Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਅਗਲੇ ਹਫ਼ਤੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ ਤੋਂ ਕੱਢਣਾ ਸ਼ੁਰੂ ਕਰਾਂਗੇ : ਟਰੰਪ

June 19, 2019 09:14 AM

ਵਾਸ਼ਿੰਗਟਨ, 18 ਜੂਨ (ਪੋਸਟ ਬਿਊਰੋ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਅਗਲੇ ਹਫ਼ਤੇ ਤੋਂ ਲੱਖਾਂ ਗ਼ੈਰ-ਕਾਨੂੰਨੀ ਸ਼ਰਨਾਰਥੀਆਂ ਨੂੰ ਦੇਸ਼ ਵਿੱਚੋਂ ਕੱਢਣਾ ਸ਼ੁਰੂ ਕਰੇਗਾ।
ਇਸ ਬਾਰੇ ਡੋਨਾਲਡ ਟਰੰਪ ਨੇ ਟਵੀਟ ਕਰ ਕੇ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫ਼ੈਰਸਮੈਂਟ ਏਜੰਸੀ ਦਾ ਹਵਾਲਾ ਦਿੰਦਿਆਂ ਕਿਹਾ, ‘ਅਗਲੇ ਹਫ਼ਤੇ ਆਈ ਸੀ ਈ ਲੱਖਾਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਕਰੇਗਾ, ਜੋ ਗ਼ੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਦਾਖ਼ਲ ਹੋਏ ਸਨ। ਜਿੰਨੀ ਛੇਤੀ ਉਹ ਪ੍ਰਵਾਸੀ ਆਏ ਸਨ, ਉਨ੍ਹਾਂ ਹੀ ਓਨੀ ਛੇਤੀ ਬਾਹਰ ਕੱਢਿਆ ਜਾਵੇਗਾ।’ ਵਰਨਣ ਯੋਗ ਹੈ ਕਿ ਅਮਰੀਕਾ ਵਿਚ ਕੁਲ 12 ਮਿਲੀਅਨ ਪ੍ਰਵਾਸੀ ਹਨ, ਜੋ ਮੈਕਸੀਕੋ ਤੇ ਕੇਂਦਰੀ ਅਮਰੀਕਾ ਤੋਂ ਗ਼ੈਰ-ਕਾਨੂੰਨੀ ਤਰੀਕੇ ਨਾਲ ਆ ਕੇ ਵੱਸੇ ਹਨ। ਅਮਰੀਕਾ ਤੇ ਮੈਕਸੀਕੋ ਵਿਚਕਾਰ ਹੋਏ ਸਮਝੌਤੇ ਅਧੀਨ ਮੈਕਸੀਕੋ ਤੇ ਕੇਂਦਰੀ ਅਮਰੀਕਾ ਤੋਂ ਆਉਂਦੇ ਲੋਕਾਂ, ਜੋ ਅਮਰੀਕਾ ਦੀ ਪਨਾਹ ਭਾਲਦੇ ਹਨ, ਦੇ ਕੇਸ ਦੀ ਸੁਣਵਾਈ ਹੋਣ ਤਕ ਮੈਕਸੀਕੋ ਵਿਚ ਰੋਕਿਆ ਜਾਵੇਗਾ ਅਤੇ ਮੈਕਸੀਕੋ-ਅਮਰੀਕਾ ਸਰਹੱਦ ਉੱਤੇ ਚੋਖੀ ਫ਼ੌਜ ਲਾਈ ਗਈ ਹੈ।
ਅਮਰੀਕਾ ਵਿੱਚ ਗਵਾਟੇਮਾਲਾ ਅਤੇ ਹੋਰ ਮੱਧ ਅਮਰੀਕੀ ਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸ਼ਰਨਾਰਥੀ ਆ ਰਹੇ ਹਨ। ਇਹ ਦੇਸ਼ ਗੈਂਗਾਂ ਦੀ ਹਿੰਸਾ ਦੇ ਸ਼ਿਕਾਰ ਹਨ। ਟਰੰਪ ਨੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਲੜਾਈ ਨੂੰ ਮੁੱਖ ਕੇਂਦਰ ਬਿੰਦੂ ਬਣਾਇਆ ਤਾਂ ਮੈਕਸੀਕੋ ਦੇ ਰਸਤੇ ਗ਼ੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਦਾਖ਼ਲ ਹੋਣ ਵਾਲੇ ਪ੍ਰਵਾਸੀਆਂ ਦੇ ਵਿਰੁੱਧ ਕਾਰਵਾਈ ਦੇ ਚੰਗੇ ਨਤੀਜੇ ਮਿਲੇ ਹਨ। ਮੈਕਸੀਕੋ ਵੱਲੋਂ ਸਰਹੱਦਾਂ ਉੱਤੇ 6000 ਜਵਾਨ ਲਾਉਣ ਮਗਰੋਂ ਅਮਰੀਕਾ ਵਿੱਚ ਦਾਖ਼ਲ ਹੋਣ ਵਾਲੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਦੀ ਗਿਣਤੀ ਵਿੱਚ ਇਕ ਤਿਹਾਈ ਤੋਂ ਵੱਧ ਦੀ ਕਮੀ ਆਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ