾਸਾਰਾਮ ਅਤੇ ਨਵਾਦਾ ਵਿੱਚ ਸੌ ਦੇ ਕਰੀਬ ਮਰੀਜ਼ ਹਨ।ਮਗਧ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਮੁਖੀ ਡਾ. ਵਿਜੈ ਕ੍ਰਿਸ਼ਨ ਪ੍ਰਸਾਦ ਨੇ ਦੱਸਿਆ ਕਿ ਅੱਜ ਤੱਕ ਜੋ ਮਰੀਜ਼ ਆਏ, ਉਹ ਲੂ ਦਾ ਸ਼ਿਕਾਰ ਹਨ। ਤੇਜ਼ ਗਰਮੀ ਤੇ ਲੂ ਵਾਲੇ ਖੇਤਰਾਂ ਵਿੱਚ ਦਿਨ ਦੇ 11 ਤੋਂ 4 ਵਜੇ ਤਕ ਦੁਕਾਨਾਂ ਬੰਦ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਕਈ ਦੁਕਾਨਾਂ ਖੁੱਲ੍ਹੀਆਂ ਸਨ, ਪਰ ਇੱਕਾ-ਦੁੱਕਾ ਗਾਹਕ ਨਜ਼ਰ ਆ ਰਹੇ ਸਨ।
ਇਸ ਦੌਰਾਨ ਬਿਹਾਰ ਵਿੱਚ ਏਕਿਊਟ ਇੰਸੇਫਲਾਈਟਿਸ ਸਿੰਡ੍ਰੋਮ (ਏ ਈ ਐਸ), ਜਿਸ ਨੂੰ ਚਮਕੀ ਬੁਖਾਰ ਕਿਹਾ ਜਾ ਰਿਹਾ ਹੈ, ਨਾਲਅੱਜ ਤਕ 129 ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਮੁਜੱਫਰਨਗਰ ਦੇ ਸਿਵਲ ਸਰਜਨ ਡਾ. ਸ਼ੈਲੇਸ਼ ਪ੍ਰਸਾਦ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਤਕ ਚਮਕੀ ਬੁਖਾਰ ਨਾਲ ਮਰਨ ਵਾਲੇ ਬੱਚਿਆਂ ਦੀ ਗਿਣਤੀ ਵਧ ਕੇ 129 ਹੋ ਗਈ ਹੈ, ਜਿਨ੍ਹਾਂ ਵਿੱਚ ਸ਼੍ਰੀਕ੍ਰਿਸ਼ਨ ਮੈਡੀਕਲ ਕਾਲਜ ਹਸਪਤਾਲਵਿੱਚ 90 ਬੱਚੇ, ਕੇਜਰੀਵਾਲ ਹਸਪਤਾਲ ਵਿੱਚ 19 ਬੱਚੇ ਅਤੇ ਹੋਰ ਹਸਪਤਾਲਾਂ ਵਿੱਚ 20 ਬੱਚਿਆਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਰੋਗ ਦੀ ਚਪੇਟ ਵਿੱਚ ਆਏ 400 ਤੋਂਵੱਧ ਬੱਚੇ ਅਜੇ ਵੀ ਇਲਾਜ ਲਈ ਹਸਪਤਾਲ ਵਿੱਚ ਹਨ।
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਮੰਗਲਵਾਰ ਹਸਪਤਾਲ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ ਤੇ ਓਥੋਂ ਦੇ ਸੰਬੰਧਤ ਅਧਿਕਾਰੀਆਂ ਤੇ ਡਾਕਟਰਾਂ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਨੇ ਡਾਕਟਰਾਂ ਤੇ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ। ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਮੁਜੱਫਰਪੁਰ ਦੇ ਕ੍ਰਿਸ਼ਨ ਮੈਡੀਕਲ ਕਾਲਜ ਤੇ ਹਸਪਤਾਲ ਦਾ ਦੌਰਾ ਕਰਨ ਉੱਤੇ ਸਥਾਨਕ ਲੋਕਾਂ ਨੇ ਉਨ੍ਹਾਂ ਦਾ ਜੰਮ ਕੇ ਵਿਰੋਧ ਕੀਤਾ ਤੇ ਨਿਤੀਸ਼ ਕੁਮਾਰ ਵਾਪਸ ਜਾਓ ਦੇ ਨਾਅਰੇ ਲਾਏ। ਲੋਕਾਂ ਦਾ ਵਧਦਾ ਵਿਰੋਧ ਦੇਖ ਨਿਤੀਸ਼ ਕੁਮਾਰ ਪੱਤਰਕਾਰਾਂ ਨਾਲ ਬਿਨਾਂ ਗੱਲ ਕੀਤੇ ਚਲੇ ਗਏ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼